Fog In Punjab: ਚੰਡੀਗੜ੍ਹ ਤੇ ਮੁਹਾਲੀ 'ਚ ਧੁੰਦ ਹੀ ਧੁੰਦ, ਕੋਲ ਖੜ੍ਹਾ ਬੰਦਾ ਵੀ ਦਿੱਸਣੋਂ ਬੰਦ!
ਦੱਸ ਦਈਏ ਕਿ ਨਵਾਂ ਸਾਲ ਚੜ੍ਹਦਿਆਂ ਹੀ ਠੰਢ ਤੇ ਧੁੰਦ ਦਾ ਕਹਿਰ ਹੋਰ ਵਧ ਗਿਆ ਹੈ। ਅੱਜ ਪੂਰਾ ਪੰਜਾਬ ਧੁੰਦ ਦੀ ਚਿੱਟੀ ਚਾਦਰ ਵਿੱਚ ਲਿਪਟਿਆ ਦਿਖਾਈ ਦਿੱਤਾ।
Download ABP Live App and Watch All Latest Videos
View In Appਧੁੰਦ ਇੰਨੀ ਸੰਘਣੀ ਹੈ ਕਿ ਕੋਲ ਖੜ੍ਹਾ ਬੰਦਾ ਨਜ਼ਰ ਨਹੀਂ ਆ ਰਿਹਾ। ਉੱਧਰ ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕੀਤੀ ਹੈ ਕਿ ਆਉਣ ਵਾਲੇ 4 ਦਿਨਾਂ ਤੱਕ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਜਾਰੀ ਰਹੇਗੀ।
ਮੌਸਮ ਵਿਭਾਗ ਨੇ ਸਵੇਰੇ 7 ਵਜੇ ਸੈਟੇਲਾਈਟ ਚਿੱਤਰ ਜਾਰੀ ਕਰਕੇ ਲੋਕਾਂ ਨੂੰ ਸੀਤ ਲਹਿਰ ਤੇ ਧੁੰਦ ਬਾਰੇ ਸੁਚੇਤ ਕੀਤਾ।
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਆਉਣ ਵਾਲੇ 4 ਦਿਨਾਂ ਤੱਕ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੀ ਚੇਤਾਵਨੀ ਜਾਰੀ ਕੀਤੀ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਅਨੁਸਾਰ ਪੰਜਾਬ ਦਾ ਮਾਝਾ ਤੇ ਦੋਆਬਾ ਧੁੰਦ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੈ।
ਧੁੰਦ ਕਾਰਨ ਅੰਮ੍ਰਿਤਸਰ-ਚੰਡੀਗੜ੍ਹ ਤੇ ਅੰਮ੍ਰਿਤਸਰ-ਦਿੱਲੀ ਮਾਰਗ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋ ਰਹੇ ਹਨ।
ਪੰਜਾਬ ਸਰਕਾਰ ਨੇ ਵੀ ਮੌਸਮ ਵਿਭਾਗ ਦੀ ਚਿਤਾਵਨੀ ਦੇ ਮੱਦੇਨਜ਼ਰ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਦੀਆਂ ਛੁੱਟੀਆਂ 8 ਜਨਵਰੀ ਤੱਕ ਵਧਾ ਦਿੱਤੀਆਂ ਹਨ।