ਪੜਚੋਲ ਕਰੋ
(Source: ECI/ABP News)
ਪ੍ਰੀਪੇਡ ਬਿਜਲੀ ਮੀਟਰਾਂ ਖਿਲਾਫ ਡਟੇ ਕਿਸਾਨ, ਪਿੰਡਾਂ 'ਚ ਮੀਟਰ ਉਤਾਰਨੇ ਸ਼ੁਰੂ

ਕਿਸਾਨ ਵਿਰੋਧ
1/4

ਬਰਨਾਲਾ: ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਪ੍ਰੀਪੇਡ ਬਿਜਲੀ ਮੀਟਰ ਨੂੰ ਲਾਉਣ ਦੀ ਪਰਿਕ੍ਰਿਆ ਤੇਜ ਕਰ ਦਿੱਤੀ ਗਈ ਹੈ ਜਿਸ ਦੇ ਚੱਲਦੇ ਇਨ੍ਹਾਂ ਮੀਟਰਾਂ ਦਾ ਵਿਰੋਧ ਵੀ ਤੇਜ਼ ਹੋ ਗਿਆ ਹੈ। ਪੰਜਾਬ ਦੇ ਕਈ ਇਲਾਕਿਆਂ ਵਿੱਚ ਪ੍ਰੀਪੇਡ ਬਿਜਲੀ ਮੀਟਰ ਲਗਾਉਣ ਨੂੰ ਲੈ ਕੇ ਕਿਸਾਨ ਸੰਗਠਨਾਂ ਨੇ ਮੁੜ ਝੰਡਾ ਚੁਕ ਲਿਆ ਹੈ ਤੇ ਇਸ ਦਾ ਵਿਰੋਧ ਜਤਾਇਆ ਜਾ ਰਿਹਾ ਹੈ। ਕਿਸਾਨਾਂ ਵੱਲੋਂ ਬਿਜਲੀ ਮੀਟਰ ਨੂੰ ਉਤਾਰ ਕੇ ਗੁੱਸਾ ਜ਼ਾਹਰ ਕੀਤਾ ਜਾ ਰਿਹਾ ਹੈ।
2/4

ਬਰਨਾਲਾ ਦੀ ਗੱਲ ਕਰੀਏ ਤਾਂ ਇੱਥੇ ਦੇ ਕਸਬਾ ਧਨੌਲਾ ਵਿੱਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਪਿੰਡ ਵਿੱਚ ਹੀ ਲਗਾਏ ਗਏ ਇੱਕ ਪ੍ਰੀਪੇਡ ਮੀਟਰ ਨੂੰ ਉਤਾਰ ਕੇ ਰੋਸ ਜਤਾਇਆ ਗਿਆ। ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦੇ ਖਿਲਾਫ ਜੰਮਕੇ ਨਾਅਰੇਬਾਜੀ ਵੀ ਕੀਤੀ ਗਈ। ਕਿਸਾਨਾਂ ਨੇ ਇਸ ਰੋਸ ਪ੍ਰਦਰਸ਼ਨ ਨੂੰ ਵੀਡੀਓ ਬਣਾਕੇ ਸੋਸ਼ਲ ਮੀਡਿਆ ਉੱਤੇ ਪਾਇਆ। ਕਿਸਾਨਾਂ ਨੇ ਸ਼ੱਕ ਜਤਾਇਆ ਕਿ ਇਹ ਮੀਟਰ ਪ੍ਰੀਪੇਡ ਹੈ ਤੇ ਇਸ ਤਰੀਕੇ ਦੇ ਮੀਟਰ ਅਸੀਂ ਹਰਗਿਜ਼ ਲੱਗਣ ਨਹੀਂ ਦੇਵਾਂਗੇ ਤੇ ਇਨ੍ਹਾਂ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।
3/4

ਕਿਸਾਨ ਆਗੂਆਂ ਨੇ ਸਖ਼ਤ ਸ਼ਬਦਾਂ ਵਿੱਚ ਕੇਂਦਰ ਸਰਕਾਰ ਖਿਲਾਫ ਵਿਰੋਧ ਜਤਾਇਆ ਤੇ ਕਿਹਾ ਕਿ ਇਹ ਪੰਜਾਬ ਵਿੱਚ ਬਿਲਕੁਲ ਲੱਗਣ ਨਹੀਂ ਦਿੱਤੇ ਜਾਣਗੇ। ਪੰਜਾਬ ਇੱਕ ਕਿਸਾਨੀ ਰਾਜ ਹੈ ਤੇ ਇਸ ਰਾਜ ਵਿੱਚ ਪ੍ਰੀਪੇਡ ਬਿਜਲੀ ਮੀਟਰ ਹਰਗਿਜ਼ ਨਹੀਂ ਚੱਲ ਪਾਉਣਗੇ। ਇਹ ਕੇਂਦਰ ਸਰਕਾਰ ਵੱਲੋਂ ਸਿੱਧੇ ਤੌਰ 'ਤੇ ਕਾਰਪੋਰੇਟ ਘਰਾਣਿਆਂ ਨੂੰ ਬਿਜਲੀ ਦੇਣ ਦੀ ਗੱਲ ਚੱਲ ਰਹੀ ਹੈ ਤੇ ਆਮ ਲੋਕਾਂ ਨੂੰ ਬਿਜਲੀ ਲਈ ਰਿਚਾਰਜ ਕਰਵਾਉਣਾ ਮੁਸ਼ਕਲ ਹੋ ਜਾਵੇਗਾ।
4/4

ਇਸਦਾ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਅਤੇ ਬਾਕੀ ਕਿਸਾਨ ਸੰਗਠਨਾਂ ਵੱਲੋਂ ਡਟਕੇ ਵਿਰੋਧ ਕੀਤਾ ਜਾਵੇਗਾ। ਇੰਨਾ ਹੀ ਨਹੀਂ ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਅਤੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਇਸ ਦਾ ਜਵਾਬ ਦੇਣਾ ਹੋਵੇਗਾ।
Published at : 03 Apr 2022 04:05 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਤਕਨਾਲੌਜੀ
ਦੇਸ਼
Advertisement
ਟ੍ਰੈਂਡਿੰਗ ਟੌਪਿਕ
