ਮੁੱਖ ਮੰਤਰੀ ਚੰਨੀ ਦਰਬਾਰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਏ ਨਤਮਸਤਕ, ਵੇਖੋ ਤਸਵੀਰਾਂ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਮੰਤਰੀ ਮੰਡਲ ਦੇ ਕੁਝ ਮੈਂਬਰਾਂ ਨਾਲ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਵੀਰਵਾਰ ਨੂੰ ਅਰਦਾਸ ਕੀਤੀ। ਉਹ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸਾਹਿਬ ਪਹੁੰਚੇ।
Download ABP Live App and Watch All Latest Videos
View In Appਜਿਸ ਨੂੰ 20 ਮਹੀਨਿਆਂ ਦੇ ਵਕਫ਼ੇ ਤੋਂ ਬਾਅਦ ਸ਼ਰਧਾਲੂਆਂ ਲਈ ਮੁੜ ਖੋਲ੍ਹ ਦਿੱਤਾ ਗਿਆ ਹੈ। ਚਾਰ ਕਿਲੋਮੀਟਰ ਲੰਬਾ ਲਾਂਘਾ ਪਾਕਿਸਤਾਨ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜਦਾ ਹੈ ਅਤੇ ਇੱਥੋਂ ਲੰਘਣ ਲਈ ਵੀਜ਼ੇ ਦੀ ਲੋੜ ਨਹੀਂ ਪੈਂਦੀ।
ਕੋਵਿਡ-19 ਗਲੋਬਲ ਮਹਾਮਾਰੀ ਕਾਰਨ ਗੁਰਦੁਆਰਾ ਦਰਬਾਰ ਸਾਹਿਬ ਦੀ ਯਾਤਰਾ ਕਰੀਬ 20 ਮਹੀਨਿਆਂ ਲਈ ਮੁਲਤਵੀ ਕਰ ਦਿੱਤੀ ਗਈ ਸੀ।ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ (ਈ.ਟੀ.ਪੀ.ਬੀ.) ਦੇ ਬੁਲਾਰੇ ਆਮਿਰ ਹਾਸ਼ਮੀ ਨੇ ਦੱਸਿਆ ਕਿ ਚੰਨੀ ਦੀ ਅਗਵਾਈ ਵਾਲੇ ਸਮੂਹ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਇੱਕ ਜੱਥਾ ਵੀ ਗੁਰਦੁਆਰਾ ਦਰਬਾਰ ਸਾਹਿਬ ਪਹੁੰਚੇ।
ਹਾਸ਼ਮੀ ਨੇ ਕਿਹਾ, ਪੰਜਾਬ (ਭਾਰਤ) ਦੇ ਮੁੱਖ ਮੰਤਰੀ, ਚਰਨਜੀਤ ਸਿੰਘ ਚੰਨੀ ਆਪਣੇ ਮੰਤਰੀ ਮੰਡਲ ਦੇ ਮੈਂਬਰਾਂ ਸਮੇਤ 30 ਲੋਕਾਂ ਦੇ ਨਾਲ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਪਹੁੰਚੇ।
ਹਾਲਾਂਕਿ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਚੰਨੀ ਦੀ ਅਗਵਾਈ ਵਾਲੇ ਜਥੇ ਦਾ ਹਿੱਸਾ ਨਹੀਂ ਸਨ, ਜਿਸ ਨੇ ਗੁਰਦੁਆਰੇ ਵਿੱਚ ਅਰਦਾਸ ਕੀਤੀ।
ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ ਨੇ ਬੁੱਧਵਾਰ ਰਾਤ ਨੂੰ ਕਿਹਾ ਸੀ ਕਿ ਕਾਂਗਰਸੀ ਆਗੂ ਨੇ ਅਧਿਕਾਰਤ ਤੌਰ 'ਤੇ ਕਿਹਾ ਹੈ ਕਿ ਉਹ 18 ਨਵੰਬਰ ਦੀ ਬਜਾਏ 20 ਨਵੰਬਰ ਨੂੰ ਜਾ ਸਕਦੇ ਹਨ।
ਕਰਤਾਰਪੁਰ ਪ੍ਰੋਜੈਕਟ ਮੈਨੇਜਮੈਂਟ ਯੂਨਿਟ ਦੇ ਮੁੱਖ ਕਾਰਜਕਾਰੀ ਅਧਿਕਾਰੀ ਮੁਹੰਮਦ ਲਤੀਫ਼ ਨੇ ਦੱਸਿਆ ਕਿ ‘ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ’, ਗੁਜਰਾਂਵਾਲਾ ਦੇ ਅਹੁਦੇਦਾਰਾਂ ਅਤੇ ਕਮਿਸ਼ਨਰ ਨੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਇੱਥੇ ਪੁੱਜੇ ਭਾਰਤੀ ਮਹਿਮਾਨਾਂ ਦਾ ਸਵਾਗਤ ਕੀਤਾ।
ਲਾਂਘੇ ਦੇ ਮੁੜ ਖੁੱਲ੍ਹਣ ਦੇ ਪਹਿਲੇ ਦਿਨ ਬੁੱਧਵਾਰ ਨੂੰ ਭਾਰਤ ਤੋਂ ਔਰਤਾਂ ਸਮੇਤ 28 ਸਿੱਖਾਂ ਦਾ ਪਹਿਲਾ ਜੱਥਾ ਗੁਰਦੁਆਰਾ ਦਰਬਾਰ ਸਾਹਿਬ ਪਹੁੰਚਿਆ। ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ ਸਾਲ ਦਰਬਾਰ ਸਾਹਿਬ ਵਿਖੇ ਬਿਤਾਏ। ਲਤੀਫ ਨੇ ਕਿਹਾ ਕਿ ਵੀਰਵਾਰ ਨੂੰ 100 ਭਾਰਤੀ ਸ਼ਰਧਾਲੂਆਂ ਦੇ ਇਤਿਹਾਸਕ ਗੁਰਦੁਆਰੇ ਦੇ ਦਰਸ਼ਨਾਂ ਦੀ ਉਮੀਦ ਹੈ।
ਡੇਰਾ ਬਾਬਾ ਨਾਨਕ ਵਿੱਚ ਅਧਿਕਾਰੀਆਂ ਨੇ ਦੱਸਿਆ ਕਿ ਚੰਨੀ ਆਪਣੇ ਪਰਿਵਾਰਕ ਮੈਂਬਰਾਂ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਲੋਕ ਨਿਰਮਾਣ ਵਿਭਾਗ ਦੇ ਮੰਤਰੀ ਵਿਜੇ ਇੰਦਰ ਸਿੰਗਲਾ, ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਬਰਿੰਦਰਮੀਤ ਸਿੰਘ ਪਾਹੜਾ ਦੇ ਨਾਲ ਦੁਪਹਿਰ 1 ਵਜੇ ਦੇ ਕਰੀਬ ਪਾਕਿਸਤਾਨ ਵਿੱਚ ਦਾਖਲ ਹੋਏ। ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦਾ ਜ਼ਿਕਰ ਕਰਦਿਆਂ ਚੰਨੀ ਨੇ ਕਿਹਾ ਸੀ, “ਸਿੱਖ ਸੰਗਤ ਦੀ ਚਿਰੋਕਣੀ ਅਰਦਾਸ ਪੂਰੀ ਹੋ ਰਹੀ ਹੈ ਅਤੇ ਉਹ ਹੁਣ ਇਸ ਪਵਿੱਤਰ ਗੁਰਦੁਆਰੇ ਵਿੱਚ ਬਿਨਾਂ ਕਿਸੇ ਰੁਕਾਵਟ ਦੇ ਅਰਦਾਸ ਕਰ ਸਕਦੇ ਹਨ।