CM Bhagwant mann Wedding : ਦੇਖੋ ਸੀਐਮ ਮਾਨ ਦੀ ਪਤਨੀ ਦੀਆਂ ਦਿਲਕਸ਼ ਤਸਵੀਰਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਹਰਿਆਣਾ ਦੇ ਇੱਕ ਕਿਸਾਨ ਪਰਿਵਾਰ ਨਾਲ ਸਬੰਧ ਰੱਖਦੀ ਹੈ।
Download ABP Live App and Watch All Latest Videos
View In Appਭਗਵੰਤ ਮਾਨ ਅਤੇ ਗੁਰਪ੍ਰੀਤ ਕੌਰ ਪੰਜਾਬੀ ਰੀਤੀ-ਰਿਵਾਜਾਂ ਅਨੁਸਾਰ ਭਲਕੇ ਚੰਡੀਗੜ੍ਹ ਦੇ ਗੁਰਦੁਆਰੇ ਵਿੱਚ ‘ਲਾਵਾਂ’ (ਫੇਰੇ) ਲੈਣਗੇ। CM ਭਗਵੰਤ ਮਾਨ ਗੁਰਪ੍ਰੀਤ ਨਾਲ ਵਿਆਹ ਕਰਾ ਕੇ ਹਰਿਆਣੇ ਦੇ ਜਵਾਈ ਬਣ ਜਾਣਗੇ।
ਡਾ: ਗੁਰਪ੍ਰੀਤ ਕੌਰ ਆਪਣੀਆਂ ਤਿੰਨ ਭੈਣਾਂ ਵਿੱਚੋਂ ਸਭ ਤੋਂ ਛੋਟੀ ਹੈ। ਉਸ ਦੀ ਵੱਡੀ ਭੈਣ ਨੀਰੂ ਅਮਰੀਕਾ ਵਿੱਚ ਵਿਆਹੀ ਹੋਈ ਹੈ ਜਦੋਂਕਿ ਦੂਜੀ ਭੈਣ ਜੱਗੂ ਆਪਣੇ ਪਰਿਵਾਰ ਨਾਲ ਆਸਟ੍ਰੇਲੀਆ ਵਿੱਚ ਰਹਿੰਦੀ ਹੈ।
ਗੁਰਪ੍ਰੀਤ ਕੌਰ ਦੇ ਪਿਤਾ ਇੰਦਰਜੀਤ ਸਿੰਘ ਕੋਲ ਕੈਨੇਡਾ ਦੀ ਨਾਗਰਿਕਤਾ ਹੈ, ਜਦਕਿ ਉਸ ਦੀ ਮਾਤਾ ਰਾਜ ਹਰਜਿੰਦਰ ਕੌਰ ਘਰੇਲੂ ਔਰਤ ਹੈ।
ਡਾਕਟਰ ਗੁਰਪ੍ਰੀਤ ਕੌਰ ਦਾ ਪਿਹੋਵਾ ਦੇ ਵਾਰਡ-5 ਦੀ ਤਿਲਕ ਕਲੋਨੀ ਵਿੱਚ ਮਕਾਨ ਹੈ। ਹਾਲਾਂਕਿ ਉਨ੍ਹਾਂ ਦਾ ਜੱਦੀ ਪਿੰਡ ਪਿਹੋਵਾ ਦਾ ਗੁਮਥਲਾ ਗੱਡੂ ਹੈ। ਉਸ ਦੇ ਪਿਤਾ ਇੰਦਰਜੀਤ ਸਿੰਘ ਖੇਤ 'ਤੇ ਖੇਤੀ ਕਰਦੇ ਹਨ। ਗੁਰਪ੍ਰੀਤ ਕੌਰ ਦਾ ਪਰਿਵਾਰ ਵਿਆਹ ਕਾਰਨ ਮੁਹਾਲੀ ਵਿੱਚ ਹੈ।