ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਤ੍ਰਿਪਤ ਬਾਜਵਾ ਦੀ ਰਿਹਾਇਸ਼ ‘ਤੇ ਧਰਨਾ
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਆਪਣੇ ਪਰਿਵਾਰਾਂ ਸਮੇਤ ਅੱਜ ਸਵੇਰ ਤੋਂ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਰਿਹਾਇਸ਼ ਕਸਬਾ ਕਾਦੀਆਂ ਵਿਖੇ ਆਪਣੀਆਂ ਮੰਗਾ ਨੂੰ ਲੈਕੇ 24 ਘੰਟੇ ਦਾ ਧਰਨਾ ਸ਼ੁਰੂ ਕੀਤਾ ਗਿਆ।
Download ABP Live App and Watch All Latest Videos
View In Appਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਸੱਤਾ ਹਾਸਿਲ ਕਰਨ ਤੋਂ ਪਹਿਲਾਂ ਸਮੂਹ ਵਿਭਾਗਾਂ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ।
ਪਰ ਜਲ ਸਪਲਾਈ ਵਿਭਾਗ ’ਚ ਵੱਖ-ਵੱਖ ਕੈਟਾਗਿਰੀਆਂ ਅਧੀਨ ਬਤੌਰ ਪੰਪ ਓਪਰੇਟਰ, ਮਾਲੀ, ਚੌਕੀਦਾਰ, ਫਿਟਰ, ਹੈਲਪਰ, ਪੈਟਰੋਮੈਨ, ਡਰਾਇਵਰ, ਸੇਵਾਦਾਰ ਅਤੇ ਦਫਤਰਾਂ ’ਚ ਕੰਪਿਉਟਰ ਉਪਰੇਟਰ, ਲੇਜਰ ਕੀਪਰ, ਬਿੱਲ ਕਲਰਕ, ਲੇਬ ਕੈਮਿਸਟ ਆਦਿ ਵੱਖ-ਵੱਖ ਰੈਗੂਲਰ ਪੋਸਟਾਂ ’ਤੇ ਨਿਗੁਣੀਆਂ ਤਨਖਾਹਾਂ ’ਤੇ ਪਿਛਲੇ ਕਈ ਸਾਲਾਂ ਤੋਂ ਕੰਟਰੈਕਟ ਵਰਕਰ ਸੇਵਾਵਾਂ ਦੇ ਰਹੇ ਹਨ।
ਜਿਨ੍ਹਾਂ ਨੂੰ ਬੇਰੁਜ਼ਗਾਰ ਕਰਨ ਅਤੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਦੇ ਰਹੇ ਜਲ ਸਪਲਾਈ ਵਿਭਾਗ ਨੂੰ ਖਤਮ ਕਰਨ ਲਈ ਜਲ ਸਪਲਾਈ ਵਿਭਾਗ ਦਾ ਪੰਚਾਇਤੀਕਰਨ/ਨਿੱਜੀਕਰਨ ਕਰਨ ਦੀਆਂ ਮਾਰੂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।
ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਰੱਦ ਕਰਵਾਉਣ ਲਈ ਉਹਨਾਂ ਵਲੋਂ ਧਰਨੇ ’ਚ ਵਰਕਰ ਆਪਣੇ ਪਰਿਵਾਰਾਂ ਅਤੇ ਬੱਚਿਅ ਸਮੇਤ ਹਿੱਸਾ ਲੈ ਰਹੇ ਹਨ।
ਇਨ੍ਹਾਂ ਆਗੂਆਂ ਨੇ ਮੰਗ ਕੀਤੀ ਕਿ ਜਲ ਸਪਲਾਈ ਠੇਕਾ ਵਰਕਰਾਂ ਨੂੰ ਰੈਗੂਲਰ ਕਰਨ ਲਈ ਵਿਭਾਗ ਵਲੋਂ ਪਹਿਲਾਂ ਤਿਆਰ ਕੀਤੀ ਪ੍ਰਪੋਜਲ ਨੂੰ ਤੁਰੰਤ ਲਾਗੂ ਕੀਤਾ ਜਾਵੇ ਅਤੇ ਜੇਕਰ ਉਹਨਾਂ ਦੀਆ ਮੰਗਾ ਨਾ ਮੰਨਿਆ ਗਈਆਂ ਤਾਂ ਉਨ੍ਹਾਂ ਵਲੋਂ ਆਪਣਾ ਸੰਗਰਸ਼ ਹੋਰ ਤੇਜ਼ ਕੀਤਾ ਜਾਵੇਗਾ।