ਪੜਚੋਲ ਕਰੋ
Punjab News: ਕਰੋੜਾਂ ਲੋਕਾਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਰਾਹਤ, ਰਜਿਸਟਰੀ ਲਈ NOC ਦੀ ਸ਼ਰਤ ਖਤਮ
ਪੰਜਾਬ ਦੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ CM ਮਾਨ ਦੀ ਅਗਵਾਈ 'ਚ ਪੰਜਾਬ ਵਿਧਾਨ ਸਭਾ ਨੇ ਅੱਜ ਇਤਿਹਾਸਕ ਬਿੱਲ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਨੂੰ ਸਰਬਸੰਮਤੀ ਨਾਲ ਪਾਸ ਕਰਦਿਆਂ ਪਲਾਟ ਦੀ ਰਜਿਸਟਰੀ ਲਈ...
image source twitter
1/7

ਪੰਜਾਬ ਦੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਇਤਿਹਾਸਕ ਬਿੱਲ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਨੂੰ ਸਰਬਸੰਮਤੀ ਨਾਲ ਪਾਸ ਕਰਦਿਆਂ ਪਲਾਟ ਦੀ ਰਜਿਸਟਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਨੂੰ ਖਤਮ ਕਰ ਦਿੱਤਾ।
2/7

ਮੁੱਖ ਮੰਤਰੀ ਨੇ ਕਿਹਾ ਕਿ ਇਸ ਸੋਧ ਦਾ ਮਕਸਦ ਜਿੱਥੇ ਗੈਰ-ਕਨੂੰਨੀ ਕਲੋਨੀਆਂ ਉਤੇ ਸ਼ਿਕੰਜਾ ਕੱਸਣਾ ਹੈ, ਉਥੇ ਹੀ ਛੋਟੇ ਪਲਾਟ ਮਾਲਕਾਂ ਨੂੰ ਰਾਹਤ ਦੇਣਾ ਹੈ। ਉਨ੍ਹਾਂ ਕਿਹਾ ਕਿ ਇਸ ਬਿੱਲ ਨਾਲ ਆਮ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ ਕਿਉਂ ਜੋ ਇਸ ਸੋਧ ਨਾਲ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟਰੀ ਕਰਵਾਉਣ ਵਿੱਚ ਦਰਪੇਸ਼ ਸਮੱਸਿਆ ਖਤਮ ਹੋ ਜਾਵੇਗੀ ਅਤੇ ਅਣ-ਅਧਿਕਾਰਤ ਕਲੋਨੀਆਂ ਉਤੇ ਰੋਕ ਲੱਗੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੋਧ ਕਸੂਰਵਾਰ ਲੋਕਾਂ ਲਈ ਜੁਰਮਾਨੇ ਅਤੇ ਸਜ਼ਾ ਦੀ ਵਿਵਸਥਾ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਫੈਸਲੇ ਦਾ ਮਨੋਰਥ ਆਮ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ।
Published at : 03 Sep 2024 10:54 PM (IST)
ਹੋਰ ਵੇਖੋ





















