ਪੁਰਾਣੀ ਪੈਨਸ਼ਨ ਬਹਾਲੀ ਲਈ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਦੀ ਰਹਾਇਸ਼ ਦਾ ਘਿਰਾਓ
ਬਠਿੰਡਾ: ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਦੀ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਅੱਜ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਦੀ ਰਹਾਇਸ਼ ਦਾ ਘਿਰਾਓ ਕੀਤਾ।
Download ABP Live App and Watch All Latest Videos
View In Appਪ੍ਰਦਰਸ਼ਨਕਾਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਸੁਹਿਰਦਤਾ ਨਹੀਂ ਵਿਖਾ ਰਹੀ।
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੀ ਹੋਂਦ ਤੋਂ ਪਹਿਲਾਂ ਕਾਂਗਰਸੀ ਨੇਤਾਵਾਂ ਨੇ ਪੰਜਾਬ ਦੇ ਮੁਲਾਜ਼ਮਾਂ ਨਾਲ ਬਹੁਤ ਵੱਡੇ ਵਾਅਦੇ ਕੀਤੇ ਸੀ ਕਿ ਜੇਕਰ ਕਾਂਗਰਸ ਸਰਕਾਰ ਸੱਤਾ ਵਿੱਚ ਆਉਂਦੀ ਹੈ ਤਾਂ ਪਹਿਲ ਦੇ ਆਧਾਰ 'ਤੇ ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਜਿਨ੍ਹਾਂ ਤੇ ਕੇਂਦਰ ਸਰਕਾਰ ਵੱਲੋਂ ਲਿਆਂਦੀ ਬੁਢਾਪਾ ਖੋਹਣ ਵਾਲੀ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ।
ਪਰ ਪੁਰਾਣੀ ਪੈਨਸ਼ਨ ਬਹਾਲੀ ਸਮੇਤ ਉਪਰੋਕਤ ਮੰਗਾਂ ਦੇ ਲਾਗੂ ਹੋਣ ਦੀ ਉਡੀਕ ਕਰ ਰਹੇ ਮੁਲਾਜ਼ਮਾਂ ਨੂੰ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਤੇ ਸਮੁੱਚੀ ਕਾਂਗਰਸ ਸਰਕਾਰ ਨੇ ਲੰਗੜਾ ਪੇਅ ਕਮਿਸ਼ਨ ਜਾਰੀ ਕਰਕੇ ਵਾਅਦਾ ਖ਼ਿਲਾਫ਼ੀ ਕੀਤੀ ਹੈ।
ਇਸ ਦੌਰਾਨ ਪੁਲਿਸ ਪ੍ਰਸ਼ਾਸ਼ਨ ਨਾਲ ਧੱਕਾ ਮੁੱਕੀ ਤੋਂ ਬਾਅਦ ਬੇਰੀਗੇਡ ਤੋੜੇ ਗਏ। ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਬਠਿੰਡਾ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਵੱਡੀ ਗਿਣਤੀ 'ਚ ਇਕੱਤਰ ਹੋ ਕੇ ਡਿਪਟੀ ਸਪੀਕਰ ਦੀ ਬਠਿੰਡਾ ਰਿਹਾਇਸ਼ ਦਾ ਬੇਰੀਕੇਡ ਤੋੜਕੇ ਜ਼ਬਰਦਸਤ ਘਿਰਾਓ ਕੀਤਾ।