ਪੰਜਾਬ ਦੀ ਉਪਜਾਊ ਧਰਤੀ 'ਤੇ ਕੁਝ ਵੀ ਬੀਜਿਆ ਜਾ ਸਕਦੈ ਪਰ ਨਫ਼ਰਤ ਦਾ ਬੀਜ ਨਹੀਂ - ਸੀਐਮ ਮਾਨ
ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ ਦੀ ਉਪਜਾਊ ਧਰਤੀ 'ਤੇ ਕੁਝ ਵੀ ਬੀਜਿਆ ਜਾ ਸਕਦਾ ਹੈ ਪਰ ਨਫ਼ਰਤ ਦੇ ਬੀਜ ਨਹੀਂ।
Download ABP Live App and Watch All Latest Videos
View In Appਸੂਬੇ ਦੇ ਲੋਕਾਂ ਵਿੱਚ ਮਜ਼ਬੂਤ ਸਮਾਜਿਕ ਸਾਂਝ ਨੂੰ ਕਮਜ਼ੋਰ ਕਰਨ ਦੀਆਂ ਨਾਪਾਕ ਕੋਸ਼ਿਸ਼ਾਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਸਰਕਾਰ ਬਖਸ਼ੇਗੀ ਨਹੀਂ।
ਈਦ-ਉਲ-ਫਿਤਰ ਦੇ ਸ਼ੁਭ ਮੌਕੇ 'ਤੇ ਸਥਾਨਕ ਈਦਗਾਹ ਵਿਖੇ ਨਮਾਜ਼ ਅਦਾ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਈਦ ਇਕ ਅਜਿਹਾ ਤਿਉਹਾਰ ਹੈ
ਜੋ ਮਨੁੱਖਤਾ ਨੂੰ ਦੂਜਿਆਂ ਦੇ ਦੁੱਖ-ਸੁੱਖ ਦਾ ਅਹਿਸਾਸ ਕਰਵਾਉਂਦਾ ਹੈ ਅਤੇ ਇਹ ਪਵਿੱਤਰ ਤਿਉਹਾਰ ਸਰਬ ਸਾਂਝੀਵਾਲਤਾ, ਸ਼ਾਂਤੀ ਅਤੇ ਸਦਭਾਵਨਾ ਦਾ ਪ੍ਰਤੀਕ ਹੈ।
ਮਲੇਰਕੋਟਲਾ ਦੇ ਵਿਆਪਕ ਅਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਬਣੇ ਜ਼ਿਲ੍ਹੇ ਵਿੱਚ ਲੋੜੀਂਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਮਾਲੇਰਕੋਟਲਾ ਨੂੰ ਸਿਰਫ਼ ਜ਼ਿਲ੍ਹੇ ਦਾ ਦਰਜਾ ਦਿੱਤਾ ਸੀ ਪਰ ਇਸ ਨੂੰ ਸਹੀ ਅਰਥਾਂ ਵਿੱਚ ਜ਼ਿਲ੍ਹਾ ਬਣਾਉਣ ਲਈ ਬਹੁਤ ਕੁਝ ਕੀਤਾ ਜਾਣਾ ਬਾਕੀ ਹੈ। ਉਨ੍ਹਾਂ ਕਿਹਾ ਕਿ ਉਹ ਮਾਲੇਰਕੋਟਲਾ ਦੀਆਂ ਲੋੜਾਂ ਤੋਂ ਭਲੀ-ਭਾਂਤ ਜਾਣੂ ਹਨ ਅਤੇ ਜ਼ਿਲ੍ਹੇ ਵਿੱਚ ਸਿੱਖਿਆ ਅਤੇ ਸਿਹਤ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਪਹਿਲ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਮਾਲੇਰਕੋਟਲਾ ਨੂੰ ਸਿਰਫ਼ ਜ਼ਿਲ੍ਹੇ ਦਾ ਦਰਜਾ ਦਿੱਤਾ ਸੀ ਪਰ ਇਸ ਨੂੰ ਸਹੀ ਅਰਥਾਂ ਵਿੱਚ ਜ਼ਿਲ੍ਹਾ ਬਣਾਉਣ ਲਈ ਬਹੁਤ ਕੁਝ ਕੀਤਾ ਜਾਣਾ ਬਾਕੀ ਹੈ। ਉਨ੍ਹਾਂ ਕਿਹਾ ਕਿ ਉਹ ਮਾਲੇਰਕੋਟਲਾ ਦੀਆਂ ਲੋੜਾਂ ਤੋਂ ਭਲੀ-ਭਾਂਤ ਜਾਣੂ ਹਨ ਅਤੇ ਜ਼ਿਲ੍ਹੇ ਵਿੱਚ ਸਿੱਖਿਆ ਅਤੇ ਸਿਹਤ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਪਹਿਲ ਦਿੱਤੀ ਜਾਵੇਗੀ।
ਸਥਾਨਕ ਵਿਧਾਇਕ ਮੁਹੰਮਦ ਵੱਲੋਂ ਉਠਾਈਆਂ ਮੰਗਾਂ ਨੂੰ ਮੰਨਦੇ ਹੋਏ। ਜਮੀਲ ਉਰ ਰਹਿਮਾਨ ਮਾਨ ਨੇ ਭਰੋਸਾ ਦਿਵਾਇਆ ਕਿ ਇਸ ਇਤਿਹਾਸਕ ਸ਼ਹਿਰ ਨੂੰ ਉਦੋਂ ਤੱਕ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਜਦੋਂ ਤੱਕ ਸਮੁੱਚੇ ਵਿਕਾਸ ਕਾਰਜ ਇਸ ਦੇ ਵਸਨੀਕਾਂ ਦੀ ਤਸੱਲੀ ਅਨੁਸਾਰ ਮੁਕੰਮਲ ਨਹੀਂ ਹੋ ਜਾਂਦੇ।