ਜੰਗਬੰਦੀ ਮਗਰੋਂ ਪੰਜਾਬ 'ਚ ਬੱਸ ਸੇਵਾ ਬੰਦ! ਮੁਸਾਫਰਾਂ ਲਈ ਖੜ੍ਹੀ ਹੋਈ ਵੱਡੀ ਪਰੇਸ਼ਾਨੀ

ਭਾਰਤ-ਪਾਕਿਸਤਾਨ ਵਿਚਕਾਰ ਚੱਲ ਰਹੇ ਜੰਗ ਦੇ ਹਾਲਾਤ ਬੇਸ਼ੱਕ ਆਮ ਵਰਗੇ ਹੁੰਦੇ ਨਜ਼ਰ ਆਏ ਹਨ, ਪਰ ਇਸ ਦੇ ਬਾਵਜੂਦ ਬੱਸ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।

PRTC buses

1/4
ਭਾਰਤ-ਪਾਕਿਸਤਾਨ ਵਿਚਕਾਰ ਚੱਲ ਰਹੇ ਜੰਗ ਦੇ ਹਾਲਾਤ ਬੇਸ਼ੱਕ ਆਮ ਵਰਗੇ ਹੁੰਦੇ ਨਜ਼ਰ ਆਏ ਹਨ, ਪਰ ਇਸ ਦੇ ਬਾਵਜੂਦ ਬੱਸ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ
2/4
ਗੁਆਂਢੀ ਸੂਬਿਆਂ ਵੱਲੋਂ ਪੰਜਾਬ ਲਈ ਚਲਾਈਆਂ ਜਾਣ ਵਾਲੀਆਂ ਬੱਸਾਂ ਦੀ ਗਿਣਤੀ ਵਿਚ ਕਮੀ ਆਈ ਹੈ, ਜਿਸ ਕਾਰਨ ਵੱਖ-ਵੱਖ ਰੂਟਾਂ ’ਤੇ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਬੱਸਾਂ ਦੀ ਆਵਾਜਾਈ ਆਮ ਵਾਂਗ ਹੋਣ ਵਿਚ 1-2 ਦਿਨ ਲੱਗ ਸਕਦੇ ਹਨ
3/4
ਇਸ ਦਾ ਮੁੱਖ ਕਾਰਨ ਇਹ ਹੈ ਕਿ ਪਾਕਿਸਤਾਨ ਵੱਲੋਂ ਪਹਿਲੇ ਹੀ ਦਿਨ ਜੰਗਬੰਦੀ ਦੀ ਉਲੰਘਣਾ ਕਰ ਦਿੱਤੀ ਗਈ ਸੀ ਅਤੇ ਸਥਿਤੀ ਦੋਬਾਰਾ ਵਿਗੜਨ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ
4/4
ਦੱਸਿਆ ਜਾ ਰਿਹਾ ਹੈ ਕਿ ਗੁਆਂਢੀ ਸੂਬਿਆਂ ਦੇ ਟਰਾਂਸਪੋਰਟ ਵਿਭਾਗ ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਜਿਵੇਂ ਹੀ ਸਥਿਤੀ ਪੂਰੀ ਤਰ੍ਹਾਂ ਆਮ ਹੋ ਜਾਵੇਗੀ, ਪੰਜਾਬ ਆਉਣ ਵਾਲੀਆਂ ਬੱਸਾਂ ਦੀ ਗਿਣਤੀ ਵਧ ਜਾਵੇਗੀ। ਇਸ ਕਾਰਨ ਦੂਜੇ ਰਾਜਾਂ ਤੋਂ ਆਉਣ ਵਾਲੀਆਂ ਬੱਸਾਂ ’ਤੇ ਨਿਰਭਰ ਯਾਤਰੀਆਂ ਨੂੰ ਕੁਝ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ
Sponsored Links by Taboola