15 ਦਸੰਬਰ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ

ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ 12 ਤੋਂ 15 ਦਸੰਬਰ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਪ੍ਰਭਾਵ ਜਾਰੀ ਰਹੇਗਾ । ਪੰਜਾਬ ’ਚ ਸਰਦੀ ਦਾ ਮੌਸਮ ਪੂਰੀ ਤਰ੍ਹਾਂ ਦਸਤਕ ਦੇ ਚੁੱਕਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਕੁਝ ਦਿਨਾਂ ’ਚ

Continues below advertisement

image source twitter

Continues below advertisement
1/6
ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ 12 ਤੋਂ 15 ਦਸੰਬਰ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਪ੍ਰਭਾਵ ਜਾਰੀ ਰਹੇਗਾ । ਪੰਜਾਬ ’ਚ ਸਰਦੀ ਦਾ ਮੌਸਮ ਪੂਰੀ ਤਰ੍ਹਾਂ ਦਸਤਕ ਦੇ ਚੁੱਕਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਕੁਝ ਦਿਨਾਂ ’ਚ ਧੁੰਦ ਦੀ ਤੀਬਰਤਾ ਵਿਚ ਹੋਰ ਵੀ ਵਾਧਾ ਹੋਵੇਗਾ ਅਤੇ ਤਾਪਮਾਨ 'ਚ ਤੇਜ਼ੀ ਨਾਲ ਗਿਰਾਵਟ ਨਜ਼ਰ ਆਵੇਗੀ।
2/6
ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਗਲੇ ਦਿਨਾਂ ਦੌਰਾਨ ਕੋਹਰੇ ਦੀ ਤੀਬਰਤਾ ਵੱਧਣ ਦੀ ਸੰਭਾਵਨਾ ਹੈ। 12 ਦਸੰਬਰ ਨੂੰ ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ SBS ਨਗਰ ਵਿੱਚ ਸੰਘਣੀ ਧੁੰਦ ਦਾ ਅਲਟਰ ਜਾਰੀ ਕੀਤਾ ਗਿਆ ਹੈ।
3/6
ਉੱਥੇ ਹੀ 13 ਦਸੰਬਰ ਨੂੰ ਮੌਸਮ ਵਿਭਾਗ ਨੇ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਫਗਵਾੜਾ, ਬਰਨਾਲਾ, ਮਾਨਸਾ, ਸੰਘਰੂਰ ਸਮੇਤ ਕਈ ਜ਼ਿਲ੍ਹਿਆਂ ਨੂੰ ਹੱਡ ਚਿਰਵੀ ਠੰਡ ਦੇ ਨਾਲ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ।
4/6
ਇਸੇ ਤਰ੍ਹਾਂ 14 ਤੇ 15 ਤਰੀਖ ਨੂੰ ਵੀ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਨੂੰ ਅਲਰਟ ਰਹਿਣ ਲਈ ਕਿਹਾ ਹੈ।
5/6
ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਕੁਝ ਦਿਨਾਂ ਦੌਰਾਨ ਕੋਹਰਾ ਕਾਫ਼ੀ ਵੱਧ ਜਾਵੇਗਾ, ਜਿਸ ਕਾਰਨ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਹੋ ਸਕਦੀ ਹੈ। ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅਲਰਟਾਂ 'ਤੇ ਨਜ਼ਰ ਰੱਖਣ ਅਤੇ ਯਾਤਰਾ ਦੀ ਯੋਜਨਾ ਇਸਦੇ ਅਨੁਸਾਰ ਬਣਾਉਣ।
Continues below advertisement
6/6
ਇਸ ਹਫ਼ਤੇ ਰਾਤ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਇਹ 6 ਤੋਂ 8 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਕੁੱਲ ਮਿਲਾਕੇ, ਨਿੱਕਮ ਤਾਪਮਾਨ ਆਮ ਤੋਂ ਲੈ ਕੇ ਥੋੜ੍ਹਾ ਵੱਧ ਰਹਿਣ ਦੀ ਉਮੀਦ ਹੈ। ਹਾਲਾਂਕਿ ਅਗਲੇ 48 ਘੰਟਿਆਂ ਵਿੱਚ ਰਾਤ ਦਾ ਤਾਪਮਾਨ ਕੁਝ ਵੱਧ ਸਕਦਾ ਹੈ, ਉਸ ਤੋਂ ਬਾਅਦ ਵੱਡਾ ਬਦਲਾਅ ਹੋਣ ਦੀ ਸੰਭਾਵਨਾ ਨਹੀਂ ਹੈ।
Sponsored Links by Taboola