ਪੜਚੋਲ ਕਰੋ
(Source: ECI/ABP News)
Fog In Punjab: ਚੰਡੀਗੜ੍ਹ ਤੇ ਮੁਹਾਲੀ 'ਚ ਧੁੰਦ ਹੀ ਧੁੰਦ, ਕੋਲ ਖੜ੍ਹਾ ਬੰਦਾ ਵੀ ਦਿੱਸਣੋਂ ਬੰਦ!
Fog In Chandigarh Mohali: ਚੰਡੀਗੜ੍ਹ ਤੇ ਮੁਹਾਲੀ ਵਿੱਚ ਅੱਜ ਸੰਘਣੀ ਧੁੰਦ ਦੇਖਣ ਨੂੰ ਮਿਲੀ। ਕੰਮ 'ਤੇ ਜਾਣ ਵਾਲੇ ਲੋਕਾਂ ਨੂੰ ਨਵੇਂ ਸਾਲ ਦੇ ਦੂਜੇ ਦਿਨ ਅੱਜ ਧੁੰਦ ਕਾਰਨ ਆਉਣ-ਜਾਣ ਵਿੱਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

Fog In Chandigarh Mohali
1/7

ਦੱਸ ਦਈਏ ਕਿ ਨਵਾਂ ਸਾਲ ਚੜ੍ਹਦਿਆਂ ਹੀ ਠੰਢ ਤੇ ਧੁੰਦ ਦਾ ਕਹਿਰ ਹੋਰ ਵਧ ਗਿਆ ਹੈ। ਅੱਜ ਪੂਰਾ ਪੰਜਾਬ ਧੁੰਦ ਦੀ ਚਿੱਟੀ ਚਾਦਰ ਵਿੱਚ ਲਿਪਟਿਆ ਦਿਖਾਈ ਦਿੱਤਾ।
2/7

ਧੁੰਦ ਇੰਨੀ ਸੰਘਣੀ ਹੈ ਕਿ ਕੋਲ ਖੜ੍ਹਾ ਬੰਦਾ ਨਜ਼ਰ ਨਹੀਂ ਆ ਰਿਹਾ। ਉੱਧਰ ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕੀਤੀ ਹੈ ਕਿ ਆਉਣ ਵਾਲੇ 4 ਦਿਨਾਂ ਤੱਕ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਜਾਰੀ ਰਹੇਗੀ।
3/7

ਮੌਸਮ ਵਿਭਾਗ ਨੇ ਸਵੇਰੇ 7 ਵਜੇ ਸੈਟੇਲਾਈਟ ਚਿੱਤਰ ਜਾਰੀ ਕਰਕੇ ਲੋਕਾਂ ਨੂੰ ਸੀਤ ਲਹਿਰ ਤੇ ਧੁੰਦ ਬਾਰੇ ਸੁਚੇਤ ਕੀਤਾ।
4/7

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਆਉਣ ਵਾਲੇ 4 ਦਿਨਾਂ ਤੱਕ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੀ ਚੇਤਾਵਨੀ ਜਾਰੀ ਕੀਤੀ ਹੈ।
5/7

ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਅਨੁਸਾਰ ਪੰਜਾਬ ਦਾ ਮਾਝਾ ਤੇ ਦੋਆਬਾ ਧੁੰਦ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੈ।
6/7

ਧੁੰਦ ਕਾਰਨ ਅੰਮ੍ਰਿਤਸਰ-ਚੰਡੀਗੜ੍ਹ ਤੇ ਅੰਮ੍ਰਿਤਸਰ-ਦਿੱਲੀ ਮਾਰਗ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋ ਰਹੇ ਹਨ।
7/7

ਪੰਜਾਬ ਸਰਕਾਰ ਨੇ ਵੀ ਮੌਸਮ ਵਿਭਾਗ ਦੀ ਚਿਤਾਵਨੀ ਦੇ ਮੱਦੇਨਜ਼ਰ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਦੀਆਂ ਛੁੱਟੀਆਂ 8 ਜਨਵਰੀ ਤੱਕ ਵਧਾ ਦਿੱਤੀਆਂ ਹਨ।
Published at : 02 Jan 2023 12:58 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
