ਕਿਸਾਨਾਂ ਨੇ ਮੁੱਖ ਮੰਤਰੀ ਚੰਨੀ, ਨਵਜੋਤ ਸਿੱਧੂ 'ਤੇ ਹੋਰ ਕਾਂਗਰਸੀ ਲੀਡਰਾਂ ਦੇ ਪੋਸਟਰਾਂ 'ਤੇ ਪੋਤੀ ਕਾਲਖ
ਸੰਗਰੂਰ ’ਚ ਕਿਸਾਨਾਂ ਨੇ ਹਾਈਵੇਅ ’ਤੇ ਪੰਜਾਬ ਦੇ ਮੁੱਖ ਮੰਤਰੀ ਦੇ ਪੋਸਟਰਾਂ ’ਤੇ ਪੋਤੀ ਕਾਲਖ।
Download ABP Live App and Watch All Latest Videos
View In Appਪੰਜਾਬ ਰੋਡਵੇਜ਼ ਦੀਆਂ ਬੱਸਾਂ 'ਤੇ ਕਾਲੇ ਰੰਗ ਦਾ ਸਪਰੇਅ ਕੀਤਾ ਗਿਆ, ਜਿਨ੍ਹਾਂ 'ਤੇ ਪੰਜਾਬ ਸਰਕਾਰ ਦੇ ਇਸ਼ਤਿਹਾਰ ਸਨ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਦੀ ਫੋਟੋ ਵੀ ਲੱਗੀ ਹੋਈ ਸੀ |
ਕਿਸਾਨਾਂ ਨੇ ਕਿਹਾ ਕਿ ਇਹ ਮੁਹਿੰਮ ਅਗਲੇ ਕਈ ਦਿਨਾਂ ਤੱਕ ਪੂਰੇ ਪੰਜਾਬ ਵਿੱਚ ਚੱਲੇਗੀ। ਥਾਂ-ਥਾਂ ਪੋਸਟਰਾਂ 'ਤੇ ਕਾਲੀ ਸਿਆਹੀ ਲਗਾਈ ਜਾਵੇਗੀ ਅਤੇ ਕਾਂਗਰਸੀ ਆਗੂਆਂ ਦਾ ਘਿਰਾਓ ਕੀਤਾ ਜਾਵੇਗਾ।
ਕਿਉਂਕਿ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਨੇ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਨਰਮੇ ਦੀ ਫ਼ਸਲ ਦੇ ਖੇਤਾਂ ਦਾ ਦੌਰਾ ਕੀਤਾ ਸੀ। ਉਨ੍ਹਾਂ ਕਿਸਾਨਾਂ ਨਾਲ ਫੋਟੋਆਂ ਖਿਚਵਾਈਆਂ ਅਤੇ ਪੋਸਟਰ ਲਾ ਕੇ ਉਨ੍ਹਾਂ ਨੂੰ ਮੁਆਵਜ਼ਾ ਨਹੀਂ ਦਿੱਤਾ।
ਕਿਸਾਨ ਦਾ ਦਾਅਵਾ ਜਿਸ ਕਿਸਾਨ ਦੇ ਖੇਤ ਵਿੱਚ ਖੜ੍ਹੇ ਹੋ ਕੇ ਫੋਟੋ ਖਿਚਵਾਈ ਗਈ ਸੀ, ਉਸ ਨੂੰ ਇੱਕ ਪੈਸਾ ਵੀ ਨਹੀਂ ਦਿੱਤਾ ਗਿਆ। ਕਿਸਾਨਾਂ ਨੇ ਕਿਹਾ ਕਿ ਕਾਂਗਰਸੀ ਆਗੂਆਂ ਦਾ ਵੀ ਭਾਜਪਾ ਵਾਂਗ ਘਿਰਾਓ ਕੀਤਾ ਜਾਵੇਗਾ ਅਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ