ਕਿਸਾਨਾਂ ਨੇ ਮਨਾਇਆ 'ਕਿਸਾਨ ਬਚਾਓ ਲੋਕਤੰਤਰ ਬਚਾਓ' ਦਿਵਸ, ਫੂਕਿਆ ਮੋਦੀ ਸਰਕਾਰ ਦਾ ਪੁਤਲਾ
ਕੇਂਦਰ ਸਰਕਾਰ ਵੱਲੋਂ ਪਾਸ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਜਥੇਬੰਦੀਆਂ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਉਹ 26 ਜੂਨ ਨੂੰ 'ਕਿਸਾਨ ਬਚਾਓ ਲੋਕਤੰਤਰ ਬਚਾਓ' ਦਿਵਸ ਮਨਾਉਣਗੇ।
Download ABP Live App and Watch All Latest Videos
View In Appਇਸ ਤਹਿਤ ਅੱਜ ਗੁਰਦਾਸਪੁਰ ਵਿੱਚ ਕਿਸਾਨ ਆਗੂਆਂ ਨੇ ਰੋਸ ਪ੍ਰਦਰਸ਼ਨ ਕਰ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਵੱਲੋਂ ਅੱਜ ਚੰਡੀਗਡ਼੍ਹ ਵਿੱਚ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਰਾਜ ਭਵਨ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ।ਕਿਸਾਨਾਂ ਨੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਡੀਸੀ ਚੰਡੀਗੜ੍ਹ ਨੂੰ ਸੌਂਪ ਦਿੱਤਾ।
ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਖੇਤੀ ਕਾਨੂੰਨ ਪਾਸ ਕੀਤੇ ਹਨ ਉਨ੍ਹਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਜਥੇਬੰਦੀਆਂ ਲਗਾਤਾਰ ਸੰਘਰਸ਼ ਕਰ ਰਹੀਆਂ ਹਨ ਪਰ ਕੇਂਦਰ ਸਰਕਾਰ ਵੱਲੋਂ ਇਹ ਕਾਨੂੰਨ ਰੱਦ ਨਹੀਂ ਕੀਤੇ ਜਾ ਰਹੇ।
ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨ ਕੀਤਾ ਗਿਆ ਸੀ ਕਿ 26 ਜੂਨ ਨੂੰ ਕਿਸਾਨ ਬਚਾਓ ਲੋਕਤੰਤਰ ਬਚਾਓ ਦਿਵਸ ਮਨਾਇਆ ਜਾਵੇਗਾ ਜਿਸ ਦੇ ਤਹਿਤ ਅੱਜ ਗੁਰਦਾਸਪੁਰ ਵਿੱਚ ਵੀ ਰੋਸ ਪ੍ਰਦਰਸ਼ਨ ਕਰ ਕੇਂਦਰ ਦੀ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ ਹਨ।