ਭਲਕੇ ਪੰਜਾਬ 'ਚ ਰਹੇਗੀ ਛੁੱਟੀ! ਕੀ ਖੁੱਲ੍ਹਿਆ ਰਹੇਗਾ ਕੀ ਬੰਦ, ਜਾਣੋ ਸਾਰੀ ਅਪਡੇਟ
ਪੰਜਾਬ ਵਿੱਚ ਭਲਕੇ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਲੋਕਾਂ ਦੇ ਮਨਾਂ ਵਿੱਚ ਕਈ ਸਵਾਲ ਹਨ। ਕਿ ਕੀ ਖੁੱਲ੍ਹਾ ਰਹੇਗਾ ਅਤੇ ਕੀ ਬੰਦ ਰਹੇਗਾ?
Continues below advertisement

Holiday
Continues below advertisement
1/6
ਕੌਮੀ ਇਨਸਾਫ ਮੋਰਚੇ ਵੱਲੋਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 21 ਅਗਸਤ ਸ਼ੁੱਕਰਵਾਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਤਾਜ਼ਾ ਜਾਣਕਾਰੀ ਮੁਤਾਬਕ ਮੋਰਚੇ ਵੱਲੋਂ ਸਵੇਰੇ 7 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਬੰਦ ਦੀ ਕਾਲ ਦਿੱਤੀ ਗਈ ਹੈ।
2/6
ਇਸ ਦੌਰਾਨ ਆਵਾਜਾਈ ਬੰਦ ਰਹੇਗੀ ਪਰ ਐਮਰਜੈਂਸੀ ਸੇਵਾਵਾਂ ਪੂਰੀ ਤਰ੍ਹਾਂ ਬਹਾਲ ਰਹਿਣਗੀਆਂ। ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਦੇ ਆਗੂਆਂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਵਿਚਾਲੇ ਲੋਕਾਂ ਦੇ ਮਨਾਂ ਕਈ ਸਵਾਲ ਹਨ ਕਿ ਕੀ ਖੁੱਲ੍ਹਿਆ ਰਹੇਗਾ ਅਤੇ ਕੀ ਬੰਦ ਰਹੇਗਾ।
3/6
ਮੋਰਚੇ ਨੇ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਦੀ ਕਾਲ ਦਿੱਤੀ ਹੈ। ਇਸ ਦੌਰਾਨ ਆਵਾਜਾਈ ਬੰਦ ਰਹੇਗੀ। ਮੋਰਚੇ ਦੇ ਆਗੂਆਂ ਨੇ ਕਿਹਾ ਹੈ ਕਿ ਸਕੂਲ ਅਤੇ ਕਾਲਜ ਬੰਦ ਰਹਿਣਗੇ ਅਤੇ ਸਰਕਾਰੀ ਬੱਸਾਂ ਨੂੰ ਚੱਲਣ ਦੀ ਇਜਾਜ਼ਤ ਨਹੀਂ ਹੋਵੇਗੀ। ਹਾਲਾਂਕਿ, ਸਕੂਲ ਦੀ ਛੁੱਟੀ ਬਾਰੇ ਅਜੇ ਤੱਕ ਕਿਸੇ ਵੀ ਧਿਰ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ
4/6
ਪਰ ਪੰਜਾਬ ਦੇ ਜ਼ਿਆਦਾਤਰ ਪ੍ਰਾਈਵੇਟ ਸਕੂਲਾਂ ਨੇ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਆਪਣੇ ਪੱਧਰ 'ਤੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ ਪਰ ਇਥੇ ਇਹ ਵੀ ਦੱਸ ਦਈਏ ਕਿ ਸਰਕਾਰੀ ਸਕੂਲਾਂ ਲਈ ਫਿਲਹਾਲ ਛੁੱਟੀ ਦਾ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ ਹੈ।
5/6
ਮੋਰਚੇ ਨੇ ਇਸ ਦੌਰਾਨ ਬਾਜ਼ਾਰਾਂ ਅਤੇ ਫੈਕਟਰੀਆਂ ਨੂੰ ਬੰਦ ਰੱਖਣ ਦੀ ਅਪੀਲ ਵੀ ਕੀਤੀ ਹੈ। ਮੋਰਚਾ ਦਾ ਕਹਿਣਾ ਹੈ ਕਿ ਹਾਈਵੇਅ ਬੰਦ ਰਹਿਣਗੇ ਅਤੇ ਇਸ ਸਮੇਂ ਦੌਰਾਨ ਕਿਸੇ ਵੀ ਸਰਕਾਰੀ ਜਾਂ ਨਿੱਜੀ ਵਾਹਨ ਨੂੰ ਯਾਤਰਾ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਬੱਸਾਂ ਅਤੇ ਰੇਲ ਗੱਡੀਆਂ ਨੂੰ ਵੀ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ।
Continues below advertisement
6/6
ਹਾਲਾਂਕਿ, ਇਸ ਦੌਰਾਨ ਹਵਾਈ ਅੱਡੇ, ਵਿਆਹ ਜਾਂ ਕਿਸੇ ਭੋਗ ਲਈ ਜਾ ਰਹੇ ਕਿਸੇ ਵੀ ਵਿਅਕਤੀ ਨੂੰ ਨਹੀਂ ਰੋਕਿਆ ਜਾਵੇਗਾ। ਇਸ ਤੋਂ ਇਲਾਵਾ, ਹਸਪਤਾਲ, ਮੈਡੀਕਲ ਸਟੋਰ ਅਤੇ ਹੋਰ ਸਿਹਤ ਸਹੂਲਤਾਂ ਨੂੰ ਬੰਦ ਵਿਚ ਛੋਟ ਰਹੇਗੀ। ਕੌਮੀ ਇਨਸਾਫ਼ ਮੋਰਚਾ ਨੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਨੂੰ ਹੜਤਾਲ ਦੌਰਾਨ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।
Published at : 20 Aug 2026 01:37 PM (IST)