ਜਾਣੋ ਕਿਵੇਂ ਕਾਮੇਡੀ ਦੀ ਦੁਨੀਆ ਤੋਂ ਸਿਆਸਤ 'ਚ ਆਏ CM ਮਾਨ, ਕਿਉਂ ਬੰਨ੍ਹਦੇ ਪੀਲੀ ਪੱਗ?
ਦੱਸ ਦਈਏ ਕਿ ਕਾਮੇਡੀਅਨ ਤੋਂ ਸਿਆਸਤਦਾਨ ਬਣੇ ਭਗਵੰਤ ਮਾਨ ਦਾ ਜਨਮ 17 ਅਕਤੂਬਰ 1973 ਨੂੰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਸਤੋਜ ਵਿੱਚ ਹੋਇਆ ਸੀ। ਮਾਨ ਦੇ ਪਿਤਾ ਮਹਿੰਦਰ ਸਿੰਘ ਇੱਕ ਅਧਿਆਪਕ ਸਨ ।
Download ABP Live App and Watch All Latest Videos
View In Appਭਗਵੰਤ ਮਾਨ ਦਾ ਸਿਆਸੀ ਕਰੀਅਰ 2011 ਵਿੱਚ ਸ਼ੁਰੂ ਹੋਇਆ, ਜਦੋਂ ਉਹ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਵਾਲੀ ਪੀਪਲਜ਼ ਪਾਰਟੀ ਆਫ਼ ਪੰਜਾਬ ਵਿੱਚ ਸ਼ਾਮਲ ਹੋਏ। 2012 ਵਿੱਚ ਮਾਨ ਨੇ ਸੰਗਰੂਰ ਦੇ ਲਹਿਰਾ ਤੋਂ ਵਿਧਾਨ ਸਭਾ ਚੋਣ ਲੜੀ ਸੀ ਪਰ ਰਜਿੰਦਰ ਕੌਰ ਭੱਠਲ ਤੋਂ ਹਾਰ ਗਏ ਸਨ।
2014 ਵਿੱਚ ਮਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਉਨ੍ਹਾਂ ਨੇ 2014 ਅਤੇ 2019 ਦੀਆਂ ਲੋਕ ਸਭਾ ਚੋਣਾਂ ਜਿੱਤੀਆਂ ਸਨ। ਭਗਵੰਤ ਮਾਨ ਦੀ ਅਗਵਾਈ ਹੇਠ, ਆਮ ਆਦਮੀ ਪਾਰਟੀ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਰਜ ਕੀਤੀ ਅਤੇ 117 ਵਿੱਚੋਂ 92 ਸੀਟਾਂ ਜਿੱਤੀਆਂ।
ਭਗਵੰਤ ਮਾਨ ਧੂਰੀ ਤੋਂ ਵਿਧਾਇਕ ਬਣੇ। ਇਸ ਤੋਂ ਬਾਅਦ 16 ਮਾਰਚ ਨੂੰ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕੀ।
ਭਗਵੰਤ ਮਾਨ ਪੰਜਾਬ ਦੇ 17ਵੇਂ ਮੁੱਖ ਮੰਤਰੀ ਹਨ। ਉਹ 48 ਸਾਲ ਦੀ ਉਮਰ ਵਿੱਚ ਮੁੱਖ ਮੰਤਰੀ ਬਣੇ ਅਤੇ ਪੰਜਾਬ ਦੇ ਦੂਜੇ ਸਭ ਤੋਂ ਨੌਜਵਾਨ ਮੁੱਖ ਮੰਤਰੀ ਹਨ।
ਭਗਵੰਤ ਮਾਨ ਨੂੰ ਅਕਸਰ ਪੀਲੀ ਪੱਗ ਵਿੱਚ ਹੀ ਨਜ਼ਰ ਆਉਂਦੇ ਹਨ। ਜਦੋਂ ਤੋਂ ਭਗਵੰਤ ਮਾਨ ਨੇ ਸਿਆਸਤ ਸ਼ੁਰੂ ਕੀਤੀ ਹੈ, ਉਦੋਂ ਤੋਂ ਉਨ੍ਹਾਂ ਨੂੰ ਸਿਰਫ ਪੀਲੀ ਪੱਗ ਹੀ ਬੰਨ੍ਹੀ ਹੈ। ਦੱਸ ਦੇਈਏ ਕਿ ਇਸਦੇ ਪਿੱਛੇ ਇੱਕ ਖਾਸ ਕਾਰਨ ਹੈ।
ਇਕ ਨਿਊਜ਼ ਚੈਨਲ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਦੱਸਿਆ ਸੀ ਕਿ ਪਹਿਲੀ ਵਾਰ ਸੰਸਦ ਮੈਂਬਰ ਬਣਨ ਤੋਂ ਬਾਅਦ ਉਹ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਗਏ ਸਨ। ਉੱਥੇ ਉਨ੍ਹਾਂ ਕਿਹਾ ਸੀ ਕਿ ਲੋਕ ਸਭਾ ਵਿੱਚ ਜਿੱਥੇ ਅੰਗਰੇਜ਼ਾਂ ਦੇ ਕੰਨ ਖੋਲ੍ਹਣ ਲਈ ਬੰਬ ਸੁੱਟੇ ਗਏ ਸਨ, ਮੈਂ ਆਪਣੀ ਆਵਾਜ਼ ਬੁਲੰਦ ਕਰਦਾ ਰਹਾਂਗਾ ਅਤੇ ਪੀਲੇ ਰੰਗ ਦੀ ਪੱਗ ਬੰਨ੍ਹਦਾ ਰਹਾਂਗਾ। ਮਾਨ ਨੇ ਇਹ ਵੀ ਕਿਹਾ ਸੀ ਕਿ ਪੀਲੀ ਪੱਗ ਹੁਣ ਉਨ੍ਹਾਂ ਦੀ ਪਛਾਣ ਹੈ।