ਪੰਜਾਬ 'ਚ ਡਾਕਟਰਾਂ ਦੀ ਹੜਤਾਲ ਦਾ ਅਸਰ, ਮਰੀਜ਼ ਹੋ ਰਹੇ ਪ੍ਰੇਸ਼ਾਨ, ਵੇਖੋ ਵੱਖ-ਵੱਖ ਥਾਂਵਾਂ ਦਾ ਹਾਲ
ਪੂਰੇ ਪੰਜਾਬ ‘ਚ ਅੱਜ ਸਰਕਾਰੀ ਡਾਕਟਰਾਂ ਦੀ ਹੜਤਾਲ ਓਪੀਡੀ ਸੇਵਾਵਾਂ ਤੇ ਹੋਰ ਸੇਵਾਵਾਂ ਵੀ ਬੰਦ ਹਨ। ਇਸ ਦੌਰਾਨ ਸਿਰਫ ਐਮਰਜੈਂਸੀ ਸੇਵਾਵਾਂ ਜਾਰੀ ਹਨ।
Download ABP Live App and Watch All Latest Videos
View In Appਸਰਕਾਰੀ ਹਸਪਤਾਲ ਵਿੱਚ ਦੂਰ ਦੁਰਾਡੇ ਪਿੰਡੋਂ ਦਵਾਈਆਂ ਲੈਣ ਆਏ ਮਰੀਜ਼ ਪ੍ਰੇਸ਼ਾਨ ਹੋ ਰਹੇ ਹਨ। ਮਰੀਜ਼ਾਂ ਨੇ ਕਿਹਾ ਕਿ ਇੱਕ ਦਿਨ ਪਹਿਲਾਂ ਇਸ ਬਾਰੇ ਉਨ੍ਹਾਂ ਨੂੰ ਦੱਸਣਾ ਚਾਹੀਦਾ ਸੀ।
NPA ਦੇ ਮੁੱਦੇ ‘ਤੇ ਸਰਕਾਰ ਦੇ ਫੈਸਲੇ ਨੂੰ ਲਿਆ ਆੜੇ ਹੱਥੀਂ ਲੈਂਦਿਆਂ ਡਾਕਟਰਾਂ ਨੇ ਕਿਹਾ ਕਿ ਕਿਹਾ ਆਉਣ ਵਾਲੇ ਦਿਨਾਂ ਵਿੱਚ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤਿਖਾ ਕੀਤਾ ਜਾਵੇਗਾ ਤੇ ਉਸ ਲਈ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ।
ਪੰਜਾਬ ਸਰਕਾਰ ਵੱਲੋਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਦੇ ਫੈਸਲੇ ਨੂੰ ਵਿਚਾਰਨ ਲਈ ਪੀਸੀਐਮਐਸ ਐਸੋਸੀਏਸ਼ਨ ਤੇ ਵੱਖ-ਵੱਖ ਛੇ ਜਥੇਬੰਦੀਆਂ ਵੱਲੋਂ ਅੱਜ ਪੂਰੇ ਸੂਬੇ ਵਿੱਚ ਹੜਤਾਲ ਕੀਤੀ ਗਈ ਹੈ। ਦੱਸ ਦਈਏ ਕਿ ਡਾਕਟਰਾਂ ਵੱਲੋਂ ਅੱਜ ਐਮਰਜੈਂਸੀ ਸੇਵਾਵਾਂ ਨੂੰ ਛੱਡ ਸਾਰੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।
ਐਸੋਸੀਏਸਨ ਦੇ ਸੂਬਾ ਪ੍ਰਧਾਨ ਡਾਕਟਰ ਗਗਨਦੀਪ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਫੈਸਲੇ ਨਾਲ ਸਰਕਾਰ ਨੇ ਸਰਕਾਰੀ ਡਾਕਟਰਾਂ ਜੋ ਕਰੋਨਾ ਮਹਾਂਮਾਰੀ ਦੌਰਾਨ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਦਿਨ ਰਾਤ ਡਿਊਟੀ ਨਿਭਾਅ ਰਹੇ ਹਨ। ਇਸ ਦੌਰਾਨ ਉਨ੍ਹਾਂ ਵਿੱਚੋਂ ਵੱਡੀ ਗਿਣਤੀ ਕੋਰੋਨਾ ਦਾ ਸ਼ਿਕਾਰ ਹੀ ਨਹੀਂ ਹੋਏ, ਸਗੋਂ ਕਈ ਮੌਤ ਦੇ ਮੂੰਹ ਵਿੱਚ ਵੀ ਚਲੇ ਗਏ। ਇਸ ਨਾਲ ਉਨ੍ਹਾਂ ਦਾ ਮਨੋਬਲ ਡਿੱਗ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਨਾਲ ਭਵਿੱਖ ਵਿੱਚ ਸਰਕਾਰੀ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਣਗੀਆਂ। ਇਸ ਲਈ ਸਰਕਾਰ ਨੂੰ ਫੈਸਲੇ ਨੂੰ ਤੁਰੰਤ ਵਾਪਸ ਕਰਾਉਣ ਲਈ ਅਸੀਂ ਸੰਘਰਸ਼ ਹੋਰ ਵੀ ਤੇਜ਼ ਕਰਾਂਗੇ। ਉਨ੍ਹਾਂ ਕਿਹਾ ਜੇਕਰ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ ਤਾਂ ਇਸ ਨਾਲ ਆਮ ਲੋਕਾਂ ਨੂੰ ਜੋ ਪ੍ਰੇਸ਼ਾਨੀ ਹੋ ਗਈ ਉਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ।
ਉੱਥੇ ਹੀ ਦੂਸਰੇ ਪਾਸੇ ਸਰਕਾਰੀ ਹਸਪਤਾਲ ਵਿੱਚ ਇਲਾਜ ਕਰਵਾਉਣ ਆਏ ਮਰੀਜ਼ਾਂ ਨੇ ਦੱਸਿਆ ਕਿ ਅੱਜ ਉਹ ਦੂਰ ਪਿੰਡਾਂ ਤੋਂ ਇੱਥੇ ਦਵਾਈ ਲੈਣ ਆਏ ਸੀ ਪਰ ਇੱਥੇ ਆ ਕੇ ਪਤਾ ਲੱਗਿਆ ਕਿ ਅੱਜ ਡਾਕਟਰਾਂ ਦੀ ਹੜਤਾਲ ਹੈ। ਉਨ੍ਹਾਂ ਕਿਹਾ ਕਿ ਇਸ ਹੜਤਾਲ ਬਾਰੇ ਪਹਿਲਾਂ ਤੋਂ ਹੀ ਦੱਸ ਦੇਣਾ ਚਾਹੀਦਾ ਸੀ ਤਾਂ ਕਿ ਦਵਾਈ ਲੈਣ ਆਏ ਮਰੀਜ਼ ਖੱਜਲ ਨਾ ਹੁੰਦੇ।
ਅਜਿਹਾ ਹੀ ਦ੍ਰਿਸ਼ ਬਠਿੰਡਾ ਵਿਖੇ ਸਿਵਲ ਹਸਪਤਾਲ ਦੇ ਡਾਕਟਰ ਵੱਲੋਂ ਕੀਤੀ ਹੜਤਾਲ ਕਰਕੇ ਵੇਖਣ ਨੂੰ ਮਿਲਿਆ। ਜਿੱਥੇ ਸਾਰੀਆਂ ਸੇਵਾਵਾਂ ਬੰਦ ਹਨ ਸਿਰਫ ਅੰਮ੍ਰਜੇਸੀ ਸੇਵਾਵਾਂ ਨੂੰ ਹੀ ਚੱਲਾਇਆ ਜਾ ਰਿਹਾ ਹੈ।
ਇਸ ਬਾਰੇ ਡਾਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਲਗਾਤਾਰ ਸਾਡੀ ਹੜਤਾਲ ਜਾਰੀ ਹੈ। ਜਦੋਂ ਤੱਕ ਸਾਡੀ ਮੰਗਾ ਨਹੀਂ ਮੰਨਿਆ ਜਾਂਦੀਆਂ, ਉਹ ਰੋਜ਼ਾਨਾਂ ਦੋ ਘੰਟੇ ਧਰਨਾ ਦੇ ਕੇ ਸਰਕਾਰ ਦਾ ਪਿੱਟ ਸਿਆਪਾ ਕਰਨਗੇ।
ਬਰਨਾਲਾ ਵਿੱਚ ਸਿਵਲ ਹਸਪਤਾਲ ਦੇ ਡਾਕਟਰਾਂ ਦੀ ਹੜਤਾਲ ਜਾਰੀ ਹੈ। ਪੰਜਾਬ ਸਰਕਾਰ ਖ਼ਿਲਾਫ਼ ਕਰ ਰਹੇ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਛੇਵੇਂ ਪੇ ਕਮਿਸ਼ਨ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ।