Bhagwant Mann Wedding : ਵਿਆਹ ਦੇ ਬੰਧਨ 'ਚ ਬੱਝੇ CM ਭਗਵੰਤ ਮਾਨ , ਵਿਆਹ ਤੋਂ ਬਾਅਦ ਲਿਆ ਮਾਂ ਦਾ ਆਸ਼ੀਰਵਾਦ,ਦੇਖੋ ਤਸਵੀਰਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਇੱਕ ਨਿੱਜੀ ਸਮਾਰੋਹ ਵਿੱਚ ਵਿਆਹ ਦੇ ਬੰਧਨ ਵਿੱਚ ਬੱਝ ਗਏ। ਮਾਨ (48) ਦਾ ਵਿਆਹ ਹਰਿਆਣਾ ਦੇ ਕੁਰੂਕਸ਼ੇਤਰ ਦੇ ਪਿਹੋਵਾ ਦੀ ਰਹਿਣ ਵਾਲੀ ਡਾਕਟਰ ਗੁਰਪ੍ਰੀਤ ਕੌਰ ਨਾਲ ਹੋਇਆ ਹੈ।
Download ABP Live App and Watch All Latest Videos
View In Appਮਾਨ ਦਾ ਇਹ ਦੂਜਾ ਵਿਆਹ ਹੈ। ਉਹ 2015 ਵਿੱਚ ਆਪਣੀ ਪਹਿਲੀ ਪਤਨੀ ਤੋਂ ਵੱਖ ਹੋ ਗਏ ਸੀ। ਮਾਨ ਦੇ ਪਹਿਲੇ ਵਿਆਹ ਤੋਂ ਦੋ ਬੱਚੇ ਸੀਰਤ ਕੌਰ (21) ਅਤੇ ਦਿਲਸ਼ਾਨ (17) ਹਨ। ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਮਾਨ ਦੀ ਮਾਂ ਅਤੇ ਭੈਣ ਸਮੇਤ ਪਰਿਵਾਰਕ ਮੈਂਬਰ ਅਤੇ ਸਿਰਫ ਕੁਝ ਮਹਿਮਾਨ ਹੀ ਵਿਆਹ ਵਿੱਚ ਸ਼ਾਮਲ ਹੋਏ ਸਨ। ਇਹ ਵਿਆਹ ਸਿੱਖ ਰੀਤੀ-ਰਿਵਾਜਾਂ ਅਨੁਸਾਰ ਹੋਇਆ ਹੈ। ਇਸ ਵਿਆਹ 'ਚ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੰਸਦ ਮੈਂਬਰ ਰਾਘਵ ਚੱਢਾ ਨੇ ਸ਼ਿਰਕਤ ਕੀਤੀ।
‘ਆਪ’ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਅੱਜ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਜ਼ਿੰਦਗੀ ਦਾ ਨਵਾਂ ਅਧਿਆਏ ਸ਼ੁਰੂ ਹੋਣ ਜਾ ਰਿਹਾ ਹੈ। ਮੈਂ ਮਾਨ ਸਾਹਿਬ ਦੇ ਪਰਿਵਾਰ, ਉਨ੍ਹਾਂ ਦੀ ਮਾਂ ਅਤੇ ਭੈਣ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ।
ਰਾਘਵ ਚੱਢਾ ਨੇ ਕਿਹਾ, 'ਸਾਨੂੰ ਖੁਸ਼ੀ ਹੈ ਕਿ ਲੰਬੇ ਸਮੇਂ ਬਾਅਦ ਮਾਨ ਸਾਹਿਬ ਦੇ ਪਰਿਵਾਰ 'ਚ ਖੁਸ਼ੀਆਂ ਵਾਪਸ ਆਈਆਂ ਹਨ। ਇਹ ਉਸਦੀ ਮਾਂ ਦਾ ਸੁਪਨਾ ਸੀ ਕਿ ਉਹ ਆਪਣੇ ਪਰਿਵਾਰ ਨੂੰ ਇੱਕ ਵਾਰ ਫਿਰ ਵਸਦੇ ਦੇਖਣਾ। ਅੱਜ ਉਹ ਸੁਪਨਾ ਸਾਕਾਰ ਹੋਣ ਜਾ ਰਿਹਾ ਹੈ।
30 ਸਾਲਾ ਗੁਰਪ੍ਰੀਤ ਕੌਰ ਨੇ ਆਪਣੇ ਵਿਆਹ ਤੋਂ ਪਹਿਲਾਂ ਟਵਿੱਟਰ 'ਤੇ ਆਪਣੀ ਇਕ ਤਸਵੀਰ ਸਾਂਝੀ ਕੀਤੀ ਅਤੇ ਲਿਖਿਆ, ''ਦਿਨ ਸ਼ਗਨਾ ਦਾ ਚੜ੍ਹਿਆ... (ਵਿਆਹ ਦਾ ਦਿਨ ਆ ਗਿਆ ਹੈ)।'' ਉਸ ਨੂੰ ਆਮ ਆਦਮੀ ਪਾਰਟੀ (ਆਪ) ਦੇ ਨੇਤਾਵਾਂ ਵੱਲੋਂ ਵਧਾਈ ਸੰਦੇਸ਼ਾਂ ਲਈ ਧੰਨਵਾਦ ਕੀਤਾ।
ਗੁਰਪ੍ਰੀਤ ਕੌਰ ਨੇ 2018 ਵਿੱਚ ਹਰਿਆਣਾ ਦੀ ਇੱਕ ਪ੍ਰਾਈਵੇਟ ਯੂਨੀਵਰਸਿਟੀ ਤੋਂ ਆਪਣੀ ਐਮਬੀਬੀਐਸ ਪੂਰੀ ਕੀਤੀ। ਉਸ ਦੀਆਂ ਦੋ ਵੱਡੀਆਂ ਭੈਣਾਂ ਹਨ ਜੋ ਵਿਦੇਸ਼ ਵਿੱਚ ਰਹਿੰਦੀਆਂ ਹਨ।