ਇਸ ਵਜ੍ਹਾ ਕਰਕੇ ਸੋਮਵਾਰ ਨੂੰ ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਸਰਕਾਰ ਨੇ ਭਲਕੇ ਯਾਨੀਕਿ 14 ਅਪ੍ਰੈਲ ਦਿਨ ਸੋਮਵਾਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਦੀ ਜਯੰਤੀ ਨੂੰ ਲੈ ਕੇ ਕੀਤੀ ਕੀਤੀ ਗਈ ਹੈ।

image source twitter

1/6
ਪੰਜਾਬ ਸਰਕਾਰ ਨੇ 14 ਅਪ੍ਰੈਲ ਦਿਨ ਸੋਮਵਾਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਦੀ ਜਯੰਤੀ ਨੂੰ ਲੈ ਕੇ ਕੀਤੀ ਕੀਤੀ ਗਈ ਹੈ।
2/6
ਇਸ ਸਬੰਧੀ ਸੂਬਾ ਸਰਕਾਰ ਵੱਲੋਂ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ ਅਤੇ ਨਗਰ ਨਿਗਮ 14 ਅਪ੍ਰੈਲ ਨੂੰ ਬੰਦ ਰਹਿਣਗੇ।
3/6
ਜ਼ਿਕਰਯੋਗ ਹੈ ਕਿ 14 ਅਪ੍ਰੈਲ ਨੂੰ ਪੰਜਾਬ ਸਰਕਾਰ ਵੱਲੋਂ ਡਾ. ਬੀ.ਆਰ. ਅੰਬੇਡਕਰ ਦੀ ਜਯੰਤੀ ਦੇ ਮੌਕੇ ‘ਤੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 25 ਦੇ ਤਹਿਤ ਜਨਤਕ ਛੁੱਟੀ ਘੋਸ਼ਿਤ ਕੀਤਾ ਗਿਆ ਹੈ।
4/6
ਇਸ ਤੋਂ ਇਲਾਵਾ ਗੁੱਡ ਫਰਾਈਡੇਅ (18 ਅਪ੍ਰੈਲ, ਸ਼ੁੱਕਰਵਾਰ) ਅਤੇ ਭਗਵਾਨ ਪਰਸ਼ੂ ਰਾਮ ਜਨਮ ਉਤਸਵ (29 ਅਪ੍ਰੈਲ, ਮੰਗਲਵਾਰ) ਨੂੰ ਵੀ ਛੁੱਟੀ ਰਹੇਗੀ।
5/6
14 ਅਪ੍ਰੈਲ ਨੂੰ ਦੇਸ਼ ਭਰ 'ਚ ਡਾ. ਭੀਮ ਰਾਓ ਅੰਬੇਡਕਰ ਦੀ ਜਯੰਤੀ ਮਨਾਈ ਜਾਵੇਗੀ। ਕੇਂਦਰ ਸਰਕਾਰ ਨੇ ਇਸ ਦਿਨ ਨੂੰ ਜਨਤਕ ਛੁੱਟੀ ਘੋਸ਼ਿਤ ਕੀਤਾ ਹੈ ਅਤੇ ਇਸ ਨੂੰ ਰਿਜ਼ਰਵ ਬੈਂਕ ਦੇ ਕੈਲੰਡਰ ਵਿੱਚ ਵੀ ਛੁੱਟੀ ਵਜੋਂ ਸ਼ਾਮਲ ਕੀਤਾ ਗਿਆ ਹੈ।
6/6
ਇਨ੍ਹਾਂ ਸੂਬਿਆਂ 'ਚ 14 ਅਪ੍ਰੈਲ ਨੂੰ ਬੈਂਕ ਰਹਿਣਗੇ ਬੰਦ- ਤ੍ਰਿਪੁਰਾ, ਪੱਛਮੀ ਬੰਗਾਲ, ਜੰਮੂ ਅਤੇ ਕਸ਼ਮੀਰ, ਅਰੁਣਾਚਲ ਪ੍ਰਦੇਸ਼, ਆਂਧਰਾ ਪ੍ਰਦੇਸ਼, ਬਿਹਾਰ, ਗੋਆ, ਝਾਰਖੰਡ, ਸਿੱਕਮ, ਤਾਮਿਲਨਾਡੂ, ਗੁਜਰਾਤ, ਚੰਡੀਗੜ੍ਹ, ਕਰਨਾਟਕ, ਕੇਰਲ, ਮਹਾਰਾਸ਼ਟਰ, ਉੜੀਸਾ, ਰਾਜਸਥਾਨ, ਤੇਲੰਗਾਨਾ, ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਅਸਾਮ।
Sponsored Links by Taboola