ਪੜਚੋਲ ਕਰੋ
ਤਾਜਪੋਸ਼ੀ ਸਮਾਗਮ 'ਚ ਆ ਰਹੇ ਪੰਜ ਕਾਂਗਰਸੀਆਂ ਦੀ ਮੌਤ 'ਤੇ ਕੈਪਟਨ ਵੱਲੋਂ ਅਫਸੋਸ
1/6

ਅੱਜ ਮੋਗਾ-ਅੰਮ੍ਰਿਤਸਰ ਰੋਡ 'ਤੇ ਦੋ ਬੱਸਾਂ ਦੀ ਆਹਮੋ-ਸਾਹਮਣੀ ਟੱਕਰ ਹੋਣ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਇਹ ਹਾਦਸਾ ਕਰੀਬ ਪੌਣੇ ਅੱਠ ਵਜੇ ਵਾਪਰਿਆ। ਹਾਦਸੇ ਵਿੱਚ ਪੰਜ ਮੌਤਾਂ ਹੋ ਗਈਆਂ ਤੇ ਦਰਜਨਾਂ ਲੋਕ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਪਿੰਡ ਵਾਸੀਆਂ ਤੇ ਸਮਾਜ ਸੇਵਕਾਂ ਨੇ ਸਿਵਲ ਹਸਪਤਾਲ ਮੋਗਾ ਪਹੁੰਚਾਇਆ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਜ਼ਾਦਾ ਬੱਸ ਜੀਰਾ ਤੋਂ ਚੰਡੀਗੜ੍ਹ ਨਵਜੋਤ ਸਿੱਧੂ ਦੇ ਤਾਜਪੋਸ਼ੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਵਰਕਰਾਂ ਨੂੰ ਲੈ ਕੇ ਜਾ ਰਹੀ ਸੀ।
2/6

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਾਦਸੇ 'ਤੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿੱਚ 5 ਕਾਂਗਰਸੀ ਵਰਕਰਾਂ ਦੇ ਮਾਰੇ ਦੀ ਜਾਣ ਦੀ ਰਿਪੋਰਟ ਹੈ ਤੇ ਕਈ ਲੋਕ ਗੰਭੀਰ ਜ਼ਖ਼ਮੀ ਹੋਏ ਹਨ। ਕੈਪਟਨ ਨੇ ਸਬੰਧਤ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜ਼ਖ਼ਮੀਆਂ ਨੂੰ ਤੁਰੰਤ ਪ੍ਰਭਾਵ ਨਾਲ ਪੂਰੀ ਮੈਡੀਕਲ ਸੇਵਾਵਾਂ ਦਿੱਤੀਆਂ ਜਾਣ।
Published at : 23 Jul 2021 11:13 AM (IST)
ਹੋਰ ਵੇਖੋ





















