ਨਵਾਂ ਮੁੱਖ ਮੰਤਰੀ ਮਿਲਣ ਮਗਰੋਂ ਕਾਂਗਰਸ 'ਚ ਜਸ਼ਨ, ਵੇਖੋ ਖਾਸ ਤਸਵੀਰਾਂ
ਚਰਨਜੀਤ ਸਿੰਘ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਐਲਾਨੇ ਗਏ ਹਨ।ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਹਰੀਸ਼ ਰਾਵਤ ਨੇ ਖੁਦ ਟਵੀਟ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ ਕਿ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਹੋਣਗੇ।
Download ABP Live App and Watch All Latest Videos
View In Appਇਸ ਦੇ ਨਾਲ ਹੀ ਚੰਨੀ ਪੰਜਾਬ ਦਾ ਪਹਿਲਾ ਦਲਿਤ ਮੁੱਖ ਮੰਤਰੀ ਚੇਹਰਾ ਬਣ ਗਏ ਹਨ।ਲੰਮੀ ਜਦੋ-ਜਹਿਦ ਮਗਰੋਂ ਚੰਨੀ ਦਾ ਨਾਮ ਮੁੱਖ ਮੰਤਰੀ ਲਈ ਫਾਈਨਲ ਹੋਇਆ ਹੈ।
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਵੀ ਚੰਨੀ ਨੂੰ ਵਧਾਈ ਦਿੱਤੀ ਹੈ।ਰਾਹੁਲ ਗਾਂਧੀ ਟਵੀਟ ਕਰਕੇ ਕੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਜੀ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ। ਸਾਨੂੰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਦਾ ਵਿਸ਼ਵਾਸ ਬਹੁਤ ਮਹੱਤਵਪੂਰਨ ਹੈ।
ਦੱਸ ਦੇਈਏ ਕਿ ਹਰੀਸ਼ ਰਾਵਤ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ ਚੰਨੀ ਮੁੱਖ ਮੰਤਰੀ ਹੋਣਗੇ। ਰਾਵਤ ਨੇ ਕਿਹਾ, ਕਿ ਮੈਂਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਚਰਨਜੀਤ ਚੰਨੀ ਨੂੰ ਪੰਜਾਬ ਕਾਂਗਰਸ ਵਿਧਾਇਕ ਦਲ ਦਾ ਨੇਤਾ ਬਣਾਉਣ ਤੇ ਸਹਿਮਤੀ ਬਣੀ ਹੈ।
ਦੱਸ ਦੇਈਏ ਕਿ ਕੁੱਝ ਦੇਰ ਪਹਿਲਾਂ ਤੱਕ ਸੁਖਜਿੰਦਰ ਰੰਧਾਵਾ ਦਾ ਨਾਮ ਆ ਰਿਹਾ ਸੀ ਪਰ ਅਚਾਨਕ ਕਾਂਗਰਸ ਨੇ ਇਹ ਐਲਾਨ ਕਰ ਦਿੱਤਾ ਕਿ ਚਰਨਜੀਤ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਹੋਣਗੇ।
ਚਰਨਜੀਤ ਚੰਨੀ ਨੂੰ ਕੈਪਟਨ ਦਾ ਤਕੜਾ ਵਿਰੋਧੀ ਮਨਿਆ ਜਾਂਦਾ ਹੈ।ਦੱਸ ਦੇਈਏ ਕਿ ਚੰਨੀ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਮਗਰੋਂ ਰਾਜਪਾਲ ਨੂੰ ਮਿਲਣ ਲਈ ਰਵਾਨਾ ਹੋ ਗਏ ਹਨ।ਉਨ੍ਹਾਂ ਦੇ ਨਾਲ ਹਰੀਸ਼ ਰਾਵਤ ਅਤੇ ਨਵਜੋਤ ਸਿੰਘ ਸਿੱਧੂ ਵੀ ਹਾਜ਼ਰ ਸੀ।
ਖ਼ਬਰ ਮਿਲੀ ਹੈ ਕਿ ਸੁਖਜਿੰਦਰ ਰੰਧਾਵਾ ਅਤੇ ਬ੍ਰਹਮ ਮਹਿੰਦਰਾ ਨੂੰ ਉਪ ਮੁੱਖ ਮੰਤਰੀ ਬਣਾਇਆ ਜਾਵੇਗਾ।ਚੰਨੀ ਦੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਜਾਣ ਤੋਂ ਬਾਅਦ, ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਉਨ੍ਹਾਂ ਨੂੰ ਰਾਜਪਾਲ ਨੂੰ ਮਿਲਣ ਲਈ ਲੈ ਗਏ।
ਨਵਜੋਤ ਸਿੰਘ ਸਿੱਧੂ ਅਤੇ ਸੁਖਜਿੰਦਰ ਸਿੰਘ ਰੰਧਾਵਾ ਵੀ ਉਨ੍ਹਾਂ ਦੇ ਨਾਲ ਸਨ। ਇਸ ਮੀਟਿੰਗ ਤੋਂ ਬਾਅਦ ਚਰਨਜੀਤ ਚੰਨੀ ਨੇ ਦੱਸਿਆ ਕਿ ਸੋਮਵਾਰ ਨੂੰ ਸਵੇਰੇ 11 ਵਜੇ ਸਹੁੰ ਚੁੱਕ ਸਮਾਗਮ ਹੋਵੇਗਾ।