CM ਮਾਨ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦਾ ਉਦਘਾਟਨ, ਰੰਗਾਂ ਰੰਗ ਪ੍ਰੋਗਰਾਮ ਨੇ ਬੰਨਿਆ ਸਮਾਂ, ਦੇਖੋ ਤਸਵੀਰਾਂ
‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਸੰਗਰੂਰ ਦੀ ਧਰਤੀ ਤੋਂ ਸ਼ਾਨਦਾਰ ਸ਼ੁਰੂਆਤ ਹੋ ਗਈ ਹੈ। CM ਮਾਨ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਕਈ ਦਿੱਗਜ ਨੇਤਾ ਅਤੇ ਕਈ ਨਮੀ ਕਲਾਕਾਰ ਸ਼ਾਮਿਲ ਹੋਏ।
Download ABP Live App and Watch All Latest Videos
View In Appਇਸ ਸ਼ਾਨਦਾਰ ਖੇਡ ਮੇਲੇ ਦੇ ਉਦਘਾਟਨ ਦਾ ਰਸਮੀ ਐਲਾਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਅੱਜ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਦੀ ਯਾਦ ਵਿੱਚ ਮਨਾਏ ਜਾਂਦੇ ਕੌਮੀ ਖੇਡ ਦਿਵਸ ਮੌਕੇ ਇਸ ਵੱਕਾਰੀ ਖੇਡ ਮੁਕਾਬਲੇ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਦੇ ਨਕਦ ਇਨਾਮ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਪੈਰਾ ਵਰਗ ਵਿੱਚ ਅਥਲੈਟਿਕਸ, ਬੈਡਮਿੰਟਨ ਅਤੇ ਪਾਵਰਲਿਫਟਿੰਗ ਵਰਗੀਆਂ ਖੇਡਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੈਰਿਸ ਪੈਰਾਲੰਪਿਕਸ ਵਿਖੇ ਇਨ੍ਹਾਂ ਤਿੰਨਾਂ ਖੇਡ ਵੰਨਗੀਆਂ ਵਿੱਚ ਪੰਜਾਬ ਦੇ ਪੈਰਾ ਐਥਲੀਟ ਭਾਗ ਲੈ ਰਹੇ ਹਨ।
ਇਸ ਤੋਂ ਪਹਿਲਾਂ ਪ੍ਰਸਿੱਧ ਖਿਡਾਰੀਆਂ ਮਹਾਂ ਸਿੰਘ, ਮਨਦੀਪ ਕੌਰ, ਸੁਨੀਤਾ ਰਾਣੀ, ਗਗਨ ਅਜੀਤ ਸਿੰਘ, ਸਿਫਤ ਕੌਰ, ਅਰਜਨ ਸਿੰਘ ਚੀਮਾ, ਸੁਖਮੀਤ ਸਿੰਘ, ਵਿਜੈਵੀਰ ਸਿੰਘ, ਹਰਸ਼ਦੀਪ ਕੌਰ, ਮਹਿਕਪ੍ਰੀਤ ਸਿੰਘ, ਸਿਮਰਨਜੀਤ ਸਿੰਘ ਅਤੇ ਜਸਪ੍ਰੀਤ ਸਿੰਘ ਆਦਿ ਖਿਡਾਰੀਆਂ ਨੇ ਖੇਡਾਂ ਦੀ ਮਸ਼ਾਲ ਜਗਾਈ। ਨਾਮਵਰ ਖਿਡਾਰੀ ਅਭੀ ਜੋਸ਼ੀ ਖੇਡਾਂ ਦੇ ਝੰਡਾਬਰਦਾਰ ਰਹੇ।
ਇਸ ਮੌਕੇ 'ਤੇ ਰਵਾਇਤੀ ਨਾਚ 'ਗਿੱਧਾ' ਅਤੇ 'ਭੰਗੜਾ' ਦੇ ਨਾਲ ਖੇਡਾਂ ਦੇ ਸਮੁੱਚੇ ਦ੍ਰਿਸ਼ ਨੂੰ ਦਰਸਾਉਂਦੇ ਲੇਜ਼ਰ ਸ਼ੋਅ ਨੇ ਦਰਸ਼ਕਾਂ ਦਾ ਮਨ ਮੋਹ ਲਿਆ।
ਇਸੇ ਤਰ੍ਹਾਂ ਸਟੇਡੀਅਮ ਵਿੱਚ ਹੋਏ ਉਦਘਾਟਨੀ ਸਮਾਗਮ ਦੌਰਾਨ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਵੀ ਦਰਸ਼ਕਾਂ ਨੇ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਹਾਜ਼ਰ ਸੰਗਤਾਂ ਨੇ ਆਤਿਸ਼ਬਾਜ਼ੀ ਦੇ ਸ਼ਾਨਦਾਰ ਪ੍ਰਦਰਸ਼ਨ ਉੱਤੇ ਖੂਬ ਤਾੜੀਆਂ ਵੀ ਮਾਰੀਆਂ।
ਇਸ ਮੌਕੇ ਪੰਜਾਬੀ ਗਾਇਕ ਗੁਰਦਾਸ ਮਾਨ ਵਿਸ਼ੇਸ਼ ਤੌਰ ਉਤੇ ਪੁੱਜੇ। ਜਿਨ੍ਹਾਂ ਨੇ ਆਪਣੀ ਗਾਇਕੀ ਦੇ ਨਾਲ ਸਮਾਂ ਹੀ ਬੰਨ ਦਿੱਤਾ।
ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਦਿੱਤੀਆਂ ਗਈਆਂ ਸੱਭਿਆਚਾਰਕ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ ਅਤੇ ਉੱਘੇ ਪੰਜਾਬੀ ਗਾਇਕਾਂ ਗੁਰਦਾਸ ਮਾਨ, ਹਰਭਜਨ ਸ਼ੇਰਾ, ਅਸਮੀਤ ਸਹਿਰਾ, ਪਰੀ ਪੰਧੇਰ, ਬਸੰਤ ਕੌਰ, ਅਰਮਾਨ ਢਿੱਲੋਂ ਤੇ ਹੋਰ ਗਾਇਕਾਂ ਨੇ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ। ਇਸ ਦੇ ਨਾਲ ਹੀ ਬੱਚਿਆਂ ਨੇ ਆਪਣੀਆਂ ਸਕੇਟਿੰਗ ਅਤੇ ਜਿਮਨਾਸਟਿਕ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਵੀ ਦਰਸ਼ਕਾਂ ਦਾ ਮਨ ਮੋਹਿਆ।