ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ 'ਤੇ ਪਿੰਡ ਵਾਲਿਆਂ 'ਚ ਦਿੱਸਿਆ ਜੋਸ਼
abp sanjha
Updated at:
18 Jan 2022 01:13 PM (IST)
1
ਆਮ ਆਦਮੀ ਪਾਰਟੀ (ਆਪ) ਦਾ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਹੋਣਗੇ। ਇਸ ਦਾ ਰਸਮੀ ਐਲਾਨ ਅੱਜ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੀਤਾ।
Download ABP Live App and Watch All Latest Videos
View In App2
ਕੇਜਰੀਵਾਲ ਨੇ 13 ਜਨਵਰੀ ਨੂੰ ਪੰਜਾਬ ਦੇ ਲੋਕਾਂ ਨੂੰ ਆਪਣੇ ਪਸੰਦੀਦਾ ਮੁੱਖ ਮੰਤਰੀ ਉਮੀਦਵਾਰਾਂ ਦੇ ਨਾਮ ਸੁਝਾਉਣ ਲਈ ਕਿਹਾ ਸੀ ਤੇ ਇਸ ਉਦੇਸ਼ ਲਈ ਇੱਕ ਮੋਬਾਈਲ ਨੰਬਰ ਵੀ ਲਾਂਚ ਕੀਤਾ ਸੀ।
3
ਇਸ ਆਧਾਰ ਉੱਪਰ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਪਾਰਟੀ ਆਪ ਦਾ ਮੁੱਖ ਮੰਤਰੀ ਚਿਹਰਾ ਐਲਾਨਿਆ।
4
ਇਸ ਦੌਰਾਨ ਭਗਵੰਤ ਮਾਨ ਦੇ ਪਿੰਡ ਸਤੌਜ ਵਿੱਚ ਲੋਕਾਂ ਅੰਦਰ ਵੱਡਾ ਉਤਸ਼ਾਹ ਦਿੱਸਿਆ। ਪਿੰਡ ਵਿੱਚ ਕਰਵਾਏ ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਲੋਕ ਪਹੁੰਚੇ।
5
ਇਸ ਮੌਕੇ ਭਗਵੰਤ ਮਾਨ ਦੀ ਮਾਤਾ ਵੀ ਹਾਜ਼ਰ ਸਨ। ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ 'ਤੇ ਮਾਹੌਲ ਭਾਵੁਕ ਹੋ ਗਿਆ।