ਪੜਚੋਲ ਕਰੋ
ਪੰਜਾਬ ਸਰਕਾਰ ਵੱਲੋਂ ਸਮਾਰਟ ਪਿੰਡ ਮੁਹਿੰਮ ਦੀ ਸ਼ੁਰੂਆਤ, ਤਸਵੀਰਾਂ ਆਈਆਂ ਸਾਹਮਣੇ
ਸਮਾਰਟ ਪਿੰਡ ਮੁਹਿੰਮ
1/6

ਪੰਜਾਬ ਸਰਕਾਰ ਨੇ ਸਮਾਰਟ ਪਿੰਡ ਮੁਹਿੰਮ ਤਹਿਤ ਸੂਬੇ ਭਰ ਦੇ ਛੱਪੜਾਂ ਵਿੱਚੋਂ ਪਾਣੀ ਅਤੇ ਗਾਰ ਕੱਢਣ ਦਾ ਕੰਮ ਸ਼ੁਰੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਇਹ ਮੁਹਿੰਮ ਪਿੰਡਾਂ ਵਿੱਚ ਖੁਸ਼ਹਾਲ ਅਤੇ ਸਾਫ਼ ਕੁਦਰਤੀ ਵਾਤਾਵਰਣ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਵਿਭਾਗੀ ਅਧਿਕਾਰੀਆਂ ਨੂੰ ਮੌਨਸੂਨ ਦੇ ਸੀਜ਼ਨ ਤੋਂ ਪਹਿਲਾਂ 10 ਜੂਨ, 2021 ਤੱਕ ਇਹ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
2/6

ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਮਾਨਸੂਨ ਦੇ ਸੀਜ਼ਨ ਤੋਂ ਪਹਿਲਾਂ 12,296 ਛੱਪੜਾਂ ਦੀ ਸਫਾਈ ਦਾ ਕੰਮ ਸ਼ੁਰੂ ਕੀਤਾ ਗਿਆ ਸੀ ਜਿਸ ਤਹਿਤ 12,184 ਛੱਪੜਾਂ ਵਿਚੋਂ ਪਾਣੀ ਕੱਢਿਆ ਗਿਆ ਅਤੇ 6,332 ਛੱਪੜਾਂ ਵਿੱਚੋਂ ਗਾਰ ਕੱਢਣ ਦਾ ਕੰਮ ਮੁਕੰਮਲ ਕੀਤਾ ਗਿਆ। ਬਾਜਵਾ ਨੇ ਕਿਹਾ ਕਿ ਸਾਲ ਇਹ ਕਾਰਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਮੁਹਿੰਮ ਲਈ 90 ਕਰੋੜ ਰੁਪਏ ਅਲਾਟ ਕੀਤੇ ਗਏ ਹਨ।
Published at : 27 May 2021 05:30 PM (IST)
ਹੋਰ ਵੇਖੋ





















