ਕੀ ਤੁਸੀਂ ਜਾਣਦੇ ਹੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਿੱਜੀ ਜ਼ਿੰਦਗੀ ਨਾਲ ਜੁੜੀ ਇਹ ਟ੍ਰੈਜਡੀ
Bhagwant Mann Family: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਹੈ। ਭਗਵੰਤ ਮਾਨ ਨੇ ਪੰਜਾਬ ਦੇ ਅਗਲੇ ਮੁੱਖ ਮੰਤਰੀ ਲਈ ਸਹੁੰ ਚੁੱਕ ਲਈ ਹੈ। ਆਮ ਆਦਮੀ ਪਾਰਟੀ ਨੇ ਵੱਡੇ ਦਿੱਗਜਾਂ ਨੂੰ ਹਰਾ ਕੇ ਸੂਬੇ ਦੀ ਸਿਆਸਤ ਵਿੱਚ ਨਵੀਂ ਲਹਿਰ ਪੈਦਾ ਕੀਤੀ ਹੈ। ਭਗਵੰਤ ਮਾਨ ਪੰਜਾਬ ਦੇ 18ਵੇਂ ਮੁੱਖ ਮੰਤਰੀ ਬਣ ਗਏ ਹਨ। ਭਗਵੰਤ ਮਾਨ ਬਾਰੇ ਭਾਵੇਂ ਲੋਕ ਬਹੁਤ ਸਾਰੀਆਂ ਗੱਲਾਂ ਜਾਣਦੇ ਹਨ, ਪਰ ਕੀ ਸ਼ਾਇਦ ਹੀ ਉਹ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਦੇ ਸੰਘਰਸ਼ ਤੇ ਸਿਆਸੀ ਸੰਘਰਸ਼ ਦੇ ਹਰ ਪਹਿਲੂ ਤੋਂ ਜਾਣੂ ਹੋਣ। ਅੱਜ ਅਸੀਂ ਤੁਹਾਨੂੰ ਕੁਝ ਅਜਿਹੀਆਂ ਹੀ ਖਾਸ ਗੱਲਾਂ ਦੱਸਾਂਗਾ।
Download ABP Live App and Watch All Latest Videos
View In Appਦੱਸਿਆ ਜਾਂਦਾ ਹੈ ਕਿ ਸਿਆਸਤ 'ਚ ਆਉਣ ਤੋਂ ਬਾਅਦ ਭਗਵੰਤ ਮਾਨ ਦੀ ਨਿੱਜੀ ਜ਼ਿੰਦਗੀ 'ਚ ਕਾਫੀ ਉਥਲ-ਪੁਥਲ ਆ ਗਈ ਸੀ। ਉਸ ਨੇ ਸਿਆਸੀ ਸੰਘਰਸ਼ ਲਈ ਪਰਿਵਾਰ ਨੂੰ ਵੀ ਤਿਆਗ ਦਿੱਤਾ ਸੀ।
ਸਾਲ 2015 'ਚ ਭਗਵੰਤ ਮਾਨ ਦਾ ਤਲਾਕ ਹੋ ਗਿਆ ਸੀ। ਭਗਵੰਤ ਮਾਨ ਦੀ ਸਾਬਕਾ ਪਤਨੀ ਇੰਦਰਜੀਤ ਕੌਰ ਹੈ ਤੇ ਉਨ੍ਹਾਂ ਦੇ ਦੋ ਬੱਚੇ ਵੀ ਹਨ।
ਭਗਵੰਤ ਮਾਨ ਦੀ ਹੁਣ ਆਪਣੇ ਬੱਚਿਆਂ ਨਾਲ ਚੰਗੀ ਸਾਂਝ ਨਹੀਂ ਹੈ। ਇਕ ਇੰਟਰਵਿਊ ਦੌਰਾਨ ਉਨ੍ਹਾਂ ਨੇ ਦੱਸਿਆ ਸੀ ਕਿ ਉਨ੍ਹਾਂ ਦੇ ਦੋਵੇਂ ਬੱਚੇ ਉਨ੍ਹਾਂ ਨਾਲ ਗੱਲ ਨਹੀਂ ਕਰਦੇ।
ਉਨ੍ਹਾਂ ਨੇ ਮੰਨਿਆ ਸੀ ਕਿ ਸਿਆਸੀ ਰੁਝੇਵਿਆਂ ਕਾਰਨ ਉਹ ਆਪਣੇ ਪਰਿਵਾਰ ਤੋਂ ਵੱਖ ਹੋ ਗਏ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਸਹਿਮਤੀ ਨਾਲ ਤਲਾਕ ਲੈ ਲਿਆ। ਵਿਆਹ ਟੁੱਟਣ ਤੋਂ ਬਾਅਦ ਭਗਵੰਤ ਮਾਨ ਪੰਜਾਬ ਨੂੰ ਆਪਣਾ ਪਰਿਵਾਰ ਦੱਸਦੇ ਹਨ।
ਇਕ ਵਾਰ ਉਨ੍ਹਾਂ ਨੂੰ ਆਪਣੇ ਤਲਾਕ ਨੂੰ ਲੈ ਕੇ ਟ੍ਰੋਲਸ ਦਾ ਸਾਹਮਣਾ ਵੀ ਕਰਨਾ ਪਿਆ ਸੀ। ਟ੍ਰੋਲਰਾਂ ਨੇ ਭਗਵੰਤ ਮਾਨ ਦੇ ਤਲਾਕ ਨੂੰ ਸਿਆਸੀ ਸਟੰਟ ਕਰਾਰ ਦਿੱਤਾ ਸੀ।
ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ 92 ਸੀਟਾਂ ਜਿੱਤ ਕੇ ਭਾਰੀ ਬਹੁਮਤ ਨਾਲ ਸਰਕਾਰ ਬਣਾਈ ਹੈ।ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਹੀ ਭਗਵੰਤ ਮਾਨ ਨੂੰ ਪਾਰਟੀ ਦਾ ਸੀਐਮ ਉਮੀਦਵਾਰ ਐਲਾਨ ਦਿੱਤਾ ਸੀ।