Punjab News: ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ! ਜੇਲ੍ਹ ਤੋਂ ਆਉਣਗੇ ਬਾਹਰ...ਅਕਾਲੀ ਦਲ 'ਚ ਖੁਸ਼ੀ ਦੀ ਲਹਿਰ
ਅੱਜ ਮਜੀਠੀਆ ਦੇ ਲਈ ਕਾਫੀ ਅਹਿਮ ਦਿਨ ਰਿਹਾ। ਪਹਿਲਾ ਡੇਰਾ ਬਿਆਸ ਦੇ ਮੁਖੀ ਵਲੋਂ ਮਜੀਠੀਆ ਦੇ ਨਾਲ ਮੁਲਾਕਾਤ ਕੀਤੀ ਗਈ ਅਤੇ ਫਿਰ ਉਨ੍ਹਾਂ ਨੇ ਮਜੀਠੀਆ ਤੇ ਲੱਗੇ ਆਰੋਪਾਂ ਨੂੰ ਗਲਤ ਦੱਸਿਆ। ਫਿਰ ਸੁਪਰੀਮ ਕੋਰਟ ਨੇ ਅਕਾਲੀ ਆਗੂ ਮਜੀਠੀਆ ਨੂੰ ਵੱਡੀ ਰਾਹਤ

image source twitter
1/6
ਸੁਪਰੀਮ ਕੋਰਟ ਨੇ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ। ਅਜੇ ਥੋੜ੍ਹੀ ਦੇਰ ਪਹਿਲਾਂ ਹੀ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਮਜੀਠੀਆ ਨਾਲ ਨਾਭਾ ਜੇਲ੍ਹ ਵਿਚੋਂ ਮੁਲਾਕਾਤ ਕਰਕੇ ਗਏ ਹਨ ਅਤੇ ਉਨ੍ਹਾਂ ਨੇ ਡਰੱਗ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਬਿਕਰਮ ਮਜੀਠੀਆ ਉੱਤੇ ਲੱਗੇ ਦੋਸ਼ਾਂ ਨੂੰ ਗਲਤ ਕਰਾਰ ਦਿੱਤਾ।
2/6
ਸੁਪਰੀਮ ਕੋਰਟ ਨੇ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਕੋਰਟ ਵੱਲੋਂ ਜ਼ਮਾਨਤ ਮਿਲਣ ਦੀ ਖਬਰ ਤੋਂ ਬਾਅਦ ਅਕਾਲੀ ਦਲ ਦੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।
3/6
ਸੁਪਰੀਮ ਕੋਰਟ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਜ਼ਮਾਨਤ ਦੇਣ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਆਪਣੇ ਹੁਕਮਾਂ ਵਿਚ ਕਿਹਾ ਕਿ ਮਾਮਲੇ ਦੇ ਤੱਥਾਂ ਅਤੇ ਹਾਲਾਤ ਨੂੰ ਧਿਆਨ ਵਿਚ ਰੱਖਦਿਆਂ ਖਾਸ ਤੌਰ ’ਤੇ ਇਸ ਗੱਲ ਨੂੰ ਵੇਖਦਿਆਂ ਕਿ ਪਟੀਸ਼ਨਰ ਨੂੰ 2022 ਵਿਚ NDPS ਦੇ ਪੁਰਾਣੇ ਮਾਮਲੇ ਵਿਚ ਜ਼ਮਾਨਤ ਮਿਲ ਚੁੱਕੀ ਹੈ, ਜਿਸ ਖ਼ਿਲਾਫ਼ ਰਾਜ ਸਰਕਾਰ ਵੱਲੋਂ ਦਾਇਰ ਕੀਤੀ ਐੱਸਐੱਲਪੀ ਨੂੰ ਵੀ ਸੁਪਰੀਮ ਕੋਰਟ ਰੱਦ ਕਰ ਚੁੱਕੀ ਹੈ, ਅਦਾਲਤ ਜ਼ਮਾਨਤ ਦੇਣ ਲਈ ਤਿਆਰ ਹੈ।
4/6
ਅਦਾਲਤ ਨੇ ਇਹ ਵੀ ਨੋਟ ਕੀਤਾ ਕਿ ਬਿਕਰਮ ਮਜੀਠੀਆ ਪਿਛਲੇ 7 ਮਹੀਨਿਆਂ ਤੋਂ ਨਿਆਂਇਕ ਹਿਰਾਸਤ ਵਿਚ ਹਨ ਅਤੇ ਧਾਰਾ 173(2) ਤਹਿਤ ਪੁਲਸ ਰਿਪੋਰਟ ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਅਦਾਲਤ ਨੇ ਇਸ ਗੱਲ ’ਤੇ ਵੀ ਧਿਆਨ ਦਿੱਤਾ ਕਿ ਡੀਏ (ਡਿਸਪ੍ਰੋਪੋਰਸ਼ਨੇਟ ਐਸੈੱਟਸ) ਮਾਮਲਾ 2007 ਤੋਂ 2017 ਦੀ ਜਾਂਚ ਮਿਆਦ ਨਾਲ ਸਬੰਧਤ ਹੈ, ਜਦਕਿ ਐੱਫਆਈਆਰ 2025 ਵਿਚ ਪੀਸੀ ਐਕਟ ਤਹਿਤ ਦਰਜ ਕੀਤੀ ਗਈ ਸੀ।
5/6
ਬਿਕਰਮ ਮਜੀਠੀਆ 25 ਜੂਨ ਤੋਂ ਜੇਲ੍ਹ ਵਿੱਚ ਬੰਦ ਹਨ। ਤਿੰਨ ਵਾਰ ਵਿਧਾਇਕ ਰਹਿ ਚੁੱਕੇ ਮਜੀਠੀਆ ਨੂੰ 25 ਜੂਨ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਰਿਹਾਇਸ਼ੀ ਘਰ ਅਤੇ 25 ਹੋਰ ਥਾਵਾਂ ’ਤੇ ਤੜਕੇ ਕੀਤੀ ਗਈ ਛਾਪੇਮਾਰੀ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਦੌਰਾਨ ਵਿਜੀਲੈਂਸ ਟੀਮ ਵੱਲੋਂ ਡਿਜ਼ੀਟਲ ਉਪਕਰਨ, ਜਾਇਦਾਦ ਨਾਲ ਸੰਬੰਧਤ ਦਸਤਾਵੇਜ਼ ਅਤੇ ਵਿੱਤੀ ਰਿਕਾਰਡ ਜ਼ਬਤ ਕੀਤੇ ਗਏ ਸਨ।
6/6
26 ਜੂਨ ਨੂੰ ਮੋਹਾਲੀ ਦੀ ਅਦਾਲਤ ਨੇ ਉਨ੍ਹਾਂ ਨੂੰ ਸੱਤ ਦਿਨਾਂ ਦੀ ਪੁਲਿਸ ਰਿਮਾਂਡ ’ਤੇ ਭੇਜਿਆ ਸੀ, ਜਿਸਨੂੰ ਬਾਅਦ ਵਿੱਚ ਹੋਰ ਚਾਰ ਦਿਨਾਂ ਲਈ ਵਧਾਇਆ ਗਿਆ। ਇਸ ਤੋਂ ਬਾਅਦ 6 ਜੁਲਾਈ ਨੂੰ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਇਸ ਸਮੇਂ ਉਹ ਨਾਭਾ ਜੇਲ੍ਹ ਵਿੱਚ ਬੰਦ ਹਨ। ਮਜੀਠੀਆ ਨੇ ਰੱਖੜੀ, ਦੁਸਹਿਰਾ ਅਤੇ ਦਿਵਾਲੀ ਦੇ ਤਿਉਹਾਰ ਵੀ ਜੇਲ੍ਹ ਵਿੱਚ ਹੀ ਗੁਜ਼ਾਰੇ ਹਨ।
Published at : 02 Feb 2026 03:12 PM (IST)