ਪੜਚੋਲ ਕਰੋ
Punjab 'ਚ ਹਿਮਾਚਲ ਦੀਆਂ ਬੱਸਾਂ 'ਤੇ ਲਗਾਏ ਭਿੰਡਰਾਂਵਾਲਾ ਦੇ ਪੋਸਟਰ, ਭੱਖਿਆ ਮੁੱਦਾ
ਹਿਮਾਚਲ ਪ੍ਰਦੇਸ਼ 'ਚ ਭਿੰਡਰਾਂਵਾਲਾ ਦੇ ਪੋਸਟਰ ਤੇ ਬੈਨਰ ਲੈ ਕੇ ਆਉਣ ਵਾਲੇ ਪੰਜਾਬੀ ਸੈਲਾਨੀਆਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਕੁੱਲੂ ਪੁਲਿਸ ਦੀ ਕਾਰਵਾਈ ਤੋਂ ਬਾਅਦ ਹੁਣ ਪੰਜਾਬ 'ਚ ਭਿੰਡਰਾਂਵਾਲਾ ਦੇ ਸਮਰਥਕਾਂ ਨੇ ਹਿਮਾਚਲ ਪ੍ਰਦੇਸ਼

image source twitter
1/6

ਹਿਮਾਚਲ ਪੁਲਿਸ ਦੀ ਹਾਜ਼ਰੀ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸਿੱਖ ਨੌਜਵਾਨਾਂ ਨਾਲ ਕੀਤੀ ਗਈ ਧੱਕੇਸ਼ਾਹੀ ਵਿਰੁੱਧ ਪੰਜਾਬ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ।
2/6

ਪਹਿਲੀ ਘਟਨਾ ਪੰਜਾਬ ਦੇ ਹੁਸ਼ਿਆਰਪੁਰ ਤੋਂ ਸਾਹਮਣੇ ਆਈ ਹੈ, ਜਿੱਥੇ ਸਿੱਖ ਨੌਜਵਾਨਾਂ ਨੇ ਹਿਮਾਚਲ ਰੋਡਵੇਜ਼ ਦੀਆਂ ਬੱਸਾਂ ਨੂੰ ਰੋਕਿਆ ਤੇ ਉਨ੍ਹਾਂ 'ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਪੋਸਟਰ ਲਾ ਦਿੱਤੇ। ਇਸ ਦੇ ਨਾਲ ਹੀ ਡਰਾਈਵਰਾਂ-ਕੰਡਕਟਰਾਂ ਨੂੰ ਧਮਕੀ ਦਿੱਤੀ ਕਿ ਇਨ੍ਹਾਂ ਪੋਸਟਰਾਂ ਨੂੰ ਨਾ ਹਟਾਉਣ।
3/6

ਇਸ ਪੂਰੀ ਘਟਨਾ ਦੀ ਵੀਡੀਓ ਤੇ ਫੋਟੋਆਂ ਸਾਹਮਣੇ ਆਈਆਂ ਹਨ ਜਿਸ ਵਿੱਚ ਹਿਮਾਚਲ ਰੋਡਵੇਜ਼ ਦੀਆਂ ਬੱਸਾਂ 'ਤੇ ਉਕਤ ਸੰਤ ਭਿੰਡਰਾਂਵਾਲੇ ਦੇ ਪੋਸਟਰ ਲਗਾਏ ਜਾ ਰਹੇ ਹਨ ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ ਜਾ ਰਹੇ ਹਨ।
4/6

ਸਿੱਖ ਨੌਜਵਾਨਾਂ ਨੇ ਇਹ ਕੰਮ ਲੁੱਕ-ਛਿਪ ਕੇ ਨਹੀਂ ਸਗੋਂ ਹੁਸ਼ਿਆਰਪੁਰ ਦੇ ਮੁੱਖ ਬੱਸ ਅੱਡੇ 'ਤੇ ਹਜ਼ਾਰਾਂ ਲੋਕਾਂ ਦੇ ਸਾਹਮਣੇ ਖੁੱਲ੍ਹੇਆਮ ਕੀਤਾ ਜਿੱਥੇ ਪੁਲਿਸ ਸੁਰੱਖਿਆ ਵੀ ਤਾਇਨਾਤ ਸੀ। ਸਿੱਖ ਨੌਜਵਾਨਾਂ ਨੇ ਕਿਹਾ ਕਿ ਉਹ ਕਿਸੇ ਧਰਮ ਜਾਂ ਕਿਸੇ ਸੂਬੇ ਦੇ ਲੋਕਾਂ ਦੇ ਖਿਲਾਫ ਨਹੀਂ ਪਰ ਜੇਕਰ ਕੋਈ ਸਾਨੂੰ ਵੰਗਾਰੇਗਾ ਤਾਂ ਅਸੀਂ ਜਵਾਬ ਦਿਆਂਗੇ।
5/6

ਪੋਸਟਰ ਲਾਉਣ ਆਏ ਨੌਜਵਾਨਾਂ ਨੇ ਕਿਹਾ ਕਿ ਦਲ ਖਾਲਸਾ ਦੇ ਜ਼ਿਲ੍ਹਾ ਮੁਖੀ ਬਲਜਿੰਦਰ ਸਿੰਘ ਤੇ ਉਨ੍ਹਾਂ ਦੀ ਟੀਮ ਵੱਲੋਂ ਹਿਮਾਚਲ ਵੱਲ ਜਾਣ ਵਾਲੀਆਂ ਬੱਸਾਂ 'ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਦੀਆਂ ਤਸਵੀਰਾਂ ਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼ਰਾਰਤੀ ਲੋਕ ਸਾਨੂੰ ਪੰਜਾਬ ਵਿੱਚ ਇਕੱਠੇ ਰਹਿੰਦੇ ਨਹੀਂ ਦੇਖਣਾ ਚਾਹੁੰਦੇ। ਇਨ੍ਹਾਂ ਲੋਕਾਂ ਨੂੰ ਭਿੰਡਰਾਂਵਾਲਾ ਦੀ ਫੋਟੋ ਨਾਲ ਸਮੱਸਿਆ ਹੈ। ਇਸ ਲਈ ਉਹ ਜਹਿਰ ਖੋਲ੍ਹ ਰਹੇ ਹਨ।
6/6

ਉਨ੍ਹਾਂ ਨੇ ਕਿਹਾ ਕਿ ਹਿਮਾਚਲ ਦੇ ਕੁਝ ਸ਼ਰਾਰਤੀ ਲੋਕਾਂ ਨੇ ਦਾਅਵਾ ਕੀਤਾ ਹੈ ਕਿ ਸੰਤ ਭਿੰਡਰਾਂਵਾਲੇ ਦੇ ਪੋਸਟਰਾਂ ਨਾਲ ਹਿਮਾਚਲ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ 'ਤੇ ਅਸੀਂ ਐਲਾਨ ਕਰਦੇ ਹਾਂ ਕਿ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਕਿਸੇ ਵੀ ਵਿਅਕਤੀ ਜਾਂ ਬੱਸ 'ਤੇ ਜਿਸਨੇ ਪੰਜਾਬ ਵਿੱਚ ਦਾਖਲ ਹੋਣਾ ਹੈ, ਸੰਤ ਭਿੰਡਰਾਂਵਾਲੇ ਦੀ ਫੋਟੋ ਹੋਣੀ ਚਾਹੀਦੀ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਵਿੱਚ ਦਾਖਲ ਹੋਣ ਦੀ ਆਗਿਆ ਦਿੱਤੀ ਜਾਵੇਗੀ। ਇਹ ਅੱਜ ਦਲ ਖਾਲਸਾ ਵੱਲੋਂ ਐਲਾਨ ਹੈ।
Published at : 18 Mar 2025 02:29 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਅੰਮ੍ਰਿਤਸਰ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
