SGPC Election : ਬੀਬੀ ਜਗੀਰ ਕੌਰ ਜਾਂ ਫਿਰ ਹਰਜਿੰਦਰ ਸਿੰਘ ਧਾਮੀ? ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਦੀ ਪ੍ਰਕਿਰਿਆ ਸ਼ੁਰੂ

SGPC Election : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਅੱਜ ਹੋਣ ਜਾ ਰਹੀਆਂ ਹਨ। ਇਸ ਵਿੱਚ ਮੁਖੀ ਸਮੇਤ ਵੱਖ-ਵੱਖ ਅਹੁਦਿਆਂ ਲਈ ਚੋਣਾਂ ਕਰਵਾਈਆਂ ਜਾਣਗੀਆਂ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

1/9
SGPC Election : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਅੱਜ ਹੋਣ ਜਾ ਰਹੀਆਂ ਹਨ। ਇਸ ਵਿੱਚ ਮੁਖੀ ਸਣੇ ਵੱਖ-ਵੱਖ ਅਹੁਦਿਆਂ ਲਈ ਚੋਣਾਂ ਕਰਵਾਈਆਂ ਜਾਣਗੀਆਂ।
2/9
ਇਸ ਵਾਰ ਪ੍ਰਧਾਨ ਦੇ ਅਹੁਦੇ ਲਈ ਚੋਣ ਲਿਫਾਫਿਆਂ ਰਾਹੀਂ ਨਹੀਂ ਸਗੋਂ ਪਰਚੀ (ਵੋਟਿੰਗ) ਰਾਹੀਂ ਹੋਵੇਗੀ।
3/9
ਇਸ ਲਈ ਸਵੇਰ ਤੋਂ ਹੀ ਸਰਗਰਮੀ ਤੇਜ਼ ਹੋ ਗਈ ਹੈ। ਪ੍ਰਧਾਨ ਦੇ ਅਹੁਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਧਾਮੀ ਤੇ ਅਕਾਲੀ ਦਲ ਦੀ ਬਾਗੀ ਉਮੀਦਵਾਰ ਬੀਬੀ ਜਗੀਰ ਕੌਰ ਵਿਚਕਾਰ ਮੁਕਾਬਲਾ ਹੈ।
4/9
ਬੀਬੀ ਜਗੀਰ ਕੌਰ ਦੇ ਮੈਦਾਨ ਵਿੱਚ ਉਤਰਨ ਨਾਲ ਇਸ ਵਾਰ ਚੋਣ ਦਿਲਚਸਪ ਬਣ ਗਈ ਹੈ।
5/9
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਸ਼ੁਰੂ ਹੋ ਗਿਆ ਹੈ।
6/9
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਨਾਲ ਅਰੰਭਤਾ ਕੀਤੀ।
7/9
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਹੁਕਮਨਾਮਾ ਲਿਆ।
8/9
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਹਨ।
9/9
ਇਜਲਾਸ ਸ਼ੁਰੂ ਹੋਣ ਤੇ ਵਿੱਛੜ ਚੁੱਕੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ਼ੋਕ ਮਤੇ ਪੜ੍ਹੇ।
Sponsored Links by Taboola