Election 2022 Dates Schedule: ਪੰਜਾਬ ਸਣੇ 5 ਰਾਜਾਂ 'ਚ ਚੋਣਾਂ ਦਾ ਐਲਾਨ, ਪੜ੍ਹੋ ਪੂਰੀ ਜਾਣਕਾਰੀ
Punjab Election 2022 Date: ਕੋਰੋਨਾ ਦੇ ਖਤਰੇ ਦੇ ਵਿਚਕਾਰ ਚੋਣ ਕਮਿਸ਼ਨ ਨੇ ਅੱਜ ਪੰਜਾਬ ਵਿਧਾਨ ਸਭਾ ਚੋਣਾਂ 2022 ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਨੇ ਪੂਰਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਚੋਣਾਂ 14 ਫਰਵਰੀ 2022 ਨੂੰ ਇਕ ਪੜਾਅ 'ਚ ਹੋਣਗੀਆਂ।
Download ABP Live App and Watch All Latest Videos
View In Appਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ ਤੁਹਾਨੂੰ ਦੱਸ ਦੇਈਏ ਕਿ ਅੱਜ ਚੋਣ ਕਮਿਸ਼ਨ ਨੇ ਯੂਪੀ, ਉਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਸਾਰੇ ਰਾਜਾਂ ਵਿੱਚ ਸੱਤ ਪੜਾਵਾਂ ਵਿੱਚ ਚੋਣਾਂ ਹੋਣਗੀਆਂ। ਪੰਜਾਬ, ਗੋਆ ਅਤੇ ਉਤਰਾਖੰਡ ਵਿਚ 14 ਫਰਵਰੀ ਨੂੰ ਇਕੋ ਪੜਾਅ 'ਚ ਵੋਟਾਂ ਪੈਣਗੀਆਂ।
ਦੂਜੇ ਪਾਸੇ, ਯੂਪੀ 'ਚ 10 ਫਰਵਰੀ, 14 ਫਰਵਰੀ, 20 ਫਰਵਰੀ, 23 ਫਰਵਰੀ, 27 ਫਰਵਰੀ, 3 ਮਾਰਚ ਅਤੇ 7 ਮਾਰਚ ਨੂੰ ਸੱਤ ਪੜਾਅ ਹੋਣਗੇ। ਮਨੀਪੁਰ 'ਚ 27 ਫਰਵਰੀ ਅਤੇ 3 ਮਾਰਚ ਨੂੰ ਚੋਣਾਂ ਹੋਣੀਆਂ ਹਨ।ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦਾ ਕਾਰਜਕਾਲ ਇਸ ਸਾਲ ਫਰਵਰੀ 2022 ਨੂੰ ਖਤਮ ਹੋ ਰਿਹਾ ਹੈ।
ਪੰਜਾਬ 'ਚ ਸਰਕਾਰ ਬਣਾਉਣ ਲਈ 59 ਸੀਟਾਂ ਦਾ ਅੰਕੜਾ ਹਾਸਲ ਕਰਨਾ ਹੋਵੇਗਾ। ਦੱਸ ਦਈਏ ਕਿ 117 ਵਿਧਾਨ ਸਭਾ ਸੀਟਾਂ ਵਾਲੇ ਪੰਜਾਬ 'ਚ 2017 ਦੀਆਂ ਚੋਣਾਂ 'ਚ ਕਾਂਗਰਸ ਨੇ 77 ਸੀਟਾਂ 'ਤੇ ਜਿੱਤ ਦਰਜ ਕੀਤੀ ਸੀ ਅਤੇ 10 ਸਾਲਾਂ ਬਾਅਦ ਸੱਤਾ 'ਤੇ ਕਾਬਜ਼ ਹੋਇਆ ਸੀ। ਦੂਜੇ ਪਾਸੇ ਅਕਾਲੀ-ਭਾਜਪਾ ਗਠਜੋੜ ਸਿਰਫ਼ 18 ਸੀਟਾਂ ਹੀ ਜਿੱਤ ਸਕਿਆ।
ਇਸ ਚੋਣ ਵਿਚ ਆਮ ਆਦਮੀ ਪਾਰਟੀ ਨੂੰ 20 ਸੀਟਾਂ ਮਿਲੀਆਂ ਸਨ ਅਤੇ ਇਸ ਨਾਲ 'ਆਪ' ਪਾਰਟੀ ਸੂਬੇ ਵਿਚ ਮੁੱਖ ਵਿਰੋਧੀ ਪਾਰਟੀ ਬਣ ਕੇ ਉਭਰੀ ਹੈ। ਜ਼ਿਕਰਯੋਗ ਹੈ ਕਿ ਪੰਜਾਬ 'ਚ ਸਰਕਾਰ ਬਣਾਉਣ ਲਈ ਕਿਸੇ ਵੀ ਪਾਰਟੀ ਜਾਂ ਪਾਰਟੀ ਜਾਂ ਗਠਜੋੜ ਨੂੰ 59 ਸੀਟਾਂ ਦਾ ਅੰਕੜਾ ਹਾਸਲ ਕਰਨਾ ਹੋਵੇਗਾ।
ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਉੱਤਰ ਪ੍ਰਦੇਸ਼, ਪੰਜਾਬ, ਉਤਰਾਖੰਡ, ਗੋਆ ਅਤੇ ਮਨੀਪੁਰ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ। ਇਸ ਦੇ ਨਾਲ ਹੀ ਇਨ੍ਹਾਂ ਰਾਜਾਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।
ਚੋਣ ਕਮਿਸ਼ਨ ਨੇ ਕਿਹਾ ਕਿ ਕੋਰੋਨਾ ਅਤੇ ਓਮੀਕ੍ਰੋਨ ਵੇਰੀਐਂਟ ਦੇ ਖ਼ਤਰੇ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਰਾਜਾਂ ਦੇ ਸਿਹਤ ਸਕੱਤਰ, ਗ੍ਰਹਿ ਸਕੱਤਰ, ਮਾਹਿਰਾਂ, ਸਿਹਤ ਸਕੱਤਰਾਂ ਨਾਲ ਮੀਟਿੰਗ ਕੀਤੀ ਹੈ। ਜ਼ਮੀਨੀ ਸਥਿਤੀ ਅਤੇ ਮੀਟਿੰਗਾਂ ਵਿੱਚ ਮਿਲੇ ਸੁਝਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਚੋਣ ਕਮਿਸ਼ਨ ਨੇ ਸਾਰੀਆਂ ਸਾਵਧਾਨੀਆਂ ਦੇ ਵਿਚਕਾਰ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਕੋਰੋਨਾ ਦਰਮਿਆਨ ਚੋਣਾਂ ਕਰਵਾਉਣਾ ਸਾਡਾ ਫਰਜ਼ ਹੈ। ਕੋਰੋਨਾ ਦੌਰ ਵਿੱਚ ਚੋਣਾਂ ਕਰਵਾਉਣਾ ਚੁਣੌਤੀਪੂਰਨ ਹੈ। ਪੰਜ ਰਾਜਾਂ ਦੀਆਂ 690 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਹੋਵੇਗੀ।ਅਸੀਂ ਚੋਣਾਂ 'ਤੇ ਸਾਰੀਆਂ ਪਾਰਟੀਆਂ ਤੋਂ ਰਾਏ ਲਈ ਹੈ।
15 ਜਨਵਰੀ ਤੱਕ ਕੋਈ ਵੀ ਰੋਡ ਸ਼ੋਅ, ਪੈਦਲ ਯਾਤਰਾ, ਸਾਈਕਲ ਜਾਂ ਬਾਈਕ ਰੈਲੀਆਂ ਅਤੇ ਜਲੂਸ ਦੀ ਇਜਾਜ਼ਤ ਨਹੀਂ ਹੋਵੇਗੀ। ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਬਾਅਦ ਵਿੱਚ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ।
ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਕਿਹਾ, ਪੋਲਿੰਗ ਸਟੇਸ਼ਨਾਂ ਦੀ ਗਿਣਤੀ 2,15,368 ਹੈ, 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵਿੱਚ 16% ਦਾ ਵਾਧਾ ਹੋਇਆ ਹੈ। ਗੋਆ, ਪੰਜਾਬ, ਮਨੀਪੁਰ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਬਾਰੇ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਦੱਸਿਆ ਕਿ ਇਸ ਚੋਣ ਵਿੱਚ ਸਰਵਿਸ ਵੋਟਰਾਂ ਸਮੇਤ 18.34 ਕਰੋੜ ਵੋਟਰ ਹਿੱਸਾ ਲੈਣਗੇ, ਜਿਨ੍ਹਾਂ ਵਿੱਚੋਂ 8.55 ਕਰੋੜ ਮਹਿਲਾ ਵੋਟਰ ਹਨ। ਉਨ੍ਹਾਂ ਕਿਹਾ, 80 ਸਾਲ ਤੋਂ ਵੱਧ ਉਮਰ ਦੇ ਸੀਨੀਅਰ ਨਾਗਰਿਕ, ਅਪਾਹਜ ਵਿਅਕਤੀ ਅਤੇ ਕੋਵਿਡ-19 ਦੇ ਮਰੀਜ਼ ਪੋਸਟਲ ਬੈਲਟ ਰਾਹੀਂ ਵੋਟ ਪਾ ਸਕਦੇ ਹਨ।