ਕਿਸਾਨ ਅੰਦੋਲਨ 'ਚ ਜਾਨ ਗਵਾਉਣ ਵਾਲੇ ਕਿਸਾਨਾਂ ਅਤੇ ਗਲਵਾਨ ਘਾਟੀ ਦੇ ਸ਼ਹੀਦਾਂ ਨੂੰ ਦਿੱਤਾ ਗਿਆ ਮੁਆਵਜ਼ਾ
ਕਿਸਾਨ ਅੰਦੋਲਨ 'ਚ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਵਜੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ 3-3 ਲੱਖ ਰੁਪਏ ਦੀ ਆਰਥਿਕ ਮਦਦ ਦਿੱਤੀ।
Download ABP Live App and Watch All Latest Videos
View In Appਇਸ ਦੇ ਨਾਲ ਹੀ ਗਲਵਾਨ ਘਾਟੀ 'ਚ ਸ਼ਹੀਦ ਫੌਜੀ ਜਵਾਨਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਗਿਆ।ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਅਤੇ ਕਿਸਾਨ ਲੀਡਰ ਰਾਕੇਸ਼ ਟਿਕੈਤ ਹਾਜ਼ਰ ਸੀ।
ਮਿਉਂਸੀਪਲ ਭਵਨ, ਸੈਕਟ 35 ਚੰਡੀਗੜ੍ਹ ਵਿੱਚ ਇਹ ਖਾਸ ਪ੍ਰੋਗਰਾਮ ਰੱਖਿਆ ਗਿਆ ਸੀ।ਇਸ ਦੌਰਾਨ 712 ਕਿਸਾਨਾਂ ਨੂੰ ਚੈੱਕ ਵੰਡੇ ਗਏ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ਦਿੱਲੀ ਦੇ ਬਾਰਡਰ 'ਤੇ ਕਿਸਾਨਾਂ ਨੇ ਸਭ ਤੋਂ ਲੰਬਾ ਧਰਨਾ ਲਾਇਆ, ਕਿਸਾਨ ਪਿੱਛੇ ਨਹੀਂ ਹਟੇ ਅਤੇ ਮੌਮਸ ਦੀ ਮਾਰ ਦੇ ਬਾਵਜੂਦ ਕਿਸਾਨ ਡਟੇ ਰਹੇ ਅਤੇ 3 ਕਾਨੂੰਨਾਂ ਨੂੰ ਵਾਪਸ ਕਰਵਾ ਧਰਨਾ ਖ਼ਤਮ ਕੀਤਾ।
ਉਨ੍ਹਾਂ ਅੱਗੇ ਕਿਹਾ, ਪੰਜਾਬ ਵਿੱਚ ਅਜਿਹੇ ਬਹੁਤ ਸਾਰੇ ਪਰਿਵਾਰ ਹਨ, ਇੱਥੇ ਇੱਕ ਭਰਾ ਕਿਸਾਨ ਤਾਂ ਦੂਜਾ ਜਵਾਨ ਹੈ। ਜੈ ਜਵਾਨ ਜੈ ਕਿਸਾਨ ਦੀ ਸੱਚੀ ਮਿਸਾਲ ਪੰਜਾਬ ਵਿੱਚ ਦੇਖਣ ਨੂੰ ਮਿਲਦੀ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ, ਅੱਜ ਅਸੀਂ ਆਰਥਿਕ ਮਦਦ ਤਾਂ ਦੇਵਾਂਗੇ ਪਰ ਜੋ ਜਾਨਾਂ ਗਈਆਂ ਹਨ ਉਸ ਦਾ ਕੋਈ ਮੁੱਲ ਨਹੀਂ ਲਾਇਆ ਜਾ ਸਕਦਾ।
ਅਰਵਿੰਦ ਕੇਜਰੀਵਾਲ ਨੇ ਕਿਹਾ, ਪੰਜਾਬ ਦੇ ਮੁੱਖ ਮੰਤਰੀ ਨੇ ਕਿਸਾਨਾਂ ਦੇ ਹਿੱਤ ਵਿੱਚ ਕਈ ਫੈਸਲੇ ਲਏ ਹਨ। ਕਿਉਂਕਿ ਉਹ ਖੇਤੀ ਬਾਰੇ ਜਾਣਦੇ ਹਨ। ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸਮਝਿਆ।