ਇਤਿਹਾਸਕ ਜਿੱਤ ਮਗਰੋਂ ਗੁਰਦੁਆਰਾ ਬੰਗਲਾ ਸਾਹਿਬ ਮੱਥਾ ਟੇਕ ਕਿਸਾਨ ਲੀਡਰਾਂ ਕੀਤਾ ਰੱਬ ਦਾ ਸ਼ੁਕਰਾਨਾ, See Photos
ਖੇਤੀ ਕਾਨੂੰਨ ਵਾਪਸ ਹੋਣ ਮਗਰੋਂ ਸੰਯੁਕਤ ਕਿਸਾਨ ਮੋਰਚੇ ਦੇ ਲੀਡਰ ਅੱਜ ਦਿੱਲੀ ਸਥਿਤ ਗੁਰਦੁਆਰਾ ਬੰਗਲਾ ਸਾਹਿਬ ਪੁੱਜੇ। ਅੰਦੋਲਨ ਦੀ ਇਤਿਹਾਸ ਜਿੱਤ ਤੋਂ ਬਾਅਦ ਕਿਸਾਨ ਲੀਡਰਾਂ ਨੇ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਮੱਥਾ ਟੇਕਿਆ।
Download ABP Live App and Watch All Latest Videos
View In Appਇਸ ਮੌਕੇ ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ, ਰਕੇਸ਼ ਟਿਕੈਤ ਤੇ ਹਰਮੀਤ ਸਿੰਘ ਕਾਦੀਆਂ ਸਮੇਤ ਕਈ ਕਿਸਾਨ ਲੀਡਰ ਆਪਣੇ ਹਮਾਇਤੀਆਂ ਨਾਲ ਪਹੁੰਚੇ।
ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਮੁੱਦਿਆਂ 'ਤੇ ਸਹਿਮਤੀ ਪ੍ਰਗਟਾਉਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ 378 ਦਿਨਾਂ ਬਾਅਦ ਵੀਰਵਾਰ ਨੂੰ ਅੰਦੋਲਨ ਮੁਲਤਵੀ ਕਰ ਦਿੱਤਾ ਗਿਆ।
ਇਸ ਦੇ ਨਾਲ ਹੀ ਪਿਛਲੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਇਸ ਨੂੰ ਆਪਣੀ ਜਿੱਤ ਸਮਝ ਕੇ ਹੁਣ ਜਸ਼ਨ ਮਨਾ ਰਹੇ ਹਨ।
ਇਸ ਦੇ ਨਾਲ ਹੀ ਪਿਛਲੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਇਸ ਨੂੰ ਆਪਣੀ ਜਿੱਤ ਸਮਝ ਕੇ ਹੁਣ ਜਸ਼ਨ ਮਨਾ ਰਹੇ ਹਨ।
ਇਸੇ ਲਈ ਸੰਯੁਕਤ ਕਿਸਾਨ ਮੋਰਚੇ ਦੇ ਲੀਡਰ ਅੱਜ ਦਿੱਲੀ ਸਥਿਤ ਗੁਰਦੁਆਰਾ ਬੰਗਲਾ ਸਾਹਿਬ ਪੁੱਜੇ ਤੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ।