ਖੇਤੀ ਕਾਨੂੰਨਾਂ ਦੇ ਨਾਲ ਹੁਣ ਕਿਸਾਨਾਂ ਦੀ ਲੌਕਡਾਊਨ ਖਿਲਾਫ ਖੁੱਲ੍ਹੀ ਚੇਤਾਵਨੀ
1/6
ਮੋਗਾ: ਜ਼ਿਲੇ ਦੇ ਪਿੰਡ ਕਿਲੀ ਚਾਹਲਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਸੁਖਦੇਵ ਸਿੰਘ ਕੋਕਰੀ ਦੀ ਅਗਵਾਈ ਵਿੱਚ ਚਾਰ ਜ਼ਿਲ੍ਹਿਆਂ ਮੋਗਾ, ਲੁਧਿਆਣਾ ਜਲੰਧਰ, ਹੁਸ਼ਿਆਰਪੁਰ ਦੇ ਕਿਸਾਨਾਂ ਦਾ ਵੱਡਾ ਇਕੱਠ ਕੀਤਾ ਗਿਆ।
2/6
ਇਸ ਮੌਕੇ ਸੰਬੋਧਨ ਕਰਦਿਆਂ ਸੁਖਦੇਵ ਸਿੰਘ ਕੋਕਰੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਨਿਸ਼ਾਨਾ ਵਿੰਨਦਿਆਂ ਕਿਹਾ ਕਿ ਭਾਰਤ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਡਾਨੀ ਅੰਬਾਨੀ ਵਰਗੇ ਅਮੀਰ ਘਰਾਣਿਆਂ ਦੇ ਇਸ਼ਾਰਿਆਂ 'ਤੇ ਚੱਲ ਕੇ ਪੰਜਾਬ ਦੀ ਕਿਸਾਨੀ ਤੇ ਹਰੇਕ ਵਰਗ ਨੂੰ ਤਬਾਹ ਕਰਨ 'ਤੇ ਤੁੱਲਿਆ ਹੋਇਆ ਹੈ।
3/6
ਉਨ੍ਹਾਂ ਕਿਹਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਦੇ ਇਸ਼ਾਰਿਆਂ 'ਤੇ ਚੱਲ ਕੇ ਕੋਰੋਨਾ ਮਹਾਂਮਾਰੀ ਦੀ ਆੜ ਹੇਠ ਕਿਸਾਨ, ਵਪਾਰੀਆਂ ਨੂੰ ਤਬਾਹ ਕਰਨ 'ਤੇ ਤੁੱਲਿਆ ਹੋਇਆ ਹੈ।
4/6
ਇਸ ਮੌਕੇ ਸੁਖਦੇਵ ਸਿੰਘ ਕੋਕਰੀ ਨੇ ਪੰਜਾਬ ਅਤੇ ਕੇਂਦਰ ਸਰਕਾਰ 'ਤੇ ਵਰ੍ਹਦਿਆ ਕਿਹਾ ਪੰਜਾਬ ਸਰਕਾਰ ਪੰਜਾਬ ਵਿਚ ਲੌਕਡਾਊਨ ਲਗਾਉਣ ਤੋਂ ਪਹਿਲਾਂ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਆਕਸੀਜਨ, ਵੈਂਟੀਲੇਟਰ, ਆਕਸੀਜਨ, ਕਰੋਨਾ ਵੈਕਸ਼ੀਅਨ ਦਾ ਪ੍ਰਬੰਧ ਕਰੇ।
5/6
ਕੋਕਰੀ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਇਸ ਮੌਕੇ ਲੌਕਡਾਊਨ ਦੇ ਨਾਂ 'ਤੇ ਦੁਕਾਨਾਂ ਨੂੰ ਬੰਦ ਕਰਨਾ ਹੈ ਤਾਂ ਉਨ੍ਹਾਂ ਦੇ ਹੋ ਰਹੇ ਨੁਕਸਾਨ ਦੀ ਭਰਪਾਰੀ ਕਰੇ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਜੱਥੇਬੰਦੀ ਨੇ ਫੈਸਲਾ ਕੀਤਾ ਹੈ ਕਿ ਉਹ ਜਿੱਥੇ ਕਿਸਾਨ ਵਿਰੋਧੀ ਬਿੱਲਾਂ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ ਉੱਥੇ ਹੁਣ ਉਹ ਹੁਣ ਦੁਕਾਨਾਂ ਅਤੇ ਵਪਾਰੀਆਂ ਨਾਲ ਮਿਲ ਕੇ ਉਨ੍ਹਾਂ ਦੀ ਵੀ ਡੱਟ ਕੇ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਸ਼ਨੀਵਾਰ ਤੇ ਐਤਵਾਰ ਨੂੰ ਦੁਕਾਨਦਾਰਾਂ ਦੇ ਹੱਕ ਵਿੱਚ ਪੰਜਾਬ ਦੇ ਸਾਰੇ ਜ਼ਿਲਿਆ ਵਿਚ ਰੋਸ ਪ੍ਰਦਰਸ਼ਨ ਕਰਨਗੇ ਲੌਕਡਾਊਨ ਤੋੜਕੇ ਦੁਕਾਨਾਂ ਖਲਵਾਉਣਗੇ।
6/6
ਉਨ੍ਹਾਂ ਪ੍ਰਸ਼ਾਸਨ ਨੂੰ ਵੀ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਦੁਕਾਨਦਾਰ 'ਤੇ ਮਾਮਲਾ ਦਰਜ ਕੀਤਾ ਤਾਂ ਉਹ ਪ੍ਰਸ਼ਾਸਨ ਦਾ ਡਟ ਕੇ ਵਿਰੋਧ ਕਰਨਗੇ। ਉਨ੍ਹਾਂ ਕਿਹਾ ਕਿ ਅਸੀਂ ਖੁਦ ਜਾਣਦੇ ਹਾਂ ਕਿ ਕੋਰੋਨਾ ਤੋਂ ਬਚਣ ਲਈ ਮਾਸਕ ਤੇ ਸੈਨੀਟਾਇਜ਼ਰ ਦੀ ਵਰਤੋਂ ਕਰਨੀ ਜ਼ਰੂਰੀ ਹੈ ਤੇ ਅਸੀਂ ਸਾਰੇ ਕਰ ਵੀ ਰਹੇ ਹਾਂ। ਉਨ੍ਹਾਂ ਕਿਹਾ ਅੱਜ ਜੋ ਮੌਤਾਂ ਹੋ ਰਹੀਆਂ ਹਨ ਉਹ ਕੋਰੋਨਾ ਕਰਕੇ ਨਹੀਂ ਸਗੋਂ ਸਰਕਾਰ ਦੀਆਂ ਸਿਹਤ ਸਹੂਲਤਾਂ ਦੀਆਂ ਕਮੀਆਂ ਕਰਕੇ ਹੋ ਰਹੀਆਂ ਹਨ।
Published at : 07 May 2021 02:27 PM (IST)