ਪੜਚੋਲ ਕਰੋ
ਪੰਜਾਬ 'ਚ ਸ਼ੀਤ ਲਹਿਰ ਦਾ ਜ਼ੋਰ! ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ...ਇਨ੍ਹਾਂ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ
ਪੰਜਾਬ ਅਤੇ ਚੰਡੀਗੜ੍ਹ 'ਚ ਇਸ ਵੇਲੇ ਸ਼ੀਤ ਲਹਿਰ ਦਾ ਜ਼ੋਰ ਹੈ। ਪੰਜਾਬ ਦੇ 8 ਜ਼ਿਲ੍ਹਿਆਂ 'ਚ ਅੱਜ ਵੀ ਸ਼ੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ, ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿਚ 0.2°C ਦੀ ਗਿਰਾਵਟ ਦਰਜ ਕੀਤੀ..
image source twitter
1/6

ਪਿਛਲੇ 24 ਘੰਟਿਆਂ ਦੌਰਾਨ, ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿਚ 0.2°C ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਰਾਤ ਦਾ ਤਾਪਮਾਨ ਵੀ ਲਗਾਤਾਰ ਡਿੱਗ ਰਿਹਾ ਹੈ।
2/6

ਪੰਜਾਬ ਵਿੱਚ ਸਭ ਤੋਂ ਘੱਟ ਤਾਪਮਾਨ ਆਦਮਪੁਰ ਵਿਚ 2.8°C ਦਰਜ ਕੀਤਾ ਗਿਆ, ਜਦੋਂ ਕਿ ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 28.3°C ਰਿਹਾ। ਮੌਸਮ ਵਿਭਾਗ ਅਨੁਸਾਰ, ਪਟਿਆਲਾ ਨੂੰ ਛੱਡ ਕੇ, ਸਾਰੇ ਜ਼ਿਲ੍ਹਿਆਂ ਦਾ ਘੱਟੋ-ਘੱਟ ਤਾਪਮਾਨ 10°C ਤੋਂ ਹੇਠਾਂ ਦਰਜ ਕੀਤਾ ਗਿਆ ਹੈ।
Published at : 10 Dec 2025 03:22 PM (IST)
ਹੋਰ ਵੇਖੋ
Advertisement
Advertisement





















