Farmers Protest: ਕਿਸਾਨ ਆਗੂ ਦੀ ਮੌਤ ਮਗਰੋਂ ਡੀਸੀ ਦਫਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ
ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਰਨਾਲਾ ਦੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਅਣਮਿੱਥੇ ਸਮੇਂ ਲਈ ਰੋਸ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ।
Download ABP Live App and Watch All Latest Videos
View In Appਇਹ ਧਰਨਾ ਬੀਤੇ ਦਿਨ ਬਰਨਾਲਾ ਵਿੱਚ ਕਿਸਾਨ ਮੋਰਚੇ ਦੌਰਾਨ ਧਨੌਲਾ ਦੇ ਕਿਸਾਨ ਆਗੂ ਦਰਸ਼ਨ ਸਿੰਘ ਦੀ ਮੌਤ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਹੈ।
ਜਥੇਬੰਦੀ ਦੀ ਮੰਗ ਹੈ ਕਿ ਸ਼ਹੀਦ ਹੋਏ ਕਿਸਾਨ ਨੂੰ 10 ਲੱਖ ਰੁਪਏ ਮੁਆਵਜ਼ਾ, ਕਰਜ਼ਾ ਮੁਆਫੀ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ।
ਜਥੇਬੰਦੀ ਵੱਲੋਂ ਐਲਾਨ ਕੀਤਾ ਗਿਆ ਹੈ ਜਿੰਨਾ ਚਿਰ ਮੁਆਵਜ਼ਾ ਰਾਸ਼ੀ ਜਾਰੀ ਨਹੀਂ ਹੁੰਦੀ ਧਰਨਾ ਦਿਨ-ਰਾਤ ਲਈ ਓਨਾ ਸਮਾਂ ਚੱਲੇਗਾ।
ਮ੍ਰਿਤਕ ਕਿਸਾਨ ਦਾ ਅਜੇ ਤੱਕ ਸਸਕਾਰ ਵੀ ਨਹੀਂ ਕੀਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਬਰਨਾਲਾ ਦੀ ਇਕਾਈ ਦੀ ਅਗਵਾਈ ਵਿੱਚ ਵੱਡੀ ਗਿਣਤੀ ਕਿਸਾਨਾਂ ਤੇ ਕਿਸਾਨ ਔਰਤਾਂ ਨੇ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ ਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਕਿਸਾਨ ਆਗੂਆਂ ਨੇ ਦੱਸਿਆ ਕਿ ਦਰਸ਼ਨ ਸਿੰਘ ਜਥੇਬੰਦੀ ਦਾ ਸਰਗਰਮ ਵਰਕਰ ਸੀ ਤੇ ਧਰਨੇ ਵਿੱਚ ਦੁੱਧ ਦੀ ਸੇਵਾ ਕਰਦਾ ਸੀ।
ਉਨ੍ਹਾਂ ਕਿਹਾ ਕਿ ਪਹਿਲਾਂ ਵੀ ਸ਼ਹੀਦ ਹੋਏ ਕਿਸਾਨਾਂ ਨੂੰ ਅਸੀਂ ਇਸੇ ਤਰ੍ਹਾਂ ਹੀ ਧਰਨੇ ਲਾ ਕੇ ਮੁਆਵਜ਼ੇ ਦਿਵਾਏ ਹਨ। ਹੁਣ ਵੀ ਇਸੇ ਤਰ੍ਹਾਂ ਪੱਕਾ ਮੋਰਚਾ ਇਸ ਲਈ ਲਾਇਆ ਹੈ ਕਿ ਜਿੰਨਾ ਚਿਰ ਮੁਆਵਜ਼ਾ ਰਾਸ਼ੀ ਜਾਰੀ ਨਹੀਂ ਹੁੰਦੀ, ਇਹ ਧਰਨਾ ਦਿਨ-ਰਾਤ ਜਾਰੀ ਰਹੇਗਾ।
ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਰਾਸ਼ੀ, ਕਰਜ਼ ਮਾਫੀ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਾ ਐਲਾਨ ਕੀਤਾ ਜਾਵੇ।
ਕਿਸਾਨ ਆਗੂਆਂ ਨੇ ਇਹ ਵੀ ਐਲਾਨ ਕੀਤਾ ਕਿ ਜਿੰਨਾ ਚਿਰ ਮੁਆਵਜ਼ਾ ਰਾਸ਼ੀ ਜਾਰੀ ਨਹੀਂ ਹੁੰਦੀ ਓਨਾ ਚਿਰ ਧਰਨਾ ਅਣਮਿੱਥੇ ਸਮੇਂ ਲਈ ਦਿਨ ਰਾਤ ਡੀਸੀ ਦਫਤਰ ਅੱਗੇ ਚੱਲੇਗਾ।
ਕਿਸਾਨ ਆਗੂ ਦੀ ਮੌਤ ਮਗਰੋਂ ਡੀਸੀ ਦਫਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ
ਕਿਸਾਨ ਆਗੂ ਦੀ ਮੌਤ ਮਗਰੋਂ ਡੀਸੀ ਦਫਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ