ਪੜਚੋਲ ਕਰੋ
(Source: Poll of Polls)
ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖਬਰ! 3 ਦਿਨ ਸੂਬੇ ਭਰ ’ਚ ਨਹੀਂ ਚੱਲਣਗੀਆਂ ਬੱਸਾਂ
ਜਨਵਰੀ ਮਹੀਨੇ ਲੋਕਾਂ ਨੂੰ ਬੱਸਾਂ ਦੇ ਵਿੱਚ ਸਫਰ ਕਰਨ ਸਮੇਂ ਦਿੱਕਤਾਂ ਦਾ ਸਾਹਮਣਾ ਕਰਨਾ ਪਏਗਾ। ਜੀ ਹਾਂ ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਜੇਕਰ ਤੁਸੀਂ ਰੋਜ਼ਾਨਾ ਹੀ ਕੰਮਕਾਜ 'ਤੇ ਜਾਣ ਲਈ ਸਰਕਾਰੀ ਬੱਸ ਦੀ ਵਰਤੋਂ ਕਰਦੇ ਹੋ ਤਾਂ...
image source twitter
1/6

ਦਰਅਸਲ ਸੂਬੇ ਵਿਚ 3 ਦਿਨਾਂ ਲਈ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹਿਣ ਵਾਲਾ ਹੈ ਅਤੇ 6, 7 ਅਤੇ 8 ਜਨਵਰੀ ਨੂੰ ਸੂਬੇ ਵਿਚ PRTC ਅਤੇ ਪਨਬਸ ਬੱਸਾਂ ਨਹੀਂ ਚੱਲਣਗੀਆਂ।
2/6

ਆਪਣੀ ਮੰਗਾਂ ਨੂੰ ਲੈ ਕੇ ਪੀ. ਆਰ. ਟੀ. ਸੀ. ਅਤੇ ਪਨਬਸ ਮੁਲਾਜ਼ਮ ਯੂਨੀਅਨ ਨੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਸ ਕਰਕੇ 6 ਜਨਵਰੀ ਤੋਂ ਲੈ ਕੇ 8 ਜਨਵਰੀ ਤੱਕ ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਵਾਲਿਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
3/6

ਜ਼ਿਕਰਯੋਗ ਹੈ ਕਿ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਪਨਬਸ-ਪੀ. ਆਰ. ਟੀ. ਸੀ. ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਬੀਤੇ ਮਹੀਨੇ ਪੰਜਾਬ ਭਰ ਵਿਚ ਮੰਤਰੀਆਂ ਨੂੰ ਮੰਗ-ਪੱਤਰ ਸੌਂਪ ਕੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਪ੍ਰਮੁੱਖਤਾ ਨਾਲ ਉਠਾਈ ਗਈ ਸੀ।
4/6

ਇਸੇ ਲੜੀ ਤਹਿਤ ਬੀਤੇ ਮਹੀਨੇ ਜਲੰਧਰ ਡਿਪੂ 1 ਅਤੇ 2 ਦੇ ਮੁਲਾਜ਼ਮਾਂ ਨੇ ਕੈਬਨਿਟ ਮੰਤਰੀ ਮਹਿੰਦਰਾ ਭਗਤ ਅਤੇ ਦੋਆਬੇ ਦੇ ਵੱਖ-ਵੱਖ ਵਿਧਾਇਕਾਂ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਕੈਬਨਿਟ ਮੰਤਰੀ ਦੀ ਰਿਹਾਇਸ਼ ’ਤੇ ਪੁੱਜੇ।
5/6

ਵਫ਼ਦ ਦੀ ਅਗਵਾਈ ਪ੍ਰਧਾਨ ਬਿਕਰਮਜੀਤ ਸਿੰਘ, ਸਤਪਾਲ ਸਿੰਘ ਸੱਤਾ, ਜਸਬੀਰ ਸਿੰਘ, ਅਨੂਪ ਸਿੰਘ, ਸੁਖਵਿੰਦਰ ਸਿੰਘ, ਸਤਨਾਮ ਸਿੰਘ ਅਤੇ ਸੀਨੀਅਰ ਆਗੂ ਚਾਨਣ ਸਿੰਘ ਚੰਨਾ ਨੇ ਕੀਤੀ ਸੀ। ਯੂਨੀਅਨ ਦੇ ਅਧਿਕਾਰੀਆਂ ਨੇ ਮਹਿੰਦਰਾ ਭਗਤ ਨੂੰ ਮੰਗ-ਪੱਤਰ ਸੌਂਪਿਆ ਅਤੇ ਯੂਨੀਅਨ ਦੀਆਂ ਮੰਗਾਂ ਬਾਰੇ ਜਾਣੂ ਕਰਵਾਇਆ ਸੀ। ਮੰਤਰੀਆਂ ਅਤੇ ਵਿਧਾਇਕਾਂ ਨੂੰ ਮੰਗ ਪੱਤਰ ਸੌਂਪਣ ਤੋਂ ਬਾਅਦ ਯੂਨੀਅਨ ਵੱਲੋਂ ਸਥਾਨਕ ਬੱਸ ਸਟੈਂਡ ਵਿਖੇ ਸੰਬੋਧਨ ਵੀ ਕੀਤਾ ਸੀ।
6/6

ਬਿਕਰਮਜੀਤ ਸਿੰਘ, ਸਤਪਾਲ ਸਿੰਘ ਸੱਤਾ ਅਤੇ ਚੰਨਣ ਸਿੰਘ ਚੰਨਾ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ’ਚ ਹੋ ਰਹੀ ਦੇਰੀ ਕਾਰਨ ਯੂਨੀਅਨ ਨੂੰ ਸੰਘਰਸ਼ ਦਾ ਬਿਗੁਲ ਵਜਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸੇ ਲੜੀ ਤਹਿਤ 6, 7 ਅਤੇ 8 ਜਨਵਰੀ ਨੂੰ ਸੂਬੇ ਭਰ ਵਿਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕਰਕੇ ਰੋਹ ਦਾ ਪ੍ਰਗਟਾਵਾ ਕੀਤਾ ਜਾਵੇਗਾ।
Published at : 02 Jan 2025 09:52 PM (IST)
ਹੋਰ ਵੇਖੋ
Advertisement
Advertisement





















