ਪੜਚੋਲ ਕਰੋ
CM ਮਾਨ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦਾ ਉਦਘਾਟਨ, ਰੰਗਾਂ ਰੰਗ ਪ੍ਰੋਗਰਾਮ ਨੇ ਬੰਨਿਆ ਸਮਾਂ, ਦੇਖੋ ਤਸਵੀਰਾਂ
‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਸੰਗਰੂਰ ਦੀ ਧਰਤੀ ਤੋਂ ਸ਼ਾਨਦਾਰ ਸ਼ੁਰੂਆਤ ਹੋ ਗਈ ਹੈ। CM ਮਾਨ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਕਈ ਦਿੱਗਜ ਨੇਤਾ ਅਤੇ ਕਈ ਨਮੀ ਕਲਾਕਾਰ ਸ਼ਾਮਿਲ ਹੋਏ।

image source: reporter
1/8

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਸੰਗਰੂਰ ਦੀ ਧਰਤੀ ਤੋਂ ਸ਼ਾਨਦਾਰ ਸ਼ੁਰੂਆਤ ਹੋ ਗਈ ਹੈ। CM ਮਾਨ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਕਈ ਦਿੱਗਜ ਨੇਤਾ ਅਤੇ ਕਈ ਨਮੀ ਕਲਾਕਾਰ ਸ਼ਾਮਿਲ ਹੋਏ।
2/8

ਇਸ ਸ਼ਾਨਦਾਰ ਖੇਡ ਮੇਲੇ ਦੇ ਉਦਘਾਟਨ ਦਾ ਰਸਮੀ ਐਲਾਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਅੱਜ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਦੀ ਯਾਦ ਵਿੱਚ ਮਨਾਏ ਜਾਂਦੇ ਕੌਮੀ ਖੇਡ ਦਿਵਸ ਮੌਕੇ ਇਸ ਵੱਕਾਰੀ ਖੇਡ ਮੁਕਾਬਲੇ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।
3/8

ਮੁੱਖ ਮੰਤਰੀ ਨੇ ਕਿਹਾ ਕਿ ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਦੇ ਨਕਦ ਇਨਾਮ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਪੈਰਾ ਵਰਗ ਵਿੱਚ ਅਥਲੈਟਿਕਸ, ਬੈਡਮਿੰਟਨ ਅਤੇ ਪਾਵਰਲਿਫਟਿੰਗ ਵਰਗੀਆਂ ਖੇਡਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੈਰਿਸ ਪੈਰਾਲੰਪਿਕਸ ਵਿਖੇ ਇਨ੍ਹਾਂ ਤਿੰਨਾਂ ਖੇਡ ਵੰਨਗੀਆਂ ਵਿੱਚ ਪੰਜਾਬ ਦੇ ਪੈਰਾ ਐਥਲੀਟ ਭਾਗ ਲੈ ਰਹੇ ਹਨ।
4/8

ਇਸ ਤੋਂ ਪਹਿਲਾਂ ਪ੍ਰਸਿੱਧ ਖਿਡਾਰੀਆਂ ਮਹਾਂ ਸਿੰਘ, ਮਨਦੀਪ ਕੌਰ, ਸੁਨੀਤਾ ਰਾਣੀ, ਗਗਨ ਅਜੀਤ ਸਿੰਘ, ਸਿਫਤ ਕੌਰ, ਅਰਜਨ ਸਿੰਘ ਚੀਮਾ, ਸੁਖਮੀਤ ਸਿੰਘ, ਵਿਜੈਵੀਰ ਸਿੰਘ, ਹਰਸ਼ਦੀਪ ਕੌਰ, ਮਹਿਕਪ੍ਰੀਤ ਸਿੰਘ, ਸਿਮਰਨਜੀਤ ਸਿੰਘ ਅਤੇ ਜਸਪ੍ਰੀਤ ਸਿੰਘ ਆਦਿ ਖਿਡਾਰੀਆਂ ਨੇ ਖੇਡਾਂ ਦੀ ਮਸ਼ਾਲ ਜਗਾਈ। ਨਾਮਵਰ ਖਿਡਾਰੀ ਅਭੀ ਜੋਸ਼ੀ ਖੇਡਾਂ ਦੇ ਝੰਡਾਬਰਦਾਰ ਰਹੇ।
5/8

ਇਸ ਮੌਕੇ 'ਤੇ ਰਵਾਇਤੀ ਨਾਚ 'ਗਿੱਧਾ' ਅਤੇ 'ਭੰਗੜਾ' ਦੇ ਨਾਲ ਖੇਡਾਂ ਦੇ ਸਮੁੱਚੇ ਦ੍ਰਿਸ਼ ਨੂੰ ਦਰਸਾਉਂਦੇ ਲੇਜ਼ਰ ਸ਼ੋਅ ਨੇ ਦਰਸ਼ਕਾਂ ਦਾ ਮਨ ਮੋਹ ਲਿਆ।
6/8

ਇਸੇ ਤਰ੍ਹਾਂ ਸਟੇਡੀਅਮ ਵਿੱਚ ਹੋਏ ਉਦਘਾਟਨੀ ਸਮਾਗਮ ਦੌਰਾਨ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਵੀ ਦਰਸ਼ਕਾਂ ਨੇ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਹਾਜ਼ਰ ਸੰਗਤਾਂ ਨੇ ਆਤਿਸ਼ਬਾਜ਼ੀ ਦੇ ਸ਼ਾਨਦਾਰ ਪ੍ਰਦਰਸ਼ਨ ਉੱਤੇ ਖੂਬ ਤਾੜੀਆਂ ਵੀ ਮਾਰੀਆਂ।
7/8

ਇਸ ਮੌਕੇ ਪੰਜਾਬੀ ਗਾਇਕ ਗੁਰਦਾਸ ਮਾਨ ਵਿਸ਼ੇਸ਼ ਤੌਰ ਉਤੇ ਪੁੱਜੇ। ਜਿਨ੍ਹਾਂ ਨੇ ਆਪਣੀ ਗਾਇਕੀ ਦੇ ਨਾਲ ਸਮਾਂ ਹੀ ਬੰਨ ਦਿੱਤਾ।
8/8

ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਦਿੱਤੀਆਂ ਗਈਆਂ ਸੱਭਿਆਚਾਰਕ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ ਅਤੇ ਉੱਘੇ ਪੰਜਾਬੀ ਗਾਇਕਾਂ ਗੁਰਦਾਸ ਮਾਨ, ਹਰਭਜਨ ਸ਼ੇਰਾ, ਅਸਮੀਤ ਸਹਿਰਾ, ਪਰੀ ਪੰਧੇਰ, ਬਸੰਤ ਕੌਰ, ਅਰਮਾਨ ਢਿੱਲੋਂ ਤੇ ਹੋਰ ਗਾਇਕਾਂ ਨੇ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ। ਇਸ ਦੇ ਨਾਲ ਹੀ ਬੱਚਿਆਂ ਨੇ ਆਪਣੀਆਂ ਸਕੇਟਿੰਗ ਅਤੇ ਜਿਮਨਾਸਟਿਕ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਵੀ ਦਰਸ਼ਕਾਂ ਦਾ ਮਨ ਮੋਹਿਆ।
Published at : 29 Aug 2024 11:37 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਚੰਡੀਗੜ੍ਹ
ਲੁਧਿਆਣਾ
ਪਟਿਆਲਾ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
