Farmer Protest : ਦਿੱਲੀ ਨੈਸ਼ਨਲ ਹਾਈਵੇ 'ਤੇ ਦਿੱਲੀ ਬਾਰਡਰਾਂ ਤੋਂ ਵਾਪਸ ਪਰਤ ਰਹੇ ਕਿਸਾਨ ਨੱਚ-ਗਾ ਕੇ ਮਨਾ ਰਹੇ ਜਸ਼ਨ, See Photos
ਪਿਛਲੇ ਇਕ ਸਾਲ ਤੋਂ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਲਗਾਤਾਰ ਸੰਘਰਸ਼ ਲੜ ਰਹੇ ਸੀ। ਕਿਸਾਨਾਂ ਦੇ ਇਸ ਸੰਘਰਸ਼ ਦਾ ਮੁੱਲ ਪਿਆ ਤੇ ਕੇਂਦਰ ਸਰਕਾਰ ਵੱਲੋਂ ਤਿੰਨੋਂ ਖੇਤੀ ਕਾਨੂੰਨ ਰੱਦ ਕਰ ਦਿੱਤੇ ਗਏ ਜਿਸ ਨਾਲ ਕਿਸਾਨਾਂ ਦੀ ਜਿੱਤ ਹੋਈ।
Download ABP Live App and Watch All Latest Videos
View In Appਇਸ ਦੌਰਾਨ ਹੁਣ ਕਿਸਾਨਾਂ ਨੇ ਅੰਦੋਲਨ ਖਤਮ ਕਰਨ ਦੇ ਐਲਾਨ ਦੇ ਨਾਲ ਹੀ ਘਰ ਵਾਪਸੀ ਲਈ 11 ਤੇ 12 ਦਸੰਬਰ ਦੀਆਂ ਤਰੀਕਾਂ ਤੈਅ ਕਰ ਦਿੱਤੀਆਂ ਸਨ। ਦਿੱਲੀ ਦੀਆਂ ਸਰਹੱਦਾਂ ਤੋਂ ਪਰਤੇ ਕਿਸਾਨਾਂ ਦਾ ਪੰਜਾਬ ਸਰਕਾਰ ਸਵਾਗਤ ਕਰੇਗੀ। ਇਹ ਐਲਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤਾ ਹੈ।
ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ, ਮਜ਼ਦੂਰਾਂ ਤੇ ਯੂਨਾਈਟਿਡ ਕਿਸਾਨ ਮੋਰਚੇ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਕੇਂਦਰ ਸਰਕਾਰ ਵਿਰੁੱਧ ਕਿਸਾਨਾਂ ਦੀ ਜਿੱਤ ਹੈ। ਸੂਬਾ ਸਰਕਾਰ ਆਪਣੀ ਮਿੱਟੀ ਦੇ ਪੁੱਤਾਂ ਦਾ ਸਵਾਗਤ ਕਰੇਗੀ।
ਸਿੰਘੂ ਬਾਰਡਰ ਤੋਂ ਕਿਸਾਨ ਅੰਬਾਲਾ ਤਕ ਜਾਣਗੇ ਅਤੇ ਫਿਰ ਆਪੋ-ਆਪਣੇ ਜ਼ਿਲ੍ਹਿਆਂ ਲਈ ਚਲੇ ਜਾਣਗੇ ਪਰ ਜਿਨ੍ਹਾਂ ਦੇ ਘਰ ਦੂਰ ਹਨ, ਉਹ ਅੱਜ ਦੀ ਰਾਤ ਫਤਿਹਪੁਰ ਸਾਹਿਬ ਵਿਖੇ ਰਹਿਣਗੇ।
ਜਦੋਂਕਿ ਟਿੱਕਰੀ ਬਾਰਡਰ 'ਤੇ ਅੰਦੋਲਨ ਕਰ ਰਹੇ ਕਿਸਾਨ ਪਟਿਆਲ ਦੇ ਰਸਤੇ ਪੰਜਾਬ ਪਹੁੰਚਣਗੇ। ਕੁੱਲ ਮਿਲਾ ਕੇ ਸਾਰੇ ਕਿਸਾਨਾਂ ਦੇ ਭਲਕੇ ਯਾਨੀ 12 ਦਸੰਬਰ ਤਕ ਆਪੋ-ਆਪਣੇ ਘਰਾਂ ਤਕ ਪਹੁੰਚਣ ਦਾ ਪ੍ਰੋਗਰਾਮ ਹੈ।
ਇਸ ਨਾਲ ਹੀ 13 ਦਸੰਬਰ ਨੂੰ ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ਵਿਖੇ ਕਿਸਾਨ ਮੱਥਾ ਟੇਕਣਗੇ।
ਇਸ ਨਾਲ ਹੀ 13 ਦਸੰਬਰ ਨੂੰ ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ਵਿਖੇ ਕਿਸਾਨ ਮੱਥਾ ਟੇਕਣਗੇ।
ਕਿਸਾਨਾਂ ਦਾ ਜਥਾ 15 ਦਸੰਬਰ ਤਕ ਪੰਜਾਬ-ਹਰਿਆਣਾ ਸਮੇਤ ਦਿੱਲੀ ਦੀਆਂ ਸੜਕਾਂ ਨੂੰ ਪੂਰੀ ਤਰ੍ਹਾਂ ਸਾਫ਼ ਕਰ ਦੇਵੇਗਾ। ਦਿੱਲੀ ਦੇ ਗਾਜ਼ੀਪੁਰ ਬਾਰਡਰ ਤੋਂ ਬੈਰੀਕੇਡਿੰਗ ਵੀ ਹਟਾ ਦਿੱਤੀ ਜਾਵੇਗੀ