ਪੜਚੋਲ ਕਰੋ
ਪਰਾਲੀ ਸਾੜਨ ਖਿਲਾਫ ਸਰਕਾਰ ਦੀ ਸਖਤੀ ਤੋਂ ਕਿਸਾਨ ਭੜਕੇ, ਸਰਵਣ ਸਿੰਘ ਪੰਧੇਰ ਨੇ ਸੱਦ ਲਈ ਐਮਰਜੈਂਸੀ ਮੀਟਿੰਗ
ਪ੍ਰਸਾਸ਼ਨ ਵੱਲੋਂ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਪਾਈ ਜਾ ਰਹੀ ਹੈ। ਇਸ ਦੇ ਨਾਲ ਹੀ ਪਰਚੇ ਦਰਜ ਕੀਤੇ ਜਾ ਰਹੇ ਹਨ। ਇਸ ਖਿਲਾਫ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਲੀਡਰ ਸਰਵਣ ਸਿੰਘ ਪੰਧੇਰ ਨੇ ਸਰਕਾਰ ਨੂੰ ਚੇਤਾਵਨੀ
image source twitter
1/6

ਪਰਾਲੀ ਸਾੜਨ ਖਿਲਾਫ ਸਰਕਾਰ ਦੀ ਸਖਤੀ ਤੋਂ ਕਿਸਾਨ ਭੜਕ ਗਏ ਹਨ। ਕਈ ਥਾਵਾਂ ਉਪਰ ਪਰਾਲੀ ਸਾੜਨ ਤੋਂ ਰੋਕਣ ਪਹੁੰਚੇ ਸਰਕਾਰੀ ਮੁਲਾਜ਼ਮਾਂ ਨਾਲ ਕਿਸਾਨ ਉਲਝਣ ਲੱਗੇ ਹਨ।
2/6

ਪੰਧੇਰ ਨੇ ਕਿਹਾ ਕਿ ਸਰਕਾਰ ਦੁਆਰਾ ਪ੍ਰਦਾਨ ਕੀਤੀਆਂ ਗਈਆਂ ਮਸ਼ੀਨਾਂ ਵੀ ਫੇਲ੍ਹ ਹੋ ਗਈਆਂ ਹਨ। ਕਿਸਾਨ ਪਹਿਲਾਂ ਹੀ ਕਰਜ਼ੇ ਵਿੱਚ ਡੁੱਬੇ ਹੋਣ ਦੇ ਬਾਵਜੂਦ ਆਪਣੇ ਖਰਚੇ 'ਤੇ ਪਰਾਲੀ ਸੰਭਾਲ ਰਹੇ ਹਨ।
3/6

ਪਰਾਲੀ ਸਾੜਨ ਦੇ ਮੁੱਦੇ 'ਤੇ ਕਿਸਾਨ ਲੀਡਰ ਪੰਧੇਰ ਨੇ ਕੇਂਦਰ ਤੇ ਪੰਜਾਬ ਸਰਕਾਰਾਂ ਦੀਆਂ ਨੀਤੀਆਂ ਨੂੰ ਕਿਸਾਨ ਵਿਰੋਧੀ ਦੱਸਦੇ ਹੋਏ ਗੰਭੀਰ ਦੋਸ਼ ਲਗਾਏ ਹਨ।
4/6

ਕਿਹਾ ਕਿ ਪਰਾਲੀ ਪ੍ਰਦੂਸ਼ਣ ਦਾ ਹੱਲ ਲੰਬੇ ਸਮੇਂ ਤੋਂ ਲਟਕਿਆ ਹੋਇਆ ਹੈ। ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਕਿਸਾਨਾਂ ਨੂੰ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਦੀ ਯੋਜਨਾ ਅਜੇ ਤੱਕ ਲਾਗੂ ਨਹੀਂ ਕੀਤੀ ਗਈ। ਦੂਜੇ ਪਾਸੇ ਕਿਸਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
5/6

ਉਨ੍ਹਾਂ ਦੱਸਿਆ ਕਿ ਇੱਕ ਪਾਸੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਉਚਿਤ ਮੁੱਲ ਨਹੀਂ ਮਿਲ ਰਿਹਾ, ਜਦੋਂਕਿ ਦੂਜੇ ਪਾਸੇ ਜਲੰਧਰ ਦੇ ਕਿਸਾਨ ਰਾਜਕੁਮਾਰ ਨੂੰ ਪਰਾਲੀ ਸਾੜਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ। ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਸਿਰਫ਼ 20,000 ਰੁਪਏ ਦਾ ਮੁਆਵਜ਼ਾ ਦਿੱਤਾ ਗਿਆ, ਪਰ ਉਨ੍ਹਾਂ ਨੂੰ 30,000 ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾ ਰਿਹਾ ਹੈ।
6/6

ਉਨ੍ਹਾਂ ਐਲਾਨ ਕੀਤਾ ਕਿ ਕਿਸਾਨ ਮਜ਼ਦੂਰ ਮੋਰਚੇ ਦੀ ਇੱਕ ਐਮਰਜੈਂਸੀ ਮੀਟਿੰਗ ਕੱਲ੍ਹ ਚੰਡੀਗੜ੍ਹ ਵਿੱਚ ਹੋਵੇਗੀ ਜਿੱਥੇ ਮੁਆਵਜ਼ਾ, ਬਾਸਮਤੀ ਤੇ ਕਪਾਹ ਦੀਆਂ ਕੀਮਤਾਂ, ਬਿਜਲੀ ਬੋਰਡ ਦੇ ਨਿੱਜੀਕਰਨ ਤੇ ਸਮਾਰਟ ਮੀਟਰਾਂ ਦੀ ਜ਼ਬਰਦਸਤੀ ਲਗਾਉਣ 'ਤੇ ਚਰਚਾ ਕੀਤੀ ਜਾਵੇਗੀ।
Published at : 26 Sep 2025 01:14 PM (IST)
ਹੋਰ ਵੇਖੋ
Advertisement
Advertisement





















