Bhagwant Mann Qualification: ਜਾਣੋ ਕਿੰਨੇ ਪੜ੍ਹੇ-ਲਿਖੇ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ
ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਵੱਡੇ ਵੱਡੇ ਲੀਡਰਾਂ ਨੂੰ ਹਰਾ ਕੇ ਆਪਣੀ ਸਰਕਾਰ ਬਣਾਈ ਹੈ। ਇਸ ਦੇ ਨਾਲ ਹੀ ਸੰਗਰੂਰ ਤੋਂ ਸੰਸਦ ਮੈਂਬਰ ਰਹਿ ਚੁੱਕੇ ਭਗਵੰਤ ਮਾਨ ਅੱਜ ਪੰਜਾਬ ਦੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ ਚੱਕ ਚੁਕੇ ਹਨ। ਵੈਸੇ ਤਾਂ ਭਗਵੰਤ ਮਾਨ ਦੀ ਜ਼ਿੰਦਗੀ ਤੋਂ ਹਰ ਕੋਈ ਜਾਣੂ ਹੈ। ਪਰ ਅੱਜ ਇਸ ਰਿਪੋਰਟ ਵਿੱਚ ਅਸੀਂ ਤੁਹਾਨੂੰ ਪੰਜਾਬ ਦੇ ਨਵੇਂ ਸੀਐਮ ਭਗਵੰਤ ਮਾਨ ਦੀ ਪੜ੍ਹਾਈ ਬਾਰੇ ਦੱਸਣ ਜਾ ਰਹੇ ਹਾਂ।ਆਓ ਜਾਣਦੇ ਹਾਂ ਕਿ ਭਗਵੰਤ ਮਾਨ ਕਿੰਨੇ ਪੜ੍ਹੇ-ਲਿਖੇ ਹਨ।
Download ABP Live App and Watch All Latest Videos
View In Appਭਗਵੰਤ ਮਾਨ, ਜੋ 48 ਸਾਲ ਦੇ ਹੋ ਗਏ ਹਨ, ਨੇ ਆਮ ਆਦਮੀ ਪਾਰਟੀ (ਆਪ) ਦੀ ਟਿਕਟ 'ਤੇ ਪੰਜਾਬ ਦੇ ਸੰਗਰੂਰ ਤੋਂ 2014 ਦੀ ਲੋਕ ਸਭਾ ਸੀਟ ਤੋਂ ਚੋਣ ਲੜੀ ਅਤੇ ਜਿੱਤੀ। ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਭਗਵੰਤ ਮਾਨ ਮਸ਼ਹੂਰ ਕਾਮੇਡੀਅਨ ਅਤੇ ਐਕਟਰ ਰਹਿ ਚੁੱਕੇ ਹਨ।
ਭਗਵੰਤ ਮਾਨ ਦਾ ਜਨਮ 17 ਅਕਤੂਬਰ 1973 ਨੂੰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਸਤੋਜ ਵਿੱਚ ਹੋਇਆ ਸੀ।
ਉਸਦੇ ਪਿਤਾ ਦਾ ਨਾਮ ਮਹਿੰਦਰ ਸਿੰਘ ਅਤੇ ਮਾਤਾ ਦਾ ਨਾਮ ਹਰਪਾਲ ਕੌਰ ਹੈ। ਭਗਵੰਤ ਮਾਨ ਪੰਜਾਬ ਦੇ ਜੱਟ ਸਿੱਖ ਪਰਿਵਾਰ ਨਾਲ ਸਬੰਧ ਰੱਖਦੇ ਹਨ।
ਭਗਵੰਤ ਮਾਨ ਨੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਤੋਂ ਆਪਣੀ ਗ੍ਰੈਜੂਏਸ਼ਨ ਪੂਰੀ ਕੀਤੀ। ਇਸ ਤੋਂ ਬਾਅਦ ਉਸ ਨੇ ਗ੍ਰੈਜੂਏਸ਼ਨ ਵਿੱਚ ਬੀ.ਕਾਮ (ਬੈਚਲਰ ਆਫ਼ ਕੋਮਰਸ) ਕੀਤੀ।
ਹਾਲਾਂਕਿ ਚੋਣ ਹਲਫ਼ਨਾਮੇ 'ਚ ਦਿੱਤੀ ਗਈ ਜਾਣਕਾਰੀ ਅਨੁਸਾਰ ਭਗਵੰਤ ਮਾਨ 12ਵੀਂ ਪਾਸ ਹੈ। ਉਸ ਦਾ ਕਹਿਣਾ ਹੈ ਕਿ ਉਸ ਨੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿੱਚ ਬੀ.ਕਾਮ ਕਰਨ ਲਈ ਦਾਖਲਾ ਲਿਆ ਸੀ ਪਰ ਉਹ ਆਪਣੀ ਪੜ੍ਹਾਈ ਪੂਰੀ ਨਹੀਂ ਕਰ ਸਕਿਆ।