ਭਾਰਤ ਬੰਦ: ਦਿਨ ਚੜ੍ਹਦਿਆਂ ਹੀ ਕਿਸਾਨਾਂ ਨੇ ਰੋਕ ਲਈਆਂ ਸੜਕਾਂ, ਬਾਜ਼ਾਰ ਵੀ ਬੰਦ
ਕਿਸਾਨ ਕਰੀਬ ਪਿਛਲੇ ਇੱਕ ਸਾਲ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਹੋਏ ਹਨ। ਕਿਸਾਨਾਂ ਵੱਲੋਂ ਕਈ ਵਾਰ ਭਾਰਤ ਬੰਦ ਤੇ ਹੜਤਾਲਾਂ ਵੀ ਕੀਤੀਆਂ ਗਈਆਂ, ਪਰ ਕੇਂਦਰ ਸਕਰਾਰ ਆਪਣੇ ਵੱਲੋਂ ਸਪਸ਼ਟ ਕਰ ਚੁੱਕੀ ਹੈ ਕਿ ਉਹ ਕਿਸੇ ਵੀ ਹਾਲਤ ਵਿੱਚ ਖੇਤੀ ਕਾਨੂੰਨ ਰੱਦ ਨਹੀਂ ਕਰਨਗੇ।
Download ABP Live App and Watch All Latest Videos
View In Appਦੂਜੇ ਪਾਸੇ ਕਿਸਾਨ ਜਥੇਬੰਦੀਆਂ ਵੀ ਅੜੀਆਂ ਬੈਠੀਆਂ ਹਨ ਕਿ ਉਹ ਤਿੰਨੇ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਸਾਹ ਲੈਣਗੀਆਂ।
ਇਸੇ ਸਬੰਧੀ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਇੱਕ ਫਿਰ ਤੋਂ ਭਾਰਤ ਬੰਦ ਦਾ ਐਲਾਨ ਕੀਤਾ ਗਿਆ। ਇਸ ਸਬੰਧੀ ਪੰਜਾਬ ਸਣੇ ਹਰਿਆਣਾ 'ਚ ਵੀ ਕਿਸਾਨਾਂ ਵੱਲੋਂ ਨੈਸ਼ਨਲ ਹਾਈਵੇ ਜਾਮ ਕਰਕੇ ਸਰਕਾਰ ਖਿਲ਼ਾਫ ਪ੍ਰਦਰਸ਼ਨ ਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਕਿਸਾਨਾਂ ਵੱਲੋਂ ਨੈਸ਼ਨਲ ਹਾਈਵੇ ਨੂੰ ਸਵੇਰੇ 6 ਵਜੇ ਹੀ ਜਾਮ ਕਰ ਦਿੱਤਾ ਗਿਆ ਸੀ। ਇਸ ਪ੍ਰਦਰਸ਼ਨ ਵਿੱਚ ਵੱਡੀ ਤਦਾਦ 'ਚ ਕਿਸਾਨ ਇਕੱਠੇ ਹੋ ਕੇ ਰੋਸ ਜ਼ਾਹਰ ਕਰ ਰਹੇ ਹਨ।
ਪ੍ਰਦਰਸ਼ਨਕਾਰੀ ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਹਰ ਮੌਸਮ ਦੀ ਮਾਰ ਝੱਲ ਰਹੇ ਹਨ ਪਰ ਕੇਂਦਰ ਦੀ ਮੋਦੀ ਸਰਕਾਰ ਦੇ ਕੰਨ 'ਤੇ ਜੂੰ ਤੱਕ ਨਹੀਂ ਸਰਕ ਰਹੀ। ਕਿਸਾਨ ਵੀ ਉਦੋਂ ਤਕ ਆਪਣੇ ਘਰਾਂ ਨੂੰ ਵਾਪਸੀ ਨਹੀਂ ਕਰਨਗੇ ਜਦੋਂ ਤੱਕ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ।