6ਵੇਂ ਪੇਅ ਕਮਿਸ਼ਨ ਖਿਲਾਫ ਸਰਕਾਰੀ ਡਾਕਟਰ ਵੀ ਡਟੇ, ਰੋਸ ਪ੍ਰਦਰਸ਼ਨ ਕਰ ਸਾੜੀਆਂ ਪੇਅ ਕਮਿਸ਼ਨ ਦੀਆਂ ਕਾਪੀਆਂ
ਬਰਨਾਲਾ: ਪੰਜਾਬ ਸਰਕਾਰ ਦੇ ਛੇਵੇਂ ਪੇਅ ਕਮਿਸ਼ਨ ਦਾ ਲਗਾਤਾਰ ਵਿਰੋਧ ਹੋ ਰਿਹਾ ਹੈ। ਅੱਜ ਪੰਜਾਬ ਭਰ 'ਚ ਸਰਕਾਰੀ ਹਸਪਤਾਲਾਂ ਦੇ ਸਮੁੱਚੇ ਡਾਕਟਰਾਂ ਵੱਲੋਂ ਦੂਸਰੇ ਦਿਨ ਵੀ ਹੜਤਾਲ ਜਾਰੀ ਰਹੀ।ਡਾਕਟਰਾਂ ਨੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਤੇ ਪੇਅ ਕਮਿਸ਼ਨ ਦੀਆਂ ਕਾਪੀਆਂ ਸਾੜੀਆਂ।
Download ABP Live App and Watch All Latest Videos
View In Appਡਾਕਟਰਾਂ ਦੀ ਸਟੇਟ ਐਸੋਸੀਏਸ਼ਨ ਦੇ ਸੱਦੇ ਤੇ ਸਿਵਲ ਹਸਪਤਾਲ ਬਰਨਾਲਾ ਦੇ ਡਾਕਟਰਾਂ ਵੱਲੋਂ ਤਿੰਨ ਦਿਨਾਂ ਦੀ ਹੜਤਾਲ ਕੀਤੀ ਗਈ ਤੇ ਪੰਜਾਬ ਦੇ ਵਿੱਤ ਮੰਤਰੀ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਸਿਵਲ ਹਸਪਤਾਲ ਦੇ ਡਾਕਟਰਾਂ ਦਾ ਤਰਕ ਹੈ ਕਿ ਪੰਜਾਬ ਸਰਕਾਰ ਵੱਲੋਂ ਇਸ ਪੇਅ ਕਮਿਸ਼ਨ 'ਚ ਡਾਕਟਰਾਂ ਦਾ ਐਨਪੀਏ ਫੰਡ 25 ਫੀਸਦ ਤੋਂ ਘਟਾ ਕੇ 20 ਫੀਸਦ ਕਰ ਦਿੱਤਾ ਗਿਆ ਹੈ।
ਡਾਕਟਰਾਂ ਦਾ ਕਹਿਣਾ ਹੈ ਕਿ ਇਸ ਫੰਡ ਘਟਾਉਣ ਨਾਲ ਇਸ ਪੇਅ ਕਮਿਸ਼ਨ 'ਚ ਉਨ੍ਹਾਂ ਦੀ ਤਨਖਾਹ ਪ੍ਰਤੀ ਸਾਲ ਵੱਧਣ ਦੀ ਬਜਾਏ ਘਟ ਰਹੀ ਹੈ। ਉਨ੍ਹਾਂ ਕਿਹਾ ਕਿ ਐੱਨਪੀਏ ਫੰਡ ਵਧਾ ਕੇ 33 ਫੀਸਦ ਕੀਤਾ ਜਾਵੇ।
ਇਸ ਮੌਕੇ ਡਾਕਟਰਾਂ ਦਾ ਕਹਿਣਾ ਸੀ ਕਿ ਤਿੰਨ ਦਿਨਾਂ ਦੀ ਹੜਤਾਲ ਤੋਂ ਬਾਅਦ ਸਰਕਾਰੀ ਪਰਚੀਆਂ ਬੰਦ ਕੀਤੀਆਂ ਜਾਣਗੀਆਂ ਤੇ ਜਥੇਬੰਦੀ ਦੀ ਪਰਚੀ ਤੇ ਦਵਾਈ ਦਿੱਤੀ ਜਾਵੇਗੀ।
ਡਾਕਟਰਾਂ ਦਾ ਰੋਸ ਹੈ ਕੋਰੋਨਾ ਮਹਾਮਾਰੀ ਦੌਰਾਨ ਉਹਨਾਂ ਨੇ ਫਰੰਟ ਲਾਈਨ ਤੇ ਯੋਧੇ ਬਣ ਕੇ ਕੰਮ ਕੀਤਾ, ਪਰ ਸਰਕਾਰ ਨੇ ਉਨ੍ਹਾਂ ਨਾਲ ਇਸ ਪੇਅ ਕਮਿਸ਼ਨ 'ਚ ਧੋਖਾ ਕੀਤਾ ਹੈ।
ਡਾਕਟਰਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਪੇਅ ਕਮਿਸ਼ਨ ਨੂੰ ਵਾਪਸ ਕੀਤਾ ਜਾਵੇ। ਉਨ੍ਹਾਂ ਕਿਹਾ ਜੇਕਰ ਸਰਕਾਰ ਨੇ ਇਨ੍ਹਾਂ ਮੰਗਾਂ ਪ੍ਰਤੀ ਥੋੜੇ ਦਿਨਾਂ ਤੱਕ ਧਿਆਨ ਨਾ ਦਿੱਤਾ ਤਾਂ ਸਟੇਟ ਕਮੇਟੀ ਨਾਲ ਗੱਲ ਕਰਕੇ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ।