ਪੜਚੋਲ ਕਰੋ
(Source: Poll of Polls)
Punjab News: ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ
Punjab News: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਫੇਰਬਦਲ ਦਾ ਦੌਰ ਲਗਾਤਾਰ ਜਾਰੀ ਹੈ। ਇਸ ਵਿਚਾਲੇ, ਪੰਜਾਬ ਸਰਕਾਰ ਦੇ ਹੁਕਮਾਂ 'ਤੇ ਪ੍ਰਸ਼ਾਸਕੀ ਫੇਰਬਦਲ ਕੀਤਾ ਗਿਆ ਹੈ।
Punjab News
1/4

ਪੰਜਾਬ ਦੇ 2 IAS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਸ ਨਾਲ ਵਿਜੀਲੈਂਸ ਬਿਊਰੋ ਨੂੰ ਨਵਾਂ ਮੁਖੀ ਮਿਲਿਆ ਹੈ। ਤਬਦੀਲ ਕੀਤੇ ਗਏ ਆਈਏਐਸ ਅਧਿਕਾਰੀਆਂ ਵਿੱਚ ਨਾਗੇਸ਼ਵਰ ਰਾਓ, ਸੁਰਿੰਦਰ ਪਾਲ ਸਿੰਘ ਸ਼ਾਮਲ ਹਨ।
2/4

ਤੁਹਾਨੂੰ ਦੱਸ ਦੇਈਏ ਕਿ ਇੱਕ ਮਹੀਨਾ 10 ਦਿਨ ਪਹਿਲਾਂ, ਐਸਏਐਸ ਨਗਰ ਪੰਜਾਬ ਦੇ ਵਿਜੀਲੈਂਸ ਬਿਊਰੋ ਨੂੰ ਵਰਿੰਦਰ ਕੁਮਾਰ ਦੀ ਥਾਂ ਇੱਕ ਨਵਾਂ ਮੁਖੀ, ਯਾਨੀ ਜੀ. ਨਾਗੇਸ਼ਵਰ ਰਾਓ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ,
3/4

ਚੰਡੀਗੜ੍ਹ ਨੂੰ ਵਿਜੀਲੈਂਸ ਬਿਊਰੋ, ਦੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ ਸੀ। ਹੁਣ ਉਨ੍ਹਾਂ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਥਾਂ 'ਤੇ ਸੁਰਿੰਦਰ ਪਾਲ ਸਿੰਘ ਨੂੰ ਏਡੀਜੀਪੀ/ਲਾਅ ਐਂਡ ਆਰਡਰ ਪੰਜਾਬ, ਚੰਡੀਗੜ੍ਹ ਨਿਯੁਕਤ ਕੀਤਾ ਗਿਆ ਹੈ।
4/4

ਤੁਹਾਨੂੰ ਇਹ ਵੀ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਰੁਖ਼ ਅਪਣਾਇਆ ਹੈ, ਜਿਸ ਕਾਰਨ ਸਰਕਾਰ ਨੇ ਸਾਰੇ ਵਿਭਾਗਾਂ ਦੇ ਮੁਖੀਆਂ, ਡੀਸੀ ਅਤੇ ਐਸਐਸਪੀ ਨੂੰ ਹੁਕਮ ਜਾਰੀ ਕੀਤੇ ਸਨ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Published at : 27 Mar 2025 04:08 PM (IST)
ਹੋਰ ਵੇਖੋ
Advertisement
Advertisement





















