ਪੰਜਾਬ 'ਚ ਸ਼ੀਤ ਲਹਿਰ ਤੇ ਧੁੰਦ ਦਾ ਅਲਰਟ ਜਾਰੀ, ਸ਼ਿਮਲਾ ਤੋਂ ਵੀ ਜ਼ਿਆਦਾ ਠੰਡਾ ਰਿਹਾ ਇਹ ਜ਼ਿਲ੍ਹਾ, ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ
ਪੰਜਾਬ ਚ ਠੰਡ ਨੇ ਲੋਕਾਂ ਨੂੰ ਕਾਂਬਾ ਛੇੜਨਾ ਸ਼ੁਰੂ ਕਰ ਦਿੱਤਾ ਹੈ। ਸਵੇਰੇ ਅਤੇ ਸ਼ਾਮ ਦੇ ਸਮੇਂ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਹੁਣ ਮੌਸਮ ਵਿਭਾਗ ਵਲੋਂ ਅੱਜ ਅਤੇ ਭਲਕੇ ਲਈ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ
Continues below advertisement
image source twitter
Continues below advertisement
1/6
ਮੌਸਮ ਵਿਭਾਗ ਨੇ ਅੱਜ 30 ਨਵੰਬਰ ਅਤੇ ਕੱਲ੍ਹ ਲਈ ਕੋਲਡ ਵੇਵ ਯਾਨੀਕਿ ਸ਼ੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਹ ਅਲਰਟ ਸੱਤ ਜ਼ਿਲਿਆਂ ਲਈ ਜਾਰੀ ਕੀਤਾ ਗਿਆ ਹੈ। ਘੱਟੋ-ਘੱਟ ਤਾਪਮਾਨ ਲਗਾਤਾਰ ਘੱਟ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਰਾਜ ਦੇ ਔਸਤ ਘੱਟੋ-ਘੱਟ ਤਾਪਮਾਨ ਵਿੱਚ 0.2 ਡਿਗਰੀ ਦੀ ਕਮੀ ਦਰਜ ਕੀਤੀ ਗਈ ਹੈ।
2/6
ਹੁਣ ਇਹ ਤਾਪਮਾਨ ਆਮ ਤਾਪਮਾਨ ਦੇ ਨੇੜੇ ਪਹੁੰਚ ਗਿਆ ਹੈ। ਪੰਜਾਬ ਵਿੱਚ ਸਭ ਤੋਂ ਜ਼ਿਆਦਾ ਠੰਢਾ ਫਰੀਦਕੋਟ ਰਿਹਾ। ਇੱਥੇ ਤਾਪਮਾਨ 2.9 ਡਿਗਰੀ ਦਰਜ ਕੀਤਾ ਗਿਆ। ਇਹ ਖੇਤਰ ਹੁਣ ਸ਼ਿਮਲਾ ਨਾਲੋਂ ਵੀ ਠੰਡਾ ਹੋ ਗਿਆ ਹੈ। ਸ਼ਿਮਲਾ ਵਿੱਚ ਘੱਟੋ-ਘੱਟ ਤਾਪਮਾਨ 7.0 ਡਿਗਰੀ ਦਰਜ ਕੀਤਾ ਗਿਆ।
3/6
ਮੌਸਮ ਵਿਭਾਗ ਦੇ ਅਨੁਸਾਰ, ਉੱਤਰੀ ਪਾਕਿਸਤਾਨ ਵੱਲੋਂ ਇੱਕ ਵੈਸਟਰਨ ਡਿਸਟਰਬੈਂਸ ਐਕਟਿਵ ਹੋਇਆ ਹੈ, ਜੋ ਹੁਣ ਉੱਤਰੀ ਪੰਜਾਬ ਦੇ ਆਲੇ-ਦੁਆਲੇ ਦੀਆਂ ਉੱਪਰੀ ਹਵਾਵਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ। ਇਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿੱਚ ਬਦਲਾਅ ਵੇਖਣ ਨੂੰ ਮਿਲ ਸਕਦਾ ਹੈ।
4/6
ਜਿਨ੍ਹਾਂ ਸੱਤ ਜ਼ਿਲਿਆਂ ਵਿੱਚ ਅੱਜ ਕੋਲਡ ਵੇਵ ਦਾ ਅੰਦਾਜ਼ਾ ਹੈ, ਉਹ ਹਨ: ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ, ਮੋਗਾ ਅਤੇ ਜਲੰਧਰ। ਇਸ ਦੌਰਾਨ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ।
5/6
ਮੌਸਮ ਵਿਭਾਗ ਦੇ ਅਨੁਸਾਰ, ਅਗਲੇ ਹਫ਼ਤੇ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ। ਰਾਜ ਦੇ ਕੁਝ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਧੁੰਦ ਪੈ ਸਕਦੀ ਹੈ।
Continues below advertisement
6/6
ਆਉਣ ਵਾਲੇ 3 ਦਿਨਾਂ ਵਿੱਚ ਰਾਤ ਦੇ ਤਾਪਮਾਨ ਵਿੱਚ 2 ਤੋਂ 4 ਡਿਗਰੀ ਤੱਕ ਦੀ ਕਮੀ ਹੋ ਸਕਦੀ ਹੈ। ਇਸ ਤੋਂ ਬਾਅਦ ਤਾਪਮਾਨ ਵਿੱਚ ਵੱਡਾ ਬਦਲਾਅ ਨਹੀਂ ਹੋਵੇਗਾ।
Published at : 30 Nov 2025 01:51 PM (IST)