ਪੜਚੋਲ ਕਰੋ
Flying Officers: ਪੰਜਾਬ ਦੇ ਦੋ ਕਿਸਾਨਾਂ ਦੀਆਂ ਧੀਆਂ ਦੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਚੋਣ
Flying Officers: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ ਦੀਆਂ ਦੋ ਸਾਬਕਾ ਵਿਦਿਆਰਥਣਾਂ ਇਵਰਾਜ ਕੌਰ ਅਤੇ ਪ੍ਰਭਸਿਮਰਨ ਕੌਰ ਨੂੰ ਏਅਰ ਫੋਰਸ ਅਕੈਡਮੀ, ਡੰਡੀਗਲ, ਹੈਦਰਾਬਾਦ ਤੋਂ ਟ੍ਰੇਨਿੰਗ ਬਾਅਦ ਅੱਜ.
Flying Officers
1/6

AFPI ਫਾਰ ਗਰਲਜ਼, ਮੋਹਾਲੀ ਦੀਆਂ ਦੋ ਸਾਬਕਾ ਵਿਦਿਆਰਥਣਾਂ ਇਵਰਾਜ ਕੌਰ ਅਤੇ ਪ੍ਰਭਸਿਮਰਨ ਕੌਰ ਨੂੰ ਏਅਰ ਫੋਰਸ ਅਕੈਡਮੀ, ਡੰਡੀਗਲ, ਹੈਦਰਾਬਾਦ ਤੋਂ ਟ੍ਰੇਨਿੰਗ ਬਾਅਦ ਅੱਜ ਭਾਰਤੀ ਹਵਾਈ ਸੈਨਾ 'ਚ ਫਲਾਇੰਗ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ।
2/6

ਫਲਾਇੰਗ ਅਫ਼ਸਰ ਪ੍ਰਭਸਿਮਰਨ ਕੌਰ ਦੇ ਪਿਤਾ ਪਰਮਜੀਤ ਸਿੰਘ ਵੀ ਗੁਰਦਾਸਪੁਰ ਜ਼ਿਲ੍ਹੇ ਦੇ ਕਿਸਾਨ ਹਨ। ਪ੍ਰਭਸਿਮਰਨ ਦੀ ਨਿਯੁਕਤੀ ਹਵਾਈ ਸੈਨਾ ਦੀ ਐਜੂਕੇਸ਼ਨ ਬ੍ਰਾਂਚ ਵਿੱਚ ਹੋਵੇਗੀ।
3/6

ਫਲਾਇੰਗ ਅਫ਼ਸਰ ਇਵਰਾਜ ਕੌਰ, ਜੋ ਫਲਾਇੰਗ ਬ੍ਰਾਂਚ ਵਿੱਚ ਬਤੌਰ ਹੈਲੀਕਾਪਟਰ ਪਾਇਲਟ ਜੁਆਇਨ ਕਰੇਗੀ, ਜ਼ਿਲ੍ਹਾ ਰੂਪਨਗਰ ਦੇ ਕਿਸਾਨ ਜਸਪ੍ਰੀਤ ਸਿੰਘ ਦੀ ਧੀ ਹੈ।
4/6

ਮਾਈ ਭਾਗੋ ਏ.ਐਫ.ਪੀ.ਆਈ., ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਕਾਰਜਸ਼ੀਲ ਹੈ, ਜਿਸ ਕੋਲ ਅਤਿ-ਆਧੁਨਿਕ ਬੁਨਿਆਦੀ ਢਾਂਚੇ ਵਾਲਾ ਇੱਕ ਰਿਹਾਇਸ਼ੀ ਕੈਂਪਸ ਹੈ ਅਤੇ ਇਹ ਦੇਸ਼ ਵਿੱਚ ਆਪਣੀ ਕਿਸਮ ਦਾ ਇੱਕੋ ਇੱਕ ਕੈਂਪਸ ਹੈ।
5/6

ਅਮਨ ਅਰੋੜਾ ਨੇ ਦੋਵੇਂ ਨਵ-ਨਿਯੁਕਤ ਅਫ਼ਸਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀਆਂ ਇਨ੍ਹਾਂ ਧੀਆਂ ਦੇ ਪਿਤਾ ਕਿਸਾਨ ਹਨ ਅਤੇ ਉਨ੍ਹਾਂ ਦੀ ਸਫ਼ਲਤਾ ਯਕੀਨੀ ਤੌਰ 'ਤੇ ਪੰਜਾਬ ਦੇ ਛੋਟੇ ਕਸਬਿਆਂ ਅਤੇ ਪਿੰਡਾਂ ਦੇ ਬੱਚਿਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗੀ।
6/6

ਲੜਕੀਆਂ ਦੇ ਦੇਸ਼ ਦੀ ਸੇਵਾ ਲਈ ਰੱਖਿਆ ਸੇਵਾਵਾਂ ਵਿੱਚ ਜਾਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਮਾਈ ਭਾਗੋ ਏ.ਐਫ.ਪੀ.ਆਈ. ਵਿੱਚ ਐਨ.ਡੀ.ਏ. ਪ੍ਰੈਪਰੇਟਰੀ ਵਿੰਗ (ਲੜਕੀਆਂ) ਦੀ ਸਥਾਪਨਾ ਨੂੰ ਮਨਜ਼ੂਰੀ ਦਿੱਤੀ ਹੈ, ਜਿੱਥੇ ਇਸ ਸਾਲ ਜੁਲਾਈ ਤੋਂ ਸਿਖਲਾਈ ਸ਼ੁਰੂ ਹੋ ਜਾਵੇਗੀ।
Published at : 17 Jun 2023 08:31 PM (IST)
ਹੋਰ ਵੇਖੋ
Advertisement
Advertisement





















