ਪੜਚੋਲ ਕਰੋ
Farmers Protest: ਭਾਜਪਾ ਆਗੂ ਪਰਵੀਨ ਬਾਂਸਲ ਦਾ ਕਿਸਾਨਾਂ ਨੇ ਕੀਤਾ ਘਿਰਾਓ, ਕੀਤੀ ਜ਼ਬਰਦਸਤ ਨਾਰੇਬਾਜ਼ੀ

Barnala_Protest__(5)
1/8

ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਸੰਘਰਸ਼ ਦੌਰਾਨ ਕਿਸਾਨਾਂ ਦਾ ਦਿੱਲੀ ਸਮੇਤ ਪੰਜਾਬ ਵਿੱਚ ਸੰਘਰਸ਼ ਜਾਰੀ ਹੈ। ਇਸ ਦਰਮਿਆਨ ਸ਼ਨੀਵਾਰ ਨੂੰ ਬਰਨਾਲਾ ਵਿਖੇ ਭਾਜਪਾ ਦਾ ਸੂਬਾ ਆਗੂ ਪਰਵੀਨ ਬਾਂਸਲ ਵੱਲੋਂ ਪੰਜਾਬ ਸਰਕਾਰ ਦੀ ਚਾਰ ਸਾਲਾਂ ਦੀ ਕਾਰਗੁਜ਼ਾਰੀ 'ਤੇ ਭਾਜਪਾ ਵਰਕਰਾਂ ਨਾਲ ਮੀਟਿੰਗ ਅਤੇ ਪ੍ਰੈੱਸ ਕਾਨਫਰੰਸ ਰੱਖੀ ਗਈ ਸੀ।
2/8

ਜਿਸ ਦੀ ਭਿਣਕ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੂੰ ਲੱਗਦਿਆਂ ਹੀ ਉਨ੍ਹਾਂ ਵੱਲੋਂ ਬਰਨਾਲਾ ਦੇ ਰੈਸਟ ਹਾਊਸ ਨੂੰ ਘੇਰਾਓ ਕਰਕੇ ਭਾਜਪਾ ਆਗੂ ਨੂੰ ਬੰਦੀ ਬਣਾ ਲਿਆ ਗਿਆ। ਇੱਥੇ ਕਿਸਾਨ ਵੱਡੀ ਗਿਣਤੀ ਵਿੱਚ ਪਹੁੰਚੇ ਜਿਨ੍ਹਾਂ ਵੱਲੋਂ ਬਰਨਾਲਾ ਦੇ ਰੈਸਟ ਹਾਊਸ ਨੂੰ ਘੇਰ ਕਿਸਾਨ ਔਰਤਾਂ ਅਤੇ ਨੌਜਵਾਨਾਂ ਨੇ ਡੀਸੀ ਕੰਪਲੈਕਸ ਅੱਗੇ ਰੈਸਟ ਹਾਊਸ ਸਾਹਮਣੇ ਤੋਂ ਬਠਿੰਡਾ ਨੂੰ ਜਾਣ ਵਾਲੀ ਸੜਕ ਜਾਮ ਕਰਕੇ ਪੱਕੇ ਟੈਂਟ ਲਗਾ ਲਏ ।
3/8

ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਦੇ ਚੱਲ ਰਹੇ ਸੰਘਰਸ਼ ਦਰਮਿਆਨ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਲੀਡਰਾਂ ਦੇ ਪੱਕੇ ਘਿਰਾਓ ਦਾ ਐਲਾਨ ਕੀਤਾ ਹੋਇਆ ਹੈ। ਜਿਸ ਤਹਿਤ ਭਾਜਪਾ ਦਾ ਸੂਬਾ ਆਗੂ ਪਰਵੀਨ ਬਾਂਸਲ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਸੀ ਤਾਂ ਉਨ੍ਹਾਂ ਨੂੰ ਪਤਾ ਲੱਗਣ ਤੋਂ ਬਾਅਦ ਬਾਂਸਲ ਦਾ ਘਿਰਾਓ ਕੀਤਾ ਗਿਆ ਹੈ।
4/8

ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਆਗੂ ਸ਼ਨੀਵਾਰ ਨੂੰ ਕਾਂਗਰਸ ਸਰਕਾਰ ਨੂੰ ਚਾਰ ਸਾਲਾਂ ਦੀ ਕਾਰਗੁਜ਼ਾਰੀ 'ਤੇ ਸਵਾਲ ਕਰ ਰਹੇ ਹਨ ਤਾਂ ਉੱਥੇ ਇਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਮੋਦੀ ਹਕੂਮਤ ਦੀ ਛੇ ਸਾਲਾਂ ਦੀ ਕਾਰਗੁਜ਼ਾਰੀ ਅਤੇ ਆਪਣੀ ਸਰਕਾਰ ਨੂੰ ਵੀ ਸਵਾਲ ਕਰਨ।
5/8

ਕਿਸਾਨਾਂ ਨੇ ਕਿਹਾ ਕਿ ਪਿਛਲੇ ਛੇ ਸਾਲਾਂ ਦੀ ਮੋਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਦੇਸ਼ ਦਾ ਹਰ ਵਰਗ ਦੁਖੀ ਹੈ। ਦੇਸ਼ ਦੇ ਹਰ ਸਰਕਾਰੀ ਵਿਭਾਗ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ। ਜਿਸ ਤਹਿਤ ਖੇਤੀ ਕਾਨੂੰਨਾਂ ਰਾਹੀਂ ਖੇਤੀ ਨੂੰ ਵੀ ਕਾਰਪੋਰੇਟ ਕੰਪਨੀਆਂ ਹਵਾਲੇ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।
6/8

ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਸਬੰਧੀ ਦੇਸ਼ ਦਾ ਖੇਤੀਬਾੜੀ ਮੰਤਰੀ ਖੁਦ ਮੰਨ ਚੁੱਕਿਆ ਹੈ ਕਿ ਇਹ ਕਾਨੂੰਨਾਂ ਵਿੱਚ ਸੋਧ ਹੋਣੀ ਚਾਹੀਦੀ ਹੈ। ਜਿਸ ਕਰਕੇ ਇਹ ਕਾਨੂੰਨ ਕਿਸਾਨਾਂ ਦੇ ਹੱਕ ਵਿੱਚ ਨਹੀਂ ਹਨ, ਇਨ੍ਹਾਂ ਨੂੰ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ।
7/8

ਉਨ੍ਹਾਂ ਕਿਹਾ ਕਿ ਜਿੰਨਾ ਸਮਾਂ ਭਾਜਪਾ ਆਗੂ ਇਹ ਨਹੀਂ ਮੰਨਦਾ ਕਿ ਇਹ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ , ਉਨ੍ਹਾਂ ਸਮਾਂ ਉਸ ਦਾ ਘਿਰਾਓ ਜਾਰੀ ਰਹੇਗਾ।
8/8

ਕਿਸਾਨ ਆਗੂਆਂ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਦੇ ਚੱਲ ਰਹੇ ਸੰਘਰਸ਼ ਦਰਮਿਆਨ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਲੀਡਰਾਂ ਦੇ ਪੱਕੇ ਘਿਰਾਓ ਦਾ ਐਲਾਨ ਕੀਤਾ ਹੋਇਆ ਹੈ।
Published at : 27 Mar 2021 03:42 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਚੰਡੀਗੜ੍ਹ
ਆਈਪੀਐਲ
Advertisement
ਟ੍ਰੈਂਡਿੰਗ ਟੌਪਿਕ
