ਸਰਕਾਰ ਵਲੋਂ ਜਾਰੀ ਪੇ-ਕਮਿਸ਼ਨ ਦੇ ਵਿਰੁੱਧ ਮੈਦਾਨ ’ਚ ਉਤਰੇ ਸਰਕਾਰੀ ਡਾਕਟਰ, ਕੀਤੀ ਸੰਕੇਤਕ ਹੜਤਾਲ, ਮਰੀਜ਼ ਪ੍ਰੇਸ਼ਾਨ
ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਪੇ-ਕਮਿਸ਼ਨ ਦੇ ਵਿਰੋਧ ਵਿੱਚ ਜਿੱਥੇ ਪੰਜਾਬ ਸਰਕਾਰ ਦੇ ਹਰ ਇੱਕ ਵਿਭਾਗ ਦੇ ਕਰਮਚਾਰੀ ਵਿਰੋਧ ਕਰ ਰਹੇ ਹਨ। ਉਥੇ ਹੀ ਸਿਹਤ ਸੁਵਿਧਾਵਾਂ ਪ੍ਰਦਾਨ ਕਰਨ ਵਾਲੇ ਡਾਕਟਰਾਂ ਵੱਲੋਂ ਵੀ ਪੇ-ਕਮੀਸ਼ਨ ਦੇ ਵਿਰੋਧ ਵਿੱਚ 1 ਦਿਨ ਦੀ ਸੰਕੇਤਕ ਹੜਤਾਲ ਕੀਤੀ ਗਈ।
Download ABP Live App and Watch All Latest Videos
View In Appਡਾਕਟਰਾਂ ਦੀ ਹੜਤਾਲ ਦੇ ਕਾਰਨ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਵਾਈ ਲੈਣ ਆਏ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਇਸ ਮੌਕੇ ਉੱਤੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਡਾਕਟਰਾਂ ਡਾ.ਕਮਲਜੀਤ ਸਿੰਘ ਬਾਜਵਾ, ਡਾ.ਚਰਨਪਾਲ ਸਿੰਘ , ਡਾ.ਕਰਮਜੀਤ ਸਿੰਘ, ਡਾ.ਈਸ਼ਾ ਗੁਪਤਾ ਅਤੇ ਡਾ.ਰਮਨਦੀਪ ਕੌਰ ਨੇ ਕਿਹਾ ਕਿ ਡਾਕਟਰਾਂ ਦੀ ਸਟੇਟ ਐਸੋਸਿਏਸ਼ਨ ਦੇ ਸੱਦੇ ਉੱਤੇ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਤਾਇਨਾਤ ਸਾਰੇ ਡਾਕਟਰਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਗਏ ਪੇ-ਕਮੀਸ਼ਨ ਦੇ ਖਿਲਾਫ਼ ਇੱਕ ਦਿਨ ਦੀ ਸੰਕੇਤਕ ਹੜਤਾਲ ਕੀਤੀ ਗਈ ਹੈ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਗਏ ਪੇ-ਕਮੀਸ਼ਨ ਵਿੱਚ ਡਾਕਟਰਾਂ ਦਾ ਐਨਪੀਏ ਫੰਡ 25 ਪ੍ਰਤੀਸ਼ਤ ਤੋਂ ਘਟਾਕੇ 20 ਫ਼ੀਸਦੀ ਕਰ ਦਿੱਤਾ ਗਿਆ ਹੈ। ਉਥੇ ਹੀ ਡਾਕਟਰਾਂ ਦਾ ਕਹਿਣਾ ਹੈ ਕਿ ਇਸਦੇ ਕਾਰਨ ਉਨਾਂ ਦੀ ਤਨਖਾਹ ਪ੍ਰਤੀ ਸਾਲ ਵੱਧਣ ਦੀ ਬਜਾਏ ਘੱਟ ਰਹੀ ਹੈ।
ਉਨਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਦੌਰਾਨ ਡਾਕਟਰਾਂ ਵੱਲੋਂ ਫਰੰਟਲਾਇਨ ਉਤੇ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਕੰਮ ਕੀਤਾ ਹੈ। ਲੇਕਿਨ ਪੰਜਾਬ ਸਰਕਾਰ ਵੱਲੋਂ ਪੇ-ਕਮੀਸ਼ਨ ਦੇ ਨਾਮ ਉੱਤੇ ਡਾਕਟਰਾਂ ਦੇ ਨਾਲ ਧੋਖਾ ਕੀਤਾ ਗਿਆ ਹੈ।
ਉਥੇ ਹੀ ਡਾਕਟਰਾਂ ਨੇ ਪੰਜਾਬ ਸਰਕਾਰ ਵਲੋਂ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਛੇਤੀ ਇਸ ਪੇ-ਕਮਿਸ਼ਨ ਨੂੰ ਵਾਪਸ ਲਵੇ। ਉਨਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਉਨਾਂ ਦੀ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।