ਪੜਚੋਲ ਕਰੋ
ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਨਾਲ ਪਾਕਿਸਤਾਨ ਲਈ ਹੋਇਆ ਰਵਾਨਾ
ਨਗਰ ਕੀਰਤਨ
1/7

ਜਲੰਧਰ: ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਪਵਿੱਤਰ ਨਗਰ ਕੀਰਤਨ ਅੱਜ ਸ੍ਰੀ ਬੇਰ ਸਾਹਿਬ ਤੋਂ ਕਰਤਾਰਪੁਰ ਕੋਰੀਡੋਰ ਰਾਹੀਂ ਜੈਕਾਰਿਆਂ ਦੀ ਗੂੰਜ ਨਾਲ ਪਾਕਿਸਤਾਨ ਲਈ ਰਵਾਨਾ ਹੋ ਗਿਆ।
2/7

ਇਹ ਨਗਰ ਕੀਰਤਨ 28 ਫਰਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸ਼੍ਰੀ ਗੁਪਤਸਰ ਸਾਹਿਬ ਪਿੰਡ ਛੱਤਿਆਣਾ ਤੋਂ ਆਰੰਭ ਹੋਇਆ ਸੀ ਜੋ ਪੜਾਅ ਦਰ ਪੜਾਅ ਹੁੰਦਾ ਹੋਇਆ 6 ਮਾਰਚ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੰਚੇਗਾ।
3/7

ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਲਈ ਇਹ ਨਗਰ ਕੀਰਤਨ ਆਰੰਭਿਆ ਗਿਆ ਹੈ ਜੋ ਬੀਤੀ ਸ਼ਾਮ ਨੂੰ ਪੱਵਿਤਰ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚਿਆ ਸੀ, ਜਿੱਥੇ ਸੰਗਤ ਵਲੋਂ ਇਸ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਸੰਗਤਾਂ ਵੱਲੋਂ ਲਾਏ ਗਏ 'ਬੋਲੇ ਸੋ ਨਿਹਾਲ ਸਤਿ ਸ਼੍ਰੀ ਅਕਾਲ' ਦੇ ਜੈਕਾਰਿਆਂ ਨਾਲ ਸਮੁੱਚਾ ਮਾਹੌਲ ਖਾਲਸਮਈ ਹੋ ਗਿਆ।
4/7

ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਰਵਾਨਾ ਹੋਇਆ ਸੁੰਦਰ ਪਾਲਕੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਸੁਸ਼ੋਭਿਤ ਹਨ। ਇਕ ਪਾਸੇ ਜਿੱਥੇ ਇਸ ਨਗਰ ਕੀਰਤਨ 'ਚ ਹਾਥੀ ਅਗਵਾਈ ਕਰ ਰਹੇ ਸਨ
5/7

ਉੱਥੇ ਹੀ ਪਿੱਛੇ-ਪਿੱਛੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਅਮ੍ਰਿਤਸਰ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ), ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਮਾਡਲ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ, ਇਸ ਤੋਂ ਇਲਾਵਾ ਸਿੱਖ ਇਤਿਹਾਸ ਨਾਲ ਸੁੰਦਰ ਝਾਕੀਆਂ ਵੀ ਇਸ ਨਗਰ ਕੀਰਤਨ ਦਾ ਹਿੱਸਾ ਬਣੀਆਂ ਹਨ।
6/7

ਇਸ ਨਗਰ ਕੀਰਤਨ ਵਲੋਂ ਰਾਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵਿਸ਼ਰਾਮ ਕੀਤਾ ਗਿਆ ਅਤੇ ਸਵੇਰ ਅਰਦਾਸ ਤੋਂ ਬਾਅਦ ਕੋਰੀਡੋਰ ਰਾਹੀਂ ਰਵਾਨਾ ਹੋ ਗਿਆ।
7/7

ਨਗਰ ਕੀਰਤਨ ਦੇ ਪ੍ਰਬੰਧਕ ਡਾਕਟਰ ਜਗਦੀਪ ਸਿੰਘ ਪ੍ਰਧਾਨ ਨਿਰੋਲ ਸੇਵਾ ਸੰਸਥਾ ਧੂੜਕੋਟ ਨੇ ਦੱਸਿਆ ਕਿ ਭਾਰਤ ਸਰਕਾਰ ਤੋਂ 5000 ਸੰਗਤਾਂ ਦੇ ਜਾਣ ਦੀ ਆਗਿਆ ਮੰਗੀ ਗਈ ਸੀ ਪਰ 350 ਸੰਗਤ ਨੂੰ ਹੀ ਮਨਜ਼ੂਰੀ ਮਿਲੀ ਹੈ।
Published at : 03 Mar 2022 12:46 PM (IST)
ਹੋਰ ਵੇਖੋ





















