ਪੜਚੋਲ ਕਰੋ
ਪੰਜਾਬ 'ਚ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ! 4 ਤੋਂ ਲੈ ਕੇ 6 ਅਕਤੂਬਰ ਲਈ ਵੱਡੀ ਭਵਿੱਖਬਾਣੀ! ਪਵੇਗਾ ਭਾਰੀ ਮੀਂਹ
ਪੰਜਾਬ ਦੇ ਮੌਸਮ ਵਿਚ ਮੁੜ ਤਬਦੀਲੀ ਆਈ ਹੈ। ਅੱਜ ਕਈ ਇਲਾਕਿਆਂ ਵਿਚ ਤੇਜ਼ ਹਨ੍ਹੇਰੀ ਨਾਲ ਹਲਕੀ ਬਾਰਿਸ਼ ਹੋਈ, ਜਿਸ ਨਾਲ ਪਿਛਲੇ ਦਿਨਾਂ ਤੋਂ ਹੁੰਮਸ ਭਰੀ ਗਰਮੀ ਝੱਲ ਰਹੇ ਲੋਕਾਂ ਨੂੰ ਕੁਝ ਰਾਹਤ ਮਿਲੀ। ਮੌਸਮ ਵਿਭਾਗ ਦੇ ਅਨੁਸਾਰ ਅਗਲੇ...
( Image Source : Freepik )
1/6

ਪੰਜਾਬ ਦੇ ਮੌਸਮ ਵਿਚ ਮੁੜ ਤਬਦੀਲੀ ਆਈ ਹੈ। ਅੱਜ ਕਈ ਇਲਾਕਿਆਂ ਵਿਚ ਤੇਜ਼ ਹਨ੍ਹੇਰੀ ਨਾਲ ਹਲਕੀ ਬਾਰਿਸ਼ ਹੋਈ, ਜਿਸ ਨਾਲ ਪਿਛਲੇ ਦਿਨਾਂ ਤੋਂ ਹੁੰਮਸ ਭਰੀ ਗਰਮੀ ਝੱਲ ਰਹੇ ਲੋਕਾਂ ਨੂੰ ਕੁਝ ਰਾਹਤ ਮਿਲੀ। ਮੌਸਮ ਵਿਭਾਗ ਦੇ ਅਨੁਸਾਰ ਅਗਲੇ ਦਿਨਾਂ ਵਿਚ ਵੀ ਬਾਰਿਸ਼ ਪੈਣ ਦੇ ਚਾਂਸ ਹਨ ਅਤੇ ਬਰਸਾਤਾਂ ਦਾ ਇਹ ਸਿਲਸਿਲਾ ਜਾਰੀ ਰਹਿ ਸਕਦਾ ਹੈ।
2/6

ਭਾਰਤੀ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਅੱਜ ਤੋਂ 3 ਅਕਤੂਬਰ ਤੱਕ ਪੰਜਾਬ ਦੇ ਕਈ ਹਿੱਸਿਆਂ ਵਿਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਨਾਲ ਮੌਸਮ ਵਿੱਚ ਠੰਡਕ ਆਉਣ ਦੀ ਉਮੀਦ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।
3/6

ਉੱਥੇ ਹੀ 4 ਅਕਤੂਬਰ ਤੋਂ ਨਵਾਂ ਵੈਸਟਨ ਡਿਸਟਰਬਨ ਸਰਗਰਮ ਹੋਵੇਗਾ, ਜਿਸ ਕਰਕੇ 4, 5 ਅਤੇ 6 ਅਕਤੂਬਰ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਖ਼ਾਸ ਕਰਕੇ 5 ਅਤੇ 6 ਅਕਤੂਬਰ ਨੂੰ ਜ਼ਿਆਦਾਤਰ ਇਲਾਕਿਆਂ ਵਿਚ ਮੀਂਹ ਦੇ ਨਾਲ 30 ਤੋਂ 40 ਕਿ.ਮੀ. ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।
4/6

ਮੌਸਮ ਵਿਭਾਗ ਵੱਲੋਂ ਭਾਰੀ ਬਾਰਿਸ਼ ਲਈ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਤਰਨਤਾਰਨ, ਫਿਰੋਜ਼ਪੁਰ, ਮਾਨਸਾ, ਫਰੀਦਕੋਟ, ਫਾਜ਼ਿਲਕਾ, ਬਠਿੰਡਾ, ਮੋਗਾ, ਬਰਨਾਲਾ, ਸੰਗਰੂਰ 'ਚ ਭਾਰੀ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
5/6

6 ਅਕਤੂਬਰ ਲਈ ਕੀਤੀ ਗਈ ਭਵਿੱਖਬਾਣੀ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਵਿਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ
6/6

ਜਦਕਿ ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਬਠਿੰਡਾ, ਲੁਧਿਆਣਾ, ਮਾਨਸਾ, ਮੋਗਾ, ਬਰਨਾਲਾ, ਸੰਗਰੂਰ ਵਿਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਰਹੇਗਾ।
Published at : 02 Oct 2025 09:06 PM (IST)
ਹੋਰ ਵੇਖੋ
Advertisement
Advertisement



















