Election Results 2024
(Source: ECI/ABP News/ABP Majha)
ਮੁੱਖ ਮੰਤਰੀ ਚੰਨੀ ਨੇ ਛੋਟੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਸਰਹੱਦੀ ਪਿੰਡ ਖੁਆਲੀ ਦਾ ਕੀਤਾ ਦੌਰਾ, ਦੇਖੋ ਤਸਵੀਰਾਂ
ਪੰਜਾਬ ਦੇ ਮੁੱਖ ਮੰਤਰੀ ਨੇ ਸੋਮਵਾਰ ਨੂੰ ਸਰਹੱਦੀ ਖੇਤਰ ਦੇ ਕਿਸਾਨਾਂ ਦਾ ਹਾਲ-ਚਾਲ ਜਾਣਨ ਲਈ ਭਾਰਤ-ਪਾਕਿ ਸਰਹੱਦ ਨੇੜੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਖੁਆਲੀ ਦਾ ਦੌਰਾ ਕੀਤਾ।
Download ABP Live App and Watch All Latest Videos
View In App। ਉਸ ਨੇ ਪਿੰਡ 'ਚ ਇਕ ਪਰਿਵਾਰ ਨਾਲ ਮੱਕੀ ਦੀ ਰੋਟੀ ਅਤੇ ਸਰੋਂ ਦਾ ਸਾਗ ਸਮੇਤ ਰਵਾਇਤੀ ਪੰਜਾਬੀ ਡਿਨਰ ਦਾ ਆਨੰਦ ਲਿਆ।
ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰ ਕੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਸੁਣਿਆ। ਕਿਸਾਨਾਂ ਨੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਕਿ ਕਿਸ ਤਰ੍ਹਾਂ ਹਰ ਦਿਨ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਅਤੇ ਝੋਨੇ ਦੀ ਪਰਾਲੀ ਦੇ ਵਧੀਆ ਅਤੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਬਾਰੇ ਵੀ ਉਨ੍ਹਾਂ ਦੇ ਵੀ ਸੁਝਾਅ ਲਏ।
ਮੁੱਖ ਮੰਤਰੀ ਨੇ ਕਿਹਾ ਕਿ ਵਿਆਹਾਂ ਕਿਸਾਨਾਂ 'ਤੇ ਕਰਜ਼ੇ ਦੀ ਲਗਾਤਾਰ ਵੱਧ ਰਹੀ ਜਕੜ ਦਾ ਮੂਲ ਕਾਰਨ ਹਨ। ਇਸ ਲਈ ਉਸਨੇ ਸਾਦੇ ਵਿਆਹ ਦੀਆਂ ਰਸਮਾਂ ਦੀ ਵਕਾਲਤ ਕੀਤੀ। ਮੁੱਖ ਮੰਤਰੀ ਨੇ ਬਜ਼ੁਰਗਾਂ ਦੀ ਸਿਹਤ ਅਤੇ ਬੱਚਿਆਂ ਦੀ ਪੜ੍ਹਾਈ ਦਾ ਵੀ ਹਾਲ-ਚਾਲ ਪੁੱਛਿਆ।