IMD ਵੱਲੋਂ ਭਾਰੀ ਮੀਂਹ ਤੇ ਗੜੇਮਾਰੀ ਦਾ ਅਲਰਟ, ਪੰਜਾਬ 'ਚ ਠੰਢ ਤੋੜੇਗੀ ਰਿਕਾਰਡ
ਇਸ ਲਈ ਮੌਸਮ ਵਿਭਾਗ ਨੇ 27 ਦਸੰਬਰ ਨੂੰ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿੱਚ ਭਾਰੀ ਮੀਂਹ ਦੇ ਨਾਲ-ਨਾਲ ਗੜੇਮਾਰੀ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਦੋ ਦਿਨਾਂ ਦੇ ਖੁਸ਼ਕ ਮੌਸਮ ਤੋਂ ਬਾਅਦ 26 ਦਸੰਬਰ ਦੀ ਰਾਤ ਤੋਂ ਪੱਛਮੀ ਗੜਬੜੀ ਸਰਗਰਮ ਹੋ ਜਾਵੇਗੀ।
Download ABP Live App and Watch All Latest Videos
View In Appਇਸ ਦਾ ਅਸਰ ਉੱਤਰੀ ਭਾਰਤ ਤੋਂ ਲੈ ਕੇ ਮੱਧ ਭਾਰਤ ਤੱਕ ਦੇਖਣ ਨੂੰ ਮਿਲੇਗਾ। ਇਸ ਗੜਬੜੀ ਕਾਰਨ 26 ਤੋਂ 28 ਦਸੰਬਰ ਤੱਕ ਤਿੰਨ ਦਿਨ ਪਹਾੜਾਂ ਵਿੱਚ ਬਰਫ਼ਬਾਰੀ ਦੇ ਨਾਲ-ਨਾਲ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਪਹਾੜਾਂ 'ਤੇ ਹੋਈ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ 'ਚ ਠੰਢ ਨੇ ਜ਼ੋਰ ਫੜ ਲਿਆ ਹੈ। ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਤਾਪਮਾਨ ਵਿੱਚ 6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਆਮ ਨਾਲੋਂ 4.9 ਡਿਗਰੀ ਘੱਟ ਹੈ।
ਇਸ ਦੇ ਨਾਲ ਹੀ ਚੰਡੀਗੜ੍ਹ ਦੇ ਤਾਪਮਾਨ 'ਚ 9.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜੋ ਆਮ ਨਾਲੋਂ 6.4 ਡਿਗਰੀ ਘੱਟ ਹੈ। ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 12 ਤੋਂ 18 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਗੁਰਦਾਸਪੁਰ ਵਿੱਚ ਘੱਟੋ-ਘੱਟ ਤਾਪਮਾਨ 4 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ 'ਚ ਪਠਾਨਕੋਟ 'ਚ 5.4 ਮਿਲੀਮੀਟਰ, ਬਠਿੰਡਾ 'ਚ 8.4, ਫਤਿਹਗੜ੍ਹ ਸਾਹਿਬ 'ਚ 2.5, ਫ਼ਿਰੋਜ਼ਪੁਰ 'ਚ 2 ਮਿਲੀਮੀਟਰ ਬਾਰਸ਼ ਦਰਜ ਕੀਤੀ ਗਈ। ਜਦਕਿ ਹੋਰ ਥਾਵਾਂ 'ਤੇ ਵੀ ਬੂੰਦਾਬਾਂਦੀ ਹੋਈ। ਹੁਣ ਆਉਣ ਵਾਲੇ ਦੋ ਦਿਨਾਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਤੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ। 27 ਦਸੰਬਰ ਨੂੰ ਮੁੜ ਪੰਜਾਬ ਵਿੱਚ ਬਾਰਸ਼ ਹੋਏਗੀ।
ਇਸ ਦੇ ਨਾਲ ਹੀ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਸ਼ੀਤ ਲਹਿਰ ਤੇ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਵਿੱਚ ਕਈ ਇਲਾਕਿਆਂ ਵਿੱਚ ਧੁੰਦ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ।
ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਜਲੰਧਰ, ਕਪੂਰਥਲਾ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਲੁਧਿਆਣਾ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨ ਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਤੇ ਲੁਧਿਆਣਾ ਵਿੱਚ ਵੀ ਧੂੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।