ਪੜਚੋਲ ਕਰੋ
Big News: ਵੱਡੀ ਖਬਰ, ਮਸ਼ਹੂਰ ਆਗੂਆਂ ਸਣੇ ਇਨ੍ਹਾਂ ਸ਼ਖ਼ਸੀਅਤਾਂ ਨੇ ਫੜ੍ਹਿਆ 'ਆਪ' ਦਾ ਪੱਲਾ; ਸਿਆਸਤ 'ਚ ਮੱਚੀ ਹਲਚਲ...
Punjab News: ਪੰਜਾਬ ਦੇ ਸਿਆਸੀ ਜਗਤ ਤੋਂ ਲਗਾਤਾਰ ਅਹਿਮ ਖਬਰਾਂ ਸਾਹਮਣੇ ਆ ਰਹੀਆਂ ਹਨ। ਦੱਸ ਦੇਈਏ ਕਿ ਕਈ ਨੌਜਵਾਨ ਆਗੂਆਂ ਨੇ ਪੰਜਾਬ ਦੀ ਮੌਜੂਦਾ ਸਰਕਾਰ ਆਮ ਆਦਮੀ ਪਾਰਟੀ ਦਾ ਪੱਲਾ ਫੜ੍ਹਿਆ ਹੈ।
Punjab News
1/4

ਦਰਅਸਲ, ਹਾਲ ਹੀ ਵਿੱਚ ਪੰਜਾਬ ਵਿੱਚ 8 ਨਗਰ ਨਿਗਮ, 76 ਨਗਰ ਕੌਂਸਲ ਅਤੇ 21 ਨਗਰ ਪੰਚਾਇਤਾਂ ਦੇ ਚੋਣ ਨਤੀਜੇ ਆਏ ਹਨ, ਜਿਸ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਅਜਿਹੇ ਦੇ ਵਿੱਚ ਕਈ ਨਾਮੀ ਹਸਤੀਆਂ ਆਪ ਵਿੱਚ ਸ਼ਾਮਿਲ ਹੋ ਰਹੀਆਂ ਹਨ। ਹੁਣ ਪੰਜਾਬ ਦੇ ਨਾਮੀ ਕਬੱਡੀ ਹਸਤੀਆਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ।
2/4

ਆਮ ਆਦਮੀ ਪਾਰਟੀ (AAP) ਦੀਆਂ ਲੋਕ-ਪੱਖੀ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਤੋਂ ਪ੍ਰਭਾਵਿਤ ਹੋ ਕੇ ਕਬੱਡੀ ਜਗਤ ਦੀਆਂ ਕਈ ਨਾਮਵਰ ਹਸਤੀਆਂ ਨੇ 'ਆਪ' ਦਾ ਪੱਲਾ ਫੜ ਲਿਆ ਹੈ। ਮੁੱਖ ਮੰਤਰੀ ਦੇ OSD ਰਾਜਬੀਰ ਸਿੰਘ ਘੁੰਮਣ ਨੇ ਇਹਨਾਂ ਸਾਰੀਆਂ ਸ਼ਖ਼ਸੀਅਤਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।
Published at : 03 Jun 2026 05:43 PM (IST)
ਹੋਰ ਵੇਖੋ
Advertisement
Advertisement






















